ਅਦਾਕਾਰ ਸਲਮਾਨ ਖ਼ਾਨ ਨੂੰ ਇਸ ਕਾਰਨ ਮਿਲ ਰਹੀਆਂ ਸਨ ਧਮਕੀਆਂ
Thursday, Oct 24, 2024 - 11:53 AM (IST)
ਮੁੰਬਈ- ਇਨ੍ਹੀਂ ਦਿਨੀਂ ਸਲਮਾਨ ਖ਼ਾਨ ਅਤੇ ਲਾਰੈਂਸ ਬਿਸ਼ਨੋਈ ਦੀ ਦੁਸ਼ਮਣੀ ਕਾਫੀ ਚਰਚਾ ‘ਚ ਹੈ। ਸਲਮਾਨ ਖ਼ਾਨ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹੁਣ ਉਸ ਨੇ ਖੁਦ ਆਪਣੇ ਬਿਆਨ ‘ਚ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਸਲਮਾਨ ਖ਼ਾਨ ਨੂੰ ਕਿਉਂ ਅਤੇ ਕਿਸ ਵਜ੍ਹਾ ਕਾਰਨ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਕਾਲਾ ਹਿਰਨ ਮਾਮਲੇ ਨੂੰ ਲੈ ਕੇ ਲੋਕ ਲਗਾਤਾਰ ਸਲਮਾਨ ਖ਼ਾਨ ਖਿਲਾਫ ਵੱਖ-ਵੱਖ ਬਿਆਨ ਦਿੰਦੇ ਰਹੇ ਹਨ।ਸੋਸ਼ਲ ਮੀਡੀਆ 'ਤੇ ਬਹੁਤ ਸਾਰੇ ਲੋਕ ਸਲਮਾਨ ਖ਼ਾਨ ਨੂੰ ਇਸ ਮਾਮਲੇ ‘ਚ ਬਿਸ਼ਨੋਈ ਭਾਈਚਾਰੇ ਤੋਂ ਮੁਆਫੀ ਮੰਗਣ ਲਈ ਕਹਿੰਦੇ ਹਨ। ਕਈ ਲੋਕ ਇਹ ਵੀ ਕਹਿ ਰਹੇ ਹਨ ਕਿ ਲਾਰੈਂਸ ਇਸ ਸਭ ਆਪਣੀ ਮਸ਼ਹੂਰੀ ਕਰਨ ਲਈ ਕਰ ਰਿਹਾ ਹੈ। ਹੁਣ ਇੱਕ ਵੀਡੀਓ ਸਾਹਮਣੇ ਆ ਰਿਹਾ ਹੈ ਜਿਸ 'ਚ ਲਾਰੈਂਸ ਨੇ ਖੁਦ ਦੱਸਿਆ ਹੈ ਕਿ ਉਹ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਕਿਉਂ ਦੇ ਰਿਹਾ ਹੈ।
ਇਹ ਵੀ ਪੜ੍ਹੋ :ਜਾਣੋ ਕੌਣ ਹੈ ਮਿਨਾਹਿਲ ਮਲਿਕ? ਪ੍ਰਾਈਵੇਟ ਵੀਡੀਓ ਲੀਕ ਹੋਣ 'ਤੇ ਤੋੜੀ ਚੁੱਪੀ, ਕਿਹਾ...
ਇਕ ਖਬਰ ਮੁਤਾਬਕ ਲਾਰੈਂਸ ਬਿਸ਼ਨੋਈ ਨੇ ਦਿੱਲੀ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ ਹੈ ਕਿ ਉਸ ਨੇ ਮੀਡੀਆ 'ਚ ਆਉਣ ਲਈ ਅਜਿਹਾ ਕੀਤਾ ਹੈ। ਇਸ ਤੋਂ ਇਲਾਵਾ, ਉਹ ਬਿਸ਼ੋਈ ਸਮਾਜ 'ਚ ਆਪਣਾ ਵੱਡਾ ਨਾਮ ਬਣਾਉਣਾ ਚਾਹੁੰਦਾ ਸੀ। ਲਾਰੈਂਸ ਬਿਸ਼ਨੋਈ ਨੇ ਇਹ ਬਿਆਨ 30 ਮਾਰਚ 2021 ਨੂੰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੂੰ ਦਿੱਤਾ ਸੀ। ਆਪਣੇ ਬਿਆਨ 'ਚ ਲਾਰੈਂਸ ਬਿਸ਼ਨੋਈ ਨੇ ਕਿਹਾ ਕਿ “ਮੈਨੂੰ ਵਾਸ਼ੂਦੇਵ ਇਰਾਨੀ ਦੇ ਕਤਲ ਕੇਸ 'ਚ ਗ੍ਰਿਫ਼ਤਾਰ ਕਰਕੇ ਜੋਧਪੁਰ ਲਿਆਂਦਾ ਗਿਆ ਸੀ, ਜਿੱਥੇ ਮੈਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ :ਮਸ਼ਹੂਰ ਗਾਇਕਾ ਹੋਈ ਹਾਦਸੇ ਦਾ ਸ਼ਿਕਾਰ
ਕੋਰਟ ਤੋਂ ਬਾਹਰ ਨਿਕਲਦੇ ਸਮੇਂ ਸਲਮਾਨ ਖ਼ਾਨ ਵੀ ਇਸੇ ਕੋਰਟ ‘ਚ ਪੇਸ਼ੀ ‘ਤੇ ਆਏ ਸਨ। ਮੈਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਕਿਉਂਕਿ ਸਲਮਾਨ ਖਾਨ ਨੇ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਸੀ ਅਤੇ ਉਸ ਨੂੰ ਅਦਾਲਤ ਤੋਂ ਸਜ਼ਾ ਨਹੀਂ ਮਿਲੀ ਸੀ। ਮੈਂ ਅਜਿਹਾ ਸਿਰਫ ਮੀਡੀਆ ‘ਚ ਮਸ਼ਹੂਰ ਹੋਣ ਤੇ ਬਿਸ਼ਨੋਈ ਭਾਈਚਾਰੇ ‘ਚ ਆਪਣਾ ਨਾਂ ਬਣਾਉਣ ਲਈ ਕੀਤਾ। ਮੈਨੂੰ ਸਲਮਾਨ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ‘ਚ ਵੀ ਗ੍ਰਿਫਤਾਰ ਕੀਤਾ ਗਿਆ ਸੀ।”ਉੱਥੇ ਹੀ ਸਲਮਾਨ ਖ਼ਾਨ ਨੇ ਧਮਕੀਆਂ ਦੇ ਡਰੋਂ ਕੰਮ ਕਰਨਾ ਬੰਦ ਨਹੀਂ ਕੀਤਾ। ਪਿਛਲੇ ਹਫਤੇ ਉਹ ਬਿੱਗ ਬੌਸ ਨੂੰ ਹੋਸਟ ਕਰਦੇ ਨਜ਼ਰ ਆਏ ਸਨ। ਇਸ ਦੌਰਾਨ ਸਲਮਾਨ ਕਾਫੀ ਭਾਵੁਕ ਨਜ਼ਰ ਆਏ। ਤੁਹਾਨੂੰ ਦਸ ਦੇਈਏ ਕਿ ਸਲਮਾਨ ਖ਼ਾਨ ਨੇ ਆਪਣੀ ਆਉਣ ਵਾਲੀ ਫਿਲਮ ‘ਸਿਕੰਦਰ’ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਹ ਖਬਰਾਂ ਵੀ ਆ ਰਹੀਆਂ ਹਨ ਕਿ ਸਲਮਾਨ ਖ਼ਾਨ ‘ਸਿੰਘਮ ਅਗੇਨ’ 'ਚ ਕੈਮਿਓ ਸ਼ੂਟ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ‘ਸਿੰਘਮ ਅਗੇਨ’ ‘ਚ ਸਲਮਾਨ ਸੁਪਰਕੌਪ ਚੁਲਬੁਲ ਪਾਂਡੇ ਦੀ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8