ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ ''ਚ ਪਸਰਿਆ ਮਾਤਮ
Tuesday, Apr 07, 2026 - 02:45 PM (IST)
ਮੁੰਬਈ : ਮਨੋਰੰਜਨ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਟੀਵੀ ਦੇ ਪ੍ਰਸਿੱਧ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ‘ਦਿਆ ਬੇਨ’ ਦਾ ਕਿਰਦਾਰ ਨਿਭਾ ਕੇ ਘਰ-ਘਰ ਪਛਾਣ ਬਣਾਉਣ ਵਾਲੀ ਅਦਾਕਾਰਾ ਦਿਸ਼ਾ ਵਕਾਨੀ ਦੇ ਪਿਤਾ ਅਤੇ ਅਨੁਭਵੀ ਕਲਾਕਾਰ ਭੀਮ ਵਕਾਨੀ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੂਰੀ ਇੰਡਸਟਰੀ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਵੀ ਪੜ੍ਹੋ: ਨੋਰਾ ਫਤੇਹੀ ਨੂੰ ਮਹਿਲਾ ਕਮਿਸ਼ਨ ਦਾ ਆਖਰੀ ਅਲਟੀਮੇਟਮ ! ਸੰਜੇ ਦੱਤ ਦੀ ਵੀ ਹੋਵੇਗੀ ਪੇਸ਼ੀ

ਗੁਜਰਾਤੀ ਥੀਏਟਰ ਤੋਂ ਲੈ ਕੇ ਬਾਲੀਵੁੱਡ ਤੱਕ ਮਨਵਾਇਆ ਲੋਹਾ
ਭੀਮ ਵਕਾਨੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗੁਜਰਾਤੀ ਰੰਗਮੰਚ (ਥੀਏਟਰ) ਤੋਂ ਕੀਤੀ ਸੀ, ਜਿੱਥੇ ਉਨ੍ਹਾਂ ਨੇ ਦਹਾਕਿਆਂ ਤੱਕ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ। ਥੀਏਟਰ ਤੋਂ ਬਾਅਦ ਉਨ੍ਹਾਂ ਨੇ ਹਿੰਦੀ ਸਿਨੇਮਾ ਵਿੱਚ ਵੀ ਕਈ ਯਾਦਗਾਰ ਭੂਮਿਕਾਵਾਂ ਨਿਭਾਈਆਂ। ਉਹ ਆਮਿਰ ਖ਼ਾਨ ਦੀ ਸੁਪਰਹਿੱਟ ਫ਼ਿਲਮ 'ਲਗਾਨ' ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਾਹਰੁਖ ਖ਼ਾਨ ਦੀ 'ਸਵਦੇਸ਼' ਅਤੇ ਮਾਧੁਰੀ ਦੀਕਸ਼ਿਤ ਦੀ ਫ਼ਿਲਮ 'ਲੱਜਾ' ਵਿੱਚ ਵੀ ਪ੍ਰਭਾਵਸ਼ਾਲੀ ਕਿਰਦਾਰ ਨਿਭਾਏ।
ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ ਅਦਾਕਾਰਾ

ਧੀ ਦੇ ਸ਼ੋਅ ‘ਤਾਰਕ ਮਹਿਤਾ...’ ਵਿੱਚ ਵੀ ਆਏ ਸਨ ਨਜ਼ਰ
ਬਹੁਤ ਘੱਟ ਲੋਕ ਜਾਣਦੇ ਹਨ ਕਿ ਭੀਮ ਵਕਾਨੀ ਆਪਣੀ ਧੀ ਦਿਸ਼ਾ ਵਕਾਨੀ ਦੇ ਮਸ਼ਹੂਰ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਵੀ ਹਿੱਸਾ ਰਹਿ ਚੁੱਕੇ ਹਨ। ਉਨ੍ਹਾਂ ਨੇ ਸ਼ੋਅ ਵਿੱਚ ‘ਮਾਵਜੀ ਛੇੜਾ’ ਦਾ ਕਿਰਦਾਰ ਨਿਭਾਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
