ਇਕ ਵਾਰ ਫ਼ਿਰ ਬੇਬੀ ਬੰਪ ਨੂੰ ਫ਼ਲਾਂਟ ਕਰਦੀ ਨਜ਼ਰ ਆਈ ਬਿਪਾਸ਼ਾ, ਪ੍ਰਸ਼ੰਸਕਾਂ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ

10/04/2022 11:55:35 AM

ਬਾਲੀਵੁੱਡ ਡੈਸਕ- ਬਾਲੀਵੁੱਡ ਅਦਾਕਾਰਾ ਬਿਪਾਸ਼ਾ ਬਾਸੂ ਖੂਬਸੂਰਤ ਹਸੀਨਾਵਾਂ ’ਚੋਂ ਇਕ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਪ੍ਰੈਗਨੈਂਸੀ ਨਾਲ ਜੁੜੇ ਅਪਡੇਟਸ ਪ੍ਰਸ਼ੰਸਕਾਂ ਨਾਲ ਸਾਂਝੇ ਕਰਦੀ ਰਹਿੰਦੀ ਹੈ। ਬਿਪਾਸ਼ਾ ਇਸ ਸਮੇਂ ਆਪਣੀ ਗਰਭ ਅਵਸਥਾ ਦਾ ਬੇਹੱਦ ਆਨੰਦ ਮਾਣ ਰਹੀ ਹੈ ਅਤੇ ਜਲਦੀ ਹੀ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰੇਗੀ। 

PunjabKesari

ਇਹ ਵੀ ਪੜ੍ਹੋ : BRIDE TO BE ਰਿਚਾ ਮੁੰਬਈ ਏਅਰਪੋਰਟ ’ਤੇ ਹੋਈ ਸਪੌਟ, ਹੱਥਾਂ ’ਤੇ ਮਹਿੰਦੀ ਅਤੇ ਪਿੰਕ ਸੂਟ ’ਚ ਲੱਗ ਰਹੀ ਖੂਬਸੂਰਤ

ਹਾਲ ਹੀ ’ਚ ਬਿਪਾਸ਼ਾ ਬਸੂ ਨੇ ਆਪਣੀਆਂ ਬੇਬੀ ਬੰਪ ਨੂੰ ਫਲਾਂਟ ਕਰਦੇ ਹੋਏ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਬਿਪਾਸ਼ਾ ਬਸੂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ’ਚ ਉਸ ਦਾ ਬੇਬੀ ਬੰਪ ਸਾਫ਼ ਨਜ਼ਰ ਆ ਰਿਹਾ ਹੈ। ਇਸ ਦੌਰਾਨ ਅਦਾਕਾਰਾ ਨੇ ਪੀਲੇ ਰੰਗ ਦਾ ਪਹਿਰਾਵਾ ਪਾਇਆ ਹੋਇਆ ਹੈ। ਬਿਪਾਸ਼ਾ ਬੇਬੀ ਬੰਪ ਨਾਲ ਤਸਵੀਰਾਂ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਖ਼ਬਰਾਂ ਮੁਤਾਬਕ ਬਿਪਾਸ਼ਾ ਬਾਸੂ ਦੀ ਡਿਲੀਵਰੀ ਡੇਟ ਬਹੁਤ ਨੇੜੇ ਹੈ। ਅਦਾਕਾਰਾ ਦੀ ਡਿਲੀਵਰੀ ਕਿਸੇ ਵੀ ਸਮੇਂ ਹੋ ਸਕਦੀ ਹੈ।

PunjabKesari

ਇਹ ਵੀ ਪੜ੍ਹੋ : ਖ਼ੂਬਸੂਰਤੀ ’ਚ ਬਾਲੀਵੁੱਡ ਅਦਾਕਾਰਾਂ ਤੋਂ ਘੱਟ ਨਹੀਂ IPS ਪੂਜਾ ਯਾਦਵ, ਜਾਣੋ ਰਿਸੈਪਸ਼ਨਿਸਟ ਤੋਂ IPS ਤਕ ਦਾ ਸਫ਼ਰ

ਪ੍ਰਸ਼ੰਸਕ ਅਦਾਕਾਰਾ ਦੇ ਬੱਚੇ ਨੂੰ ਦੇਖਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ  ਰਹੇ ਹਨ। ਇਸ ਦੇ ਨਾਲ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆਵਾਂ ਵੀ ਦੇ ਰਹੇ ਹਨ। 


Shivani Bassan

Content Editor

Related News