ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸੰਸਦ ਮੈਂਬਰ ਹੰਸ ਰਾਜ ਹੰਸ, ਪਰਿਵਾਰ ਨਾਲ ਵੰਡਾਇਆ ਦੁੱਖ਼
Sunday, Jun 05, 2022 - 05:22 PM (IST)

ਪੰਜਾਬ- ਭਾਜਪਾ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਐਤਵਾਰ ਨੂੰ ਮਾਨਸਾ ਜ਼ਿਲ੍ਹੇ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਹੰਸ ਨੇ ਕਿਹਾ, "ਮੈਂ ਇੱਥੇ ਕਿਸੇ ਸਿਆਸੀ ਕਾਰਨਾਂ ਕਰਕੇ ਨਹੀਂ ਆਇਆ, ਮੈਂ ਇੱਥੇ ਇੱਕ ਕਲਾਕਾਰ ਅਤੇ ਪਿਤਾ ਦੇ ਰੂਪ ਵਿੱਚ ਆਇਆ ਹਾਂ।"
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਥਾਰ ਜੀਪ ’ਚ ਸਵਾਰ ਹੋ ਕੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁਲਸ ਦੇ ਹੱਥ ਅਜੇ ਤਕ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ।