ਆਖਿਰ ਕਿਉਂ ਰੈਪਰ ਬਾਦਸ਼ਾਹ ਦੇ ਕਲੱਬ ''ਚ ਹੀ ਹੋਇਆ ਧਮਾਕਾ, ਸਾਹਮਣੇ ਆਈ ਵਜ੍ਹਾ

Tuesday, Nov 26, 2024 - 03:12 PM (IST)

ਚੰਡੀਗੜ੍ਹ (ਬਿਊਰੋ) - ਚੰਡੀਗੜ੍ਹ ਤੋਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਮੰਗਲਵਾਰ ਤੜਕੇ ਚੰਡੀਗੜ੍ਹ ਦੇ ਸੈਕਟਰ 26 'ਚ ਇਕ ਨਾਈਟ ਕਲੱਬ ਨੇੜੇ ਧਮਾਕਾ ਹੋਇਆ, ਜਿਸ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ। ਦੱਸਿਆ ਜਾ ਰਿਹਾ ਹੈ ਕਿ ਜਿਸ ਕਲੱਬ ਨੂੰ ਸ਼ੱਕੀ ਵਿਅਕਤੀਆਂ ਨੇ ਨਿਸ਼ਾਨਾ ਬਣਾਇਆ ਹੈ, ਉਹ ਰੈਪਰ ਅਤੇ ਗਾਇਕ ਬਾਦਸ਼ਾਹ ਦਾ ਹੈ। ਪੁਲਸ ਅਧਿਕਾਰੀਆਂ ਮੁਤਾਬਕ 2 ਅਣਪਛਾਤੇ ਬਾਈਕ ਸਵਾਰਾਂ ਨੇ ਦੇਸੀ ਬੰਬ ਨਾਲ ਇਹ ਧਮਾਕੇ ਕੀਤੇ। ਧਮਾਕੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ।
ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਸ਼ੱਕੀ ਵਿਅਕਤੀਆਂ ਨੇ ਤੜਕੇ 2.30 ਤੋਂ 2.45 ਵਜੇ ਦੇ ਦਰਮਿਆਨ ਸੀਵੇਲ ਬਾਰ ਐਂਡ ਲੌਂਜ ਕਲੱਬ ‘ਚ ਧਮਾਕਾਖੇਜ਼ ਸਮੱਗਰੀ ਸੁੱਟ ਦਿੱਤੀ। ਧਮਾਕੇ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਨਹੀਂ ਹੋਇਆ ਮਾਲੀ ਨੁਕਸਾਨ
ਇਸ ਘਟਨਾ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਇਸ ਦੇ ਨਾਲ ਹੀ ਰਾਹਤ ਦੀ ਗੱਲ ਇਹ ਹੈ ਕਿ ਧਮਾਕੇ ‘ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਧਮਾਕੇ ਨੂੰ ਗੰਭੀਰਤਾ ਨਾਲ ਲੈਂਦਿਆਂ ਚੰਡੀਗੜ੍ਹ ਪੁਲਸ ਨੇ ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਬੁਲਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਾਕੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਸ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਕੀਤਾ ਗਿਆ ਧਮਾਕਾ
ਚੰਡੀਗੜ੍ਹ ਪੁਲਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਮੌਕੇ ’ਤੇ ਜੂਟ ਦੀਆਂ ਕੁਝ ਬਾਰੀਕ ਰੱਸੀਆਂ ਵੀ ਬਰਾਮਦ ਹੋਈਆਂ ਹਨ। ਨਾਈਟ ਕਲੱਬਾਂ ਦੇ ਬਾਹਰ ਧਮਾਕੇ ਕਰਨ ਦੀ ਕੋਸ਼ਿਸ਼ ਪੋਟਾਸ਼ ਦੀ ਵਰਤੋਂ ਕਰਕੇ ਘਰੇਲੂ ਬੰਬ ਬਣਾ ਕੇ ਕੀਤੀ ਗਈ ਸੀ, ਜੋ ਪਟਾਕਿਆਂ 'ਚ ਵਰਤਿਆ ਜਾਂਦਾ ਹੈ। ਜਦੋਂ ਧਮਾਕਾ ਹੋਇਆ ਤਾਂ ਨਾਈਟ ਕਲੱਬ ਬੰਦ ਸਨ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਇਹ ਧਮਾਕੇ ਸਿਰਫ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਕੀਤੇ ਗਏ ਸਨ। ਪੁਲਸ ਇਸ ਮਾਮਲੇ ਦੀ ਜਬਰਦਸਤੀ ਦੇ ਕੋਣ ਤੋਂ ਵੀ ਜਾਂਚ ਕਰ ਰਹੀ ਹੈ। ਘਟਨਾ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋੋ- ਮਸ਼ਹੂਰ Influencer ਦਾ ਪ੍ਰਾਈ. ਵੇਟ ਵੀਡੀਓ ਲੀਕ, ਅਜਿਹੀ ਹਾਲਤ 'ਚ ਵੇਖ ਉਡੇ ਲੋਕਾਂ ਦੇ ਹੋਸ਼

ਇੰਝ ਹੋਈ ਸੀ ਵਾਰਦਾਤ
ਜਿਹੜੇ ਰੈਸਟੋਰੈਂਟ 'ਚ ਧਮਾਕਾ ਹੋਇਆ, ਉਸ ਦੇ ਬਾਹਰ ਪੂਰਨ ਨਾਮ ਦੇ ਇੱਕ ਕਰਮਚਾਰੀ ਨੇ ਏ. ਐੱਨ. ਆਈ. ਨੂੰ ਦੱਸਿਆ ਕਿ ਜਦੋਂ ਧਮਾਕੇ ਦੀ ਆਵਾਜ਼ ਸੁਣੀ ਤਾਂ ਕਰਮਚਾਰੀ ਰੈਸਟੋਰੈਂਟ 'ਚ ਸਨ। ਪੂਰਨ ਨੇ ਕਿਹਾ, ‘ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਅਸੀਂ ਬਾਹਰ ਆ ਗਏ। ਦਰਵਾਜ਼ੇ ਦਾ ਸ਼ੀਸ਼ਾ ਟੁੱਟ ਗਿਆ, ਜਿਸ ਤੋਂ ਬਾਅਦ ਅਸੀਂ ਪੁਲਸ ਨੂੰ ਸ਼ਿਕਾਇਤ ਕੀਤੀ। ਜਿਸ ਸਮੇਂ ਧਮਾਕਾ ਹੋਇਆ ਉਸ ਸਮੇਂ ਰੈਸਟੋਰੈਂਟ ਦੇ ਅੰਦਰ 7-8 ਕਰਮਚਾਰੀ ਮੌਜੂਦ ਸਨ। ਕੋਈ ਜ਼ਖਮੀ ਨਹੀਂ ਹੋਇਆ।

ਇਹ ਵੀ ਪੜ੍ਹੋੋ-  'ਪਟਿਆਲਾ ਪੈੱਗ' ਵਿਵਾਦ 'ਤੇ ਦਿਲਜੀਤ ਦੋਸਾਂਝ ਨੇ ਘੇਰਿਆ ਬਾਲੀਵੁੱਡ, ਸ਼ਰੇਆਮ ਆਖੀਆਂ ਇਹ ਗੱਲਾਂ

CCTV ਫੁਟੇਜ ਦੀ ਕੀਤੀ ਜਾ ਰਹੀ ਹੈ ਜਾਂਚ
ਬਾਦਸ਼ਾਹ ਨੇ ਇਸ ਘਟਨਾ ‘ਤੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। ਪੁਲਸ ਨੇ ਹਮਲਾਵਰਾਂ ਨੂੰ ਫੜਨ ਲਈ ਨੇੜੇ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ ਲੋਕਾਂ ਤੋਂ ਪੁੱਛਗਿੱਛ ਵੀ ਕਰ ਰਹੀ ਹੈ। ਅਜਿਹੇ ‘ਚ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤੇ ਜਾਣ ਦੀ ਉਮੀਦ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


sunita

Content Editor

Related News