ਮੁੜ ਮਾਂ-ਬਾਪ ਬਣਨ ਜਾ ਰਹੀ ਬਾਲੀਵੁੱਡ ਦੀ ਸੁਪਰਹਿੱਟ ਜੋੜੀ ! ਖ਼ੁਦ ਕੀਤਾ ਪ੍ਰੈਗਨੈਂਸੀ ਦਾ ਐਲਾਨ

Sunday, Apr 19, 2026 - 11:15 AM (IST)

ਮੁੜ ਮਾਂ-ਬਾਪ ਬਣਨ ਜਾ ਰਹੀ ਬਾਲੀਵੁੱਡ ਦੀ ਸੁਪਰਹਿੱਟ ਜੋੜੀ ! ਖ਼ੁਦ ਕੀਤਾ ਪ੍ਰੈਗਨੈਂਸੀ ਦਾ ਐਲਾਨ

ਮਨੋਰੰਜਨ ਡੈਸਕ - ਬਾਲੀਵੁੱਡ ਦਾ ਮਸ਼ਹੂਰ ਜੋੜਾ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਜਲਦੀ ਹੀ ਦੂਜੀ ਵਾਰ ਮਾਪੇ ਬਣਨ ਜਾ ਰਹੇ ਹਨ। ਅਦਾਕਾਰਾ ਦੀਪਿਕਾ ਪਾਦੂਕੋਣ ਨੇ ਇਕ ਬਹੁਤ ਹੀ ਪਿਆਰੀ ਤਸਵੀਰ ਸਾਂਝੀ ਕਰਕੇ ਆਪਣੀ ਦੂਜੀ ਗਰਭ ਅਵਸਥਾ ਦਾ ਐਲਾਨ ਕੀਤਾ ਹੈ।

 
 
 
 
 
 
 
 
 
 
 
 
 
 
 
 

A post shared by दीपिका पादुकोण (@deepikapadukone)

ਦੀਪਿਕਾ ਪਾਦੂਕੋਣ ਆਪਣੀ ਧੀ ਦੁਆ ਦੇ ਜਨਮ ਤੋਂ ਦੋ ਸਾਲ ਬਾਅਦ ਇਕ ਵਾਰ ਫਿਰ ਮਾਂ ਬਣਨ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਉਨ੍ਹਾਂ ਨੇ ਇਹ ਖੁਸ਼ਖਬਰੀ ਆਪਣੀ ਲਾਡਲੀ ਧੀ ਦੇ ਜ਼ਰੀਏ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਦੀਪਿਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਰਣਵੀਰ ਸਿੰਘ ਨੇ ਦੁਆ ਨੂੰ ਗੋਦ 'ਚ ਲਿਆ ਹੋਇਆ ਹੈ। ਹਾਲਾਂਕਿ ਤਸਵੀਰ 'ਚ ਰਣਵੀਰ ਅਤੇ ਦੁਆ ਦਾ ਚਿਹਰਾ ਪੂਰੀ ਤਰ੍ਹਾਂ ਨਹੀਂ ਦਿਖਾਈ ਦੇ ਰਿਹਾ, ਪਰ ਇਸ ਫੋਟੋ ਦੀ ਸਭ ਤੋਂ ਵੱਡੀ ਖਾਸ ਗੱਲ ਇਹ ਹੈ ਕਿ ਨੰਨ੍ਹੀ ਦੁਆ ਦੇ ਹੱਥਾਂ 'ਚ ਪ੍ਰੈਗਨੈਂਸੀ ਕਿੱਟ ਫੜੀ ਹੋਈ ਹੈ।

PunjabKesari

ਦੀਪਿਕਾ ਨੇ ਇਸ ਤਸਵੀਰ ਦੇ ਨਾਲ ਕੈਪਸ਼ਨ 'ਚ ਦੋ 'ਨਜ਼ਰਬੱਟੂ' ਇਮੋਜੀ ਵੀ ਸਾਂਝੇ ਕੀਤੇ ਹਨ। ਇਸ ਐਲਾਨ ਤੋਂ ਬਾਅਦ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ 'ਚ ਵੀ ਖੁਸ਼ੀ ਦੀ ਲਹਿਰ ਹੈ। ਭੂਮੀ ਪੇਡਨੇਕਰ ਅਤੇ ਸਮਾਂਥਾ ਰੂਥ ਪ੍ਰਭੂ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਇਸ ਜੋੜੇ ਨੂੰ ਵਧਾਈਆਂ ਦਿੱਤੀਆਂ ਹਨ।


author

Sunaina

Content Editor

Related News