ਬਿਪਾਸ਼ਾ ਬਾਸੂ ਨੇ ਕਿਊਟ ਅੰਦਾਜ਼ 'ਚ ਫਲਾਂਟ ਕੀਤਾ ਬੇਬੀ ਬੰਪ, ਵੇਖੋ ਵੀਡੀਓ

08/17/2022 6:02:07 PM

ਮੁੰਬਈ (ਬਿਊਰੋ) : ਬਾਲੀਵੁੱਡ ਦੀ ਹੌਟ ਤੇ ਬੋਲਡ ਅਦਾਕਾਰਾ ਬਿਪਾਸ਼ਾ ਬਾਸੂ ਦੀ ਪ੍ਰੈਗਨੈਂਸੀ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾ ਚੱਲ ਰਹੀ ਸੀ। ਬੀਤੇ ਦਿਨ ਬਿਪਾਸ਼ਾ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਤੀ ਕਰਨ ਸਿੰਘ ਗਰੋਵਰ ਨਾਲ ਮੈਟਰਨਿਟੀ ਫੋਟੋਸ਼ੂਟ ਕਰਵਾਇਆ ਹੈ, ਜਿਸ 'ਚ ਉਨ੍ਹਾਂ ਦਾ ਬੇਬੀ ਬੰਪ ਸਾਫ ਨਜ਼ਰ ਆ ਰਿਹਾ ਹੈ। 

ਬਿਪਾਸ਼ਾ ਬਾਸੂ ਨੇ ਪ੍ਰੈਗਨੈਂਸੀ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਆਪਣਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਹ ਕਾਲੇ ਰੰਗ ਦੇ ਗਾਊਨ 'ਚ ਨਜ਼ਰ ਆ ਰਹੀ ਹੈ। ਵੀਡੀਓ 'ਚ ਉਹ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੇ ਹੋਏ ਫਨੀ ਐਕਸਪ੍ਰੈਸ਼ਨ ਦਿੰਦੀ ਨਜ਼ਰ ਆ ਰਹੀ ਹੈ। 

ਰੋਮਾਂਟਿਕ ਅੰਦਾਜ਼ 'ਚ ਫੋਟੋਸ਼ੂਟ ਕਰਵਾਇਆ
ਦੱਸਣਯੋਗ ਹੈ ਕਿ ਬਿਪਾਸ਼ਾ ਬਾਸੂ ਅਤੇ ਕਰਨ ਸਾਲ 2016 'ਚ ਵਿਆਹ ਦੇ ਬੰਧਨ 'ਚ ਬੱਝੇ ਸਨ। ਬਿਪਾਸ਼ਾ ਬਾਸੂ ਵਿਆਹ ਤੋਂ 6 ਸਾਲ ਬਾਅਦ ਮਾਂ ਬਣਨ ਜਾ ਰਹੀ ਹੈ। ਹਾਲ ਹੀ 'ਚ ਬਿਪਾਸ਼ਾ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਇਕ ਓਵਰਸਾਈਜ਼ ਸ਼ਰਟ 'ਚ ਆਪਣੇ ਬੇਬੀ ਬੰਪ ਨੂੰ ਪੂਰੀ ਤਰ੍ਹਾਂ ਫਲਾਂਟ ਕਰ ਰਹੀ ਹੈ। ਇਸ ਦੇ ਨਾਲ ਹੀ ਕਰਨ ਨੇ ਆਪਣੀ ਪਤਨੀ ਦੇ ਬੇਬੀ ਬੰਪ ਨੂੰ ਪਿਆਰ ਨਾਲ ਕਿੱਸ ਕਰਦੇ ਹੋਏ ਇਸ ਫੋਟੋਸ਼ੂਟ ਨੂੰ ਹੋਰ ਵੀ ਖੂਬਸੂਰਤ ਬਣਾ ਦਿੱਤਾ ਹੈ।

 


sunita

Content Editor

Related News