ਅਦਾਕਾਰ ਆਯੁਸ਼ਮਾਨ ਖੁਰਾਨਾ ਦੀ ''ਡਰੀਮ ਗਰਲ 2'' ਦਾ ਟੀਜ਼ਰ ਰਿਲੀਜ਼

Tuesday, Aug 01, 2023 - 10:25 AM (IST)

ਅਦਾਕਾਰ ਆਯੁਸ਼ਮਾਨ ਖੁਰਾਨਾ ਦੀ ''ਡਰੀਮ ਗਰਲ 2'' ਦਾ ਟੀਜ਼ਰ ਰਿਲੀਜ਼

ਨਵੀਂ ਦਿੱਲੀ (ਬਿਊਰੋ) : ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੀ ਆਉਣ ਵਾਲੀ ਫ਼ਿਲਮ 'ਡਰੀਮ ਗਰਲ 2' ਰਿਲੀਜ਼ ਹੋਣ ਲਈ ਤਿਆਰ ਹੈ। ਇਸ ਦੌਰਾਨ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਦੇ ਨਾਲ ਹੀ 'ਡਰੀਮ ਗਰਲ 2' ਦੇ ਟਰੇਲਰ ਰਿਲੀਜ਼ ਹੋਣ ਦੀ ਵੀ ਜਾਣਕਾਰੀ ਦਿੱਤੀ ਗਈ ਹੈ। ਟੀਜ਼ਰ 'ਚ ਫ਼ਿਲਮ ਨਾਲ ਜੁੜੀ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ ਹੈ। ਵੀਡੀਓ 'ਚ ਪੂਜਾ ਲਾਲ ਸਾੜ੍ਹੀ 'ਚ ਘੁੰਮਦੀ ਨਜ਼ਰ ਆ ਰਹੀ ਹੈ। ਇਹ ਫ਼ਿਲਮ ਸਾਲ 2019 'ਚ ਆਈ 'ਡਰੀਮ ਗਰਲ' ਦਾ ਸੀਕਵਲ ਹੈ। ਪਹਿਲੇ ਭਾਗ 'ਚ ਆਯੁਸ਼ਮਾਨ ਖੁਰਾਨਾ ਨਾਲ ਨੁਸਰਤ ਭਰੂਚਾ ਮੁੱਖ ਭੂਮਿਕਾ 'ਚ ਸੀ। ਇਹ ਫ਼ਿਲਮ ਬਾਕਸ ਆਫਿਸ 'ਤੇ ਹਿੱਟ ਰਹੀ ਸੀ।

ਦੱਸ ਦਈਏ ਕਿ 'ਡਰੀਮ ਗਰਲ 2' ਦੇ ਟੀਜ਼ਰ ਰਿਲੀਜ਼ ਤੋਂ ਪਹਿਲਾਂ ਮੁੱਖ ਅਦਾਕਾਰ ਆਯੁਸ਼ਮਾਨ ਖੁਰਾਨਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ 'ਤੇ ਫ਼ਿਲਮ ਬਾਰੇ ਇੱਕ ਅਪਡੇਟ ਸਾਂਝਾ ਕੀਤਾ। ਉਸ ਨੇ ਟੀਜ਼ਰ-ਟਰੇਲਰ ਰਿਲੀਜ਼ ਅਪਡੇਟ ਦੇ ਨਾਲ 'ਡਰੀਮ ਗਰਲ 2' ਦੀ ਇੱਕ ਨਵੀਂ ਪੋਸਟ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਸੀ ਕਿ ਟੀਜ਼ਰ ਅੱਜ ਭਾਵ 31 ਜੁਲਾਈ ਨੂੰ ਰਿਲੀਜ਼ ਹੋਵੇਗਾ ਤੇ ਟਰੇਲਰ ਕੱਲ ਯਾਨੀਕਿ 1 ਅਗਸਤ ਨੂੰ ਰਿਲੀਜ਼ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ਦੀ ਹੀਰੋਇਨ ਅਨੰਨਿਆ ਪਾਂਡੇ ਦੇ ਕਿਰਦਾਰ ਨਾਲ ਜੁੜੀ ਜਾਣਕਾਰੀ ਵੀ ਦਿੱਤੀ।

ਦੱਸਣਯੋਗ ਹੈ ਕਿ ਆਯੁਸ਼ਮਾਨ ਖੁਰਾਨਾ ਦੀ 'ਡਰੀਮ ਗਰਲ 2' ਦੀ ਰਿਲੀਜ਼ ਦੀ ਗੱਲ ਕਰੀਏ ਤਾਂ ਇਹ ਫ਼ਿਲਮ 25 ਅਗਸਤ, 2023 ਨੂੰ ਰਿਲੀਜ਼ ਹੋ ਰਹੀ ਹੈ। ਇਹ ਫ਼ਿਲਮ ਪਹਿਲਾਂ 25 ਜੁਲਾਈ 2023 ਨੂੰ ਰਿਲੀਜ਼ ਹੋਣੀ ਸੀ। 'ਡਰੀਮ ਗਰਲ 2' ਨੂੰ ਏਕਤਾ ਆਰ ਕਪੂਰ ਤੇ ਸ਼ੋਭਾ ਕਪੂਰ ਦੁਆਰਾ ਨਿਰਮਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਿਰਦੇਸ਼ਨ ਰਾਜ ਸ਼ਾਂਡਿਲਿਆ ਨੇ ਕੀਤਾ ਹੈ। ਫ਼ਿਲਮ 'ਚ ਆਯੁਸ਼ਮਾਨ ਖੁਰਾਨਾ ਨਾਲ ਅਨੰਨਿਆ ਪਾਂਡੇ ਮੁੱਖ ਭੂਮਿਕਾ 'ਚ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News