ਸਲਮਾਨ ਖ਼ਾਨ ਨੂੰ ਮੁੜ ਮਿਲੀ ਧਮਕੀ, ਮੰਗੇ 2 ਕਰੋੜ ਰੁਪਏ

Wednesday, Oct 30, 2024 - 09:42 AM (IST)

ਸਲਮਾਨ ਖ਼ਾਨ ਨੂੰ ਮੁੜ ਮਿਲੀ ਧਮਕੀ, ਮੰਗੇ 2 ਕਰੋੜ ਰੁਪਏ

ਮੁੰਬਈ- ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਦੀਵਾਲੀ ਤੋਂ ਪਹਿਲਾਂ ਇਕ ਵਾਰ ਧਮਕੀ ਮਿਲੀ ਹੈ। ਪਿਛਲੇ ਮੰਗਲਵਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਅਤੇ ਹੁਣ ਇਸ ਵਾਰ ਅਦਾਕਾਰ ਤੋਂ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਸਲਮਾਨ ਨੂੰ ਮਿਲੇ ਧਮਕੀ ਭਰੇ ਮੈਸੇਜ 'ਚ ਲਿਖਿਆ ਗਿਆ ਹੈ ਕਿ ਜੇਕਰ ਫਿਰੌਤੀ ਦੀ ਰਕਮ ਨਾ ਦਿੱਤੀ ਗਈ ਤਾਂ ਉਹ ਉਸ ਨੂੰ ਮਾਰ ਦੇਣਗੇ। ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਹ ਮੈਸੇਜ ਇਕ ਵਾਰ ਫਿਰ ਮੁੰਬਈ ਦੇ ਟ੍ਰੈਫਿਕ ਕੰਟਰੋਲ ਰੂਮ 'ਚ ਆਇਆ ਹੈ। ਇਸ ਦੇ ਨਾਲ ਹੀ ਸਲਮਾਨ ਖਾਨ ਨੂੰ ਧਮਕੀ ਦੇਣ ਦੇ ਮਾਮਲੇ 'ਚ ਵਰਲੀ ਪੁਲਸ ਸਟੇਸ਼ਨ ਨੇ ਧਾਰਾ 308 (4) ਅਤੇ 354 (2) ਦੇ ਤਹਿਤ ਅਣਪਛਾਤੇ ਵਿਅਕਤੀ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ -ਮਸ਼ਹੂਰ ਅਦਾਕਾਰਾ ਦੀ ਮੌਤ ਨੇ ਮਨੋਰੰਜਨ ਜਗਤ 'ਚ ਮਚਾਈ ਤਰਥੱਲੀ

ਇਸ ਮਾਮਲੇ 'ਤੇ ਗੱਲ ਕਰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਮੈਸੇਜ 'ਚ ਭੇਜਣ ਵਾਲੇ ਨੇ ਇਹ ਵੀ ਕਿਹਾ ਸੀ ਕਿ ਜੇਕਰ ਉਸ ਨੂੰ ਪੈਸੇ ਨਾ ਮਿਲੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਣਗੇ। ਧਮਕੀ ਭਰਿਆ ਸੁਨੇਹਾ ਮਿਲਣ ਤੋਂ ਬਾਅਦ ਮੁੰਬਈ ਦੇ ਵਰਲੀ ਪੁਲਸ ਸਟੇਸ਼ਨ 'ਚ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ, ਪੁਲਸ ਨੇ ਵੀ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਈ ਵਾਰ ਮਿਲ ਚੁੱਕੀਆਂ ਹਨ ਧਮਕੀਆਂ 
ਸਲਮਾਨ ਖਾਨ ਦੇ ਕਰੀਬੀ ਅਤੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੁਪਰਸਟਾਰ ਜਿੱਥੇ ਵੀ ਜਾਂਦੇ ਹਨ, ਹੁਣ ਉਹ ਆਪਣੇ ਸਾਥੀਆਂ ਨਾਲ ਜਾਂਦੇ ਹਨ। ਸਲਮਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਲਾਰੈਂਸ ਬਿਸ਼ਨੋਈ ਦੇ ਸਾਥੀ ਵੀ ਫੇਸਬੁੱਕ ਪੋਸਟਾਂ ਰਾਹੀਂ ਇੱਕ ਤੋਂ ਬਾਅਦ ਇੱਕ ਧਮਕੀਆਂ ਅਤੇ ਹਮਲਿਆਂ ਦੀ ਜ਼ਿੰਮੇਵਾਰੀ ਲੈਂਦੇ ਨਜ਼ਰ ਆ ਰਹੇ ਹਨ। ਇਸ ਮਾਮਲੇ 'ਚ ਹੁਣ ਤੱਕ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News