ਵੱਡੀ ਖ਼ਬਰ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ 'ਦਿਲੀਪ ਕੁਮਾਰ' ਦਾ ਦਿਹਾਂਤ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

Wednesday, Jul 07, 2021 - 08:33 AM (IST)

ਵੱਡੀ ਖ਼ਬਰ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ 'ਦਿਲੀਪ ਕੁਮਾਰ' ਦਾ ਦਿਹਾਂਤ, 98 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

ਨੈਸ਼ਨਲ ਡੈਸਕ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦਾ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ। ਦਿਲੀਪ ਕੁਮਾਰ ਨੇ 98 ਸਾਲ ਦੀ ਉਮਰ 'ਚ ਬੁੱਧਵਾਰ ਸਵੇਰੇ 7.30 ਵਜੇ ਮੁੰਬਈ ਦੇ ਹਸਪਤਾਲ 'ਚ ਆਖ਼ਰੀ ਸਾਹ ਲਏ। ਦਿਲੀਪ ਕੁਮਾਰ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਮੁੰਬਈ 'ਚ ਕਈ ਵਾਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਸ 'ਚ 'ਸਬ ਇੰਸਪੈਕਟਰਾਂ' ਦੀ ਭਰਤੀ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਇੰਝ ਕਰੋ ਅਪਲਾਈ

ਦਿਲੀਪ ਕੁਮਾਰ ਦੇ ਦਿਹਾਂਤ ਨਾਲ ਬਾਲੀਵੁੱਡ ਅਤੇ ਦੇਸ਼ 'ਚ ਸੋਗ ਦੀ ਲਹਿਰ ਹੈ। ਦੱਸਣਯੋਗ ਹੈ ਕਿ ਦਿਲੀਪ ਕੁਮਾਰ ਨੂੰ ਪਿਛਲੇ ਇਕ ਮਹੀਨੇ ਤੋਂ 2 ਵਾਰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। 5 ਜੁਲਾਈ ਨੂੰ ਹੀ ਦਿਲੀਪ ਕੁਮਾਰ ਦੇ ਟਵਿੱਟਰ ਹੈਂਡਲ ਤੋਂ ਉਨ੍ਹਾਂ ਦੀ ਸਿਹਤ ਬਾਰੇ ਅਪਡੇਟ ਲਿਆ ਗਿਆ ਸੀ।

ਇਹ ਵੀ ਪੜ੍ਹੋ : ਲੁਧਿਆਣਾ : ਵਾਟਰ ਕੂਲਰ 'ਚੋਂ ਪਾਣੀ ਪੀਣ ਲੱਗੀ ਕੁੜੀ ਨੂੰ ਪਿਆ ਕਰੰਟ, ਮੌਕੇ 'ਤੇ ਹੀ ਤੋੜਿਆ ਦਮ

ਦਿਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਵੱਲੋਂ ਬਿਆਨ 'ਚ ਕਿਹਾ ਗਿਆ ਸੀ ਕਿ ਦਿਲੀਪ ਕੁਮਾਰ ਦੀ ਸਿਹਤ 'ਚ ਸੁਧਾਰ ਹੋ ਰਿਹਾ ਹੈ। ਉਹ ਅਜੇ ਵੀ ਹਸਪਤਾਲ 'ਚ ਹਨ ਪਰ ਉਨ੍ਹਾ ਦੀ ਸਿਹਤ ਸਬੰਧੀ ਅਪਡੇਟ ਤੋਂ 2 ਦਿਨ ਬਾਅਦ ਹੀ ਦਿਲੀਪ ਕੁਮਾਰ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।


 


author

Babita

Content Editor

Related News