ਭਾਜਪਾ ਫ਼ਿਲਮੀ ਐਕਟਰ ਅਕਸ਼ੈ ਕੁਮਾਰ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਉਤਾਰ ਸਕਦੀ ਹੈ ਉਮੀਦਵਾਰ

Friday, Feb 23, 2024 - 02:15 PM (IST)

ਭਾਜਪਾ ਫ਼ਿਲਮੀ ਐਕਟਰ ਅਕਸ਼ੈ ਕੁਮਾਰ ਨੂੰ ਅੰਮ੍ਰਿਤਸਰ ਲੋਕ ਸਭਾ ਸੀਟ ਲਈ ਉਤਾਰ ਸਕਦੀ ਹੈ ਉਮੀਦਵਾਰ

 ਅੰਮ੍ਰਿਤਸਰ (ਛੀਨਾ)- ਇਸ ਵਾਰ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ ਵਲੋਂ ਗੁਰੂ ਨਗਰੀ ਤੋਂ ਫ਼ਿਲਮੀ ਐਕਟਰ ਅਕਸ਼ੈ ਕੁਮਾਰ ਨੂੰ ਉਮੀਦਵਾਰ ਬਣਾਉਣ ਦੇ ਚਰਚੇ ਪੂਰੇ ਜ਼ੋਰਾਂ ’ਤੇ ਹਨ, ਜਿਸ ਨੂੰ ਲੈ ਕੇ ਭਾਜਪਾ ਦੇ ਸਥਾਨਕ ਵਰਕਰ ਵੀ ਕਾਫੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਭਾਵੇਂ ਗੁਰੂ ਨਗਰੀ ਦੇ ਕੁਝ ਸੀਨੀਅਰ ਭਾਜਪਾ ਲੀਡਰ ਵੀ ਚੋਣ ਲੜਨ ਦੇ ਪੂਰੀ ਤਰ੍ਹਾਂ ਨਾਲ ਇਛੁੱਕ ਦਿਖਾਈ ਦੇ ਰਹੇ ਹਨ ਪਰ ਇਸ ਤੋਂ ਪਹਿਲਾਂ ਵੀ ਭਾਜਪਾ ਲੀਡਰਸ਼ਿਪ ਵਲੋਂ ਅੰਮ੍ਰਿਤਸਰ ਦੇ ਚੋਣ ਮੈਦਾਨ ’ਚ ਕੁਝ ਪੈਰਾਸ਼ੂਟ ਰਾਹੀਂ ਉਮੀਦਵਾਰ ਉਤਾਰੇ ਜਾ ਚੁੱਕੇ ਹਨ, ਜਿਸ ਸਦਕਾ ਇਸ ਗੱਲ ਤੋਂ ਕਦੇ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਇਸ ਵਾਰ ਭਾਜਪਾ ਅਕਸ਼ੈ ਕੁਮਾਰ ਨੂੰ ਉਮੀਦਵਾਰ ਨਹੀਂ ਬਣਾ ਸਕਦੀ। 

ਇਹ ਖ਼ਬਰ ਵੀ ਪੜ੍ਹੋ : ਵਿਆਹ ਦੇ ਬੰਧਨ ’ਚ ਬੱਝੇ ਰਕੁਲ ਪ੍ਰੀਤ ਤੇ ਜੈਕੀ ਭਗਨਾਨੀ, ਗੋਆ ਤੋਂ ਸਾਹਮਣੇ ਆਈਆਂ ਖ਼ੂਬਸੂਰਤ ਤਸਵੀਰਾਂ

ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਸਾਥੀ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਵੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਸੰਭਾਵੀਂ ਉਮੀਦਵਾਰ ਵਜੋਂ ਪੂਰੀਆਂ ਤਿਆਰੀਆਂ ਖਿੱਚੀ ਬੈਠੇ ਹਨ, ਜਿਨਾਂ ਵਲੋਂ ਅੰਮ੍ਰਿਤਸਰ ਸ਼ਹਿਰੀ ਤੇ ਦਿਹਾਤੀ ਖੇਤਰ ’ਚ ਲਗਾਤਾਰ ਮੀਟਿੰਗਾਂ ਕਰਕੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਲੋਕ ਹਿੱਤ ’ਚ ਕੀਤੇ ਗਏ ਬੇਮਿਸਾਲ ਕੰਮਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : PVR-INOX ਦਾ ਸਿਨੇਮਾ ਪ੍ਰੇਮੀਆਂ ਨੂੰ ਖ਼ਾਸ ਤੋਹਫ਼ਾ, ਅੱਜ ਦੇ ਦਿਨ ਸਿਨੇਮਾਘਰਾਂ 'ਚ ਫ਼ਿਲਮਾਂ ਵੇਖੋ ਸਿਰਫ਼ 99 ਰੁਪਏ 'ਚ

ਸਾਬਕਾ ਵਿਧਾਇਕ ਠੇਕੇਦਾਰ ਦੇ ਸਮੱਰਥਕਾਂ ਦਾ ਮੰਨਣਾ ਹੈ ਕਿ ਜੇਕਰ ਕਿਸੇ ਵਜ੍ਹਾ ਕਾਰਨ ਫ਼ਿਲਮੀ ਐਕਟਰ ਅਕਸ਼ੈ ਕੁਮਾਰ ਅੰਮ੍ਰਿਤਸਰ ਤੋਂ ਉਮੀਦਵਾਰ ਨਹੀਂ ਬਣਦੇ ਤਾਂ ਹਰਜਿੰਦਰ ਸਿੰਘ ਠੇਕੇਦਾਰ ਲੋਕਾਂ ’ਚ ਚੰਗਾ ਆਧਾਰ ਹੋਣ ਕਾਰਨ ਵਿਰੋਧੀਆਂ ਨੂੰ ਲੋਕ ਸਭਾ ਚੋਣਾਂ ’ਚ ਕਰਾਰੀ ਮਾਤ ਦੇ ਕੇ ਇਹ ਸੀਟ ਵੱਡੀ ਲੀਡ ਨਾਲ ਜਿੱਤਣ ਦੇ ਪੂਰੀ ਤਰ੍ਹਾਂ ਨਾਲ ਸਮਰੱਥ ਹਨ। 

ਜ਼ਿਕਰਯੋਗ ਹੈ ਕਿ ਅਕਾਲੀ-ਭਾਜਪਾ ਗਠਜੋੜ ਕਰਵਾਉਣ ਲਈ ਪੂਰੀ ਸਰਗਰਮੀ ਨਾਲ ਯਤਨਸ਼ੀਲ ਕੈਪਟਨ ਅਮਰਿੰਦਰ ਸਿੰਘ ਆਪਣੇ ਖਾਸ ਸਾਥੀ ਹਰਜਿੰਦਰ ਸਿੰਘ ਠੇਕੇਦਾਰ ਨੂੰ ਭਾਜਪਾ ਦੀ ਟਿਕਟ ਦਿਵਾਉਣ ’ਚ ਵੀ ਅਹਿਮ ਰੋਲ ਨਿਭਾਅ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

 


author

sunita

Content Editor

Related News