ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ
Thursday, Jun 25, 2026 - 04:44 PM (IST)
ਬੈਂਗਲੁਰੂ (ਏਜੰਸੀ)- ਬੈਂਗਲੁਰੂ ਦੇ ਆਰ.ਆਰ. ਨਗਰ ਇਲਾਕੇ ਵਿੱਚ ਸਥਿਤ ਮਸ਼ਹੂਰ ਕੰਨੜ ਅਦਾਕਾਰਾ ਕ੍ਰਿਸ਼ੀ ਥਪੰਡਾ ਦੇ ਫਲੈਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲਣ ਨਾਲ ਇਲਾਕੇ ਵਿਚ ਹੜਕੰਪ ਮਚ ਗਿਆ ਹੈ। ਪੁਲਸ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਵੈਸ਼ਾਕ ਵਜੋਂ ਹੋਈ ਹੈ, ਜੋ ਅਦਾਕਾਰਾ ਦਾ ਕਰੀਬੀ ਦੋਸਤ ਦੱਸਿਆ ਜਾ ਰਿਹਾ ਹੈ।

ਸ਼ੁਰੂਆਤੀ ਜਾਂਚ ਤੋਂ ਸੰਕੇਤ ਮਿਲਦੇ ਹਨ ਕਿ ਵੈਸ਼ਾਕ ਨੇ ਅਪਾਰਟਮੈਂਟ ਵਿੱਚ ਇਕੱਲੇ ਹੋਣ ਦੌਰਾਨ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ, ਅਦਾਕਾਰਾ ਕ੍ਰਿਸ਼ੀ ਥਾਪਾਂਡਾ ਘਰ ਵਿੱਚ ਮੌਜੂਦ ਨਹੀਂ ਸੀ। ਰਿਪੋਰਟਾਂ ਮੁਤਾਬਕ ਵੈਸ਼ਾਕ ਬੁੱਧਵਾਰ ਰਾਤ ਨੂੰ ਅਦਾਕਾਰਾ ਦੇ ਘਰ ਆਇਆ ਸੀ। ਉਸ ਨੇ ਕਥਿਤ ਤੌਰ 'ਤੇ ਕ੍ਰਿਸ਼ੀ ਥਪੰਡਾ ਨੂੰ ਫੋਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਯੋਜਨਾ ਬਾਰੇ ਦੱਸਿਆ ਸੀ। ਅਦਾਕਾਰਾ ਨੇ ਇਸ ਗੱਲਬਾਤ ਬਾਰੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕੀਤਾ ਸੀ।
ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਜਾਂਚ ਦੇ ਦਾਇਰੇ ਵਿਚ ਸਾਰੇ ਪਹਿਲੂਆਂ ਨੂੰ ਸ਼ਾਮਲ ਕਰ ਰਹੀ ਹੈ, ਜਿਨ੍ਹਾਂ ਵਿੱਚ ਖੁਦਕੁਸ਼ੀ ਅਤੇ ਕਿਸੇ ਤਰ੍ਹਾਂ ਦਾ ਸਾਜ਼ਿਸ਼ ਦਾ ਖਦਸ਼ਾ ਵੀ ਸ਼ਾਮਲ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਅਧਿਕਾਰੀ ਇਮਾਰਤ ਨਾਲ ਜੁੜੇ ਲੋਕਾਂ ਦੇ ਬਿਆਨ ਵੀ ਦਰਜ ਕਰ ਰਹੇ ਹਨ ਅਤੇ ਰਿਹਾਇਸ਼ 'ਤੇ ਆਉਣ ਵਾਲੇ ਲੋਕਾਂ ਦੇ ਵੇਰਵਿਆਂ ਦੀ ਜਾਂਚ ਕਰ ਰਹੇ ਹਨ।
ਇਹ ਵੀ ਪੜ੍ਹੋ: ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
