ਸੋਨੂੰ ਸੂਦ ਨੇ ਪੰਜਾਬ ’ਚ ਜ਼ਰੂਰਤਮੰਦ ਲੋਕਾਂ ਨੂੰ ਵੰਡੇ ਈ-ਰਿਕਸ਼ਾ, ਵੇਖੋ ਵੀਡੀਓ
Monday, Feb 15, 2021 - 03:26 PM (IST)
ਮੁੰਬਈ : ਅਦਾਕਾਰ ਸੋਨੂੰ ਸੂਦ ਲਗਾਤਾਰ ਜ਼ਰੂਰਤਮੰਦ ਲੋਕਾਂ ਲਈ ਮਸੀਹਾ ਬਣੇ ਹੋਏ ਹਨ। ਸੋਨੂੰ ਨੇ ਆਪਣੇ ਨੇਕ ਕੰਮਾਂ ਦੀ ਵਜ੍ਹਾ ਨਾਲ ਲੋਕਾਂ ਦੇ ਦਿਲਾਂ ਵਿਚ ਖ਼ਾਸ ਜਗ੍ਹਾ ਬਣਾਈ ਹੈ। ਲੋਕ ਉਨ੍ਹਾਂ ਨੂੰ ਪਿਆਰ ਕਰਦੇ ਹਨ। ਸੋਨੂੰ ਹੁਣ ਤੱਕ ਲੱਖਾਂ ਲੋਕਾਂ ਦੀ ਜ਼ਿੰਦਗੀ ਬਦਲ ਚੁੱਕੇ ਹਨ। ਹੁਣ ਅਦਾਕਾਰ ਨੇ ਈ-ਰਿਕਸ਼ਾ ਵੰਡੇ ਹਨ।
ਇਹ ਵੀ ਪੜ੍ਹੋ: ਹਰਿਆਣਾ ਦੇ ਖੇਤੀ ਮੰਤਰੀ ਬੋਲੇ-‘ਕਿਸਾਨ ਘਰ ਹੁੰਦੇ ਤਾਂ ਵੀ ਮਰਦੇ’, ਤਾਪਸੀ ਪਨੂੰ ਅਤੇ ਰਿਚਾ ਨੇ ਪਾਈ ਝਾੜ
ਸੋਨੂੰ ਨੇ ਇਸ ਨੇਕ ਕੰਮ ਦੀ ਸ਼ੁਰੂਆਤ ਆਪਣੀ ਜਨਮਭੂਮੀ ਪੰਜਾਬ ਦੇ ਮੋਗਾ ਤੋਂ ਕੀਤੀ। ਅਦਾਕਾਰ ਨੇ ਇਸ ਨਾਲ ਜੁੜੀ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ, ਜਿਸ ਵਿਚ ਈ-ਰਿਕਸ਼ਾ ਲੈਣ ਵਾਲੇ ਜ਼ਰੂਰਤਮੰਦ ਸੋਨੂੰ ਦਾ ਧੰਨਵਾਦ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਸਾਂਝੀ ਕਰਦੇ ਹੋਏ ਸੋਨੂੰ ਨੇ ਲਿਖਿਆ, ‘ਇਹ ਮੇਰੀ ਯਾਤਰਾ ਨੂੰ ਖ਼ਾਸ ਬਣਾਉਂਦੀ ਹੈ।’ ਪ੍ਰਸ਼ੰਸਕ ਇਸ ਵੀਡੀਓ ਨੂੰ ਕਾਫ਼ੀ ਪਿਆਰ ਦੇ ਰਹੇ ਹਨ ਅਤੇ ਸੋਨੂੰ ਦੇ ਇਸ ਨੇਕ ਕੰਮ ਦੀ ਤਾਰੀਫ਼ ਕਰ ਰਹੇ ਹਨ।
ਇਹ ਵੀ ਪੜ੍ਹੋ: ਪਾਕਿ PM ਇਮਰਾਨ ਖਾਨ ਨੇ ਕੀਤੀ ਭਾਰਤੀ ਕ੍ਰਿਕਟ ਟੀਮ ਦੀ ਤਾਰੀਫ਼, ਦੱਸਿਆ ਕਿਵੇਂ ਬਣੀ ਨੰਬਰ 1
ਦੱਸ ਦੇਈਏ ਕਿ ਸੋਨੂੰ ਉਤਰ ਪ੍ਰਦੇਸ਼, ਬਿਹਾਰ, ਝਾਰਖੰਡ, ਓੜੀਸ਼ਾ ਅਤੇ ਕਈ ਸੂਬਿਆਂ ਵਿਚ ਈ-ਰਿਕਸ਼ਾ ਵੰਡਣਗੇ। ਇਸ ਦੀ ਸ਼ੁਰੂਆਤ ਉਨ੍ਹਾਂ ਨੇ ਮੋਗਾ ਤੋਂ ਕੀਤੀ ਹੈ। ਅਦਾਕਾਰ ਦਾ ਮਕਸਦ ਬੇਰੁਜ਼ਗਾਰੀ ਨੂੰ ਖ਼ਤਮ ਕਰਨਾ ਹੈ। ਸੋਨੂੰ ਦੇ ਇਨ੍ਹਾਂ ਨੇਕ ਕੰਮਾਂ ਵਿਚ ਉਨ੍ਹਾਂ ਦੀ ਭੈਣ ਮਾਲਵਿਕਾ ਸੱਚਰ ਵੀ ਪੂਰੀ ਮਦਦ ਕਰ ਰਹੀ ਹੈ। ਇਸ ਦੀ ਪ੍ਰੇਰਣਾ ਨੂੰ ਉਨ੍ਹਾਂ ਨੂੰ ਆਪਣੇ ਭਰਾ ਤੋਂ ਹੀ ਮਿਲੀ ਹੈ।
ਇਹ ਵੀ ਪੜ੍ਹੋ: ਦਲਿਤ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ’ਤੇ ਕ੍ਰਿਕਟਰ ਯੁਵਰਾਜ ਸਿੰਘ ’ਤੇ FIR ਦਰਜ
ਕੰਮ ਦੀ ਗੱਲ ਕਰੀਏ ਤਾਂ ਸੋਨੂੰ ਬਹੁਤ ਜਲਦ ‘ਪ੍ਰਿਥਵੀਰਾਜ’ ਵਿਚ ਨਜ਼ਰ ਆਉਣ ਵਾਲੇ ਹਨ। ਇਸ ਵਿਚ ਅਦਾਕਾਰ ਨਾਲ ਅਕਸ਼ੈ ਕੁਮਾਰ, ਮਾਨੁਸ਼ੀ ਛਿੱਲਰ ਅਤੇ ਸੰਜੇ ਦੱਤ ਵੀ ਦਿਖਾਈ ਦੇਣ ਵਾਲੇ ਹਨ। ਇਸ ਦੇ ਇਲਾਵਾ ਸੋਨੂੰ ਨੂੰ ਫਿਲ਼ਮ ਕਿਸਾਨ ਲਈ ਵੀ ਸਾਈਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਰਕਾਰ ਨੂੰ ਅਸੀਂ ਫੁੱਲ ਦਿੱਤੇ ਸਨ...ਪਰ ਸਾਨੂੰ ‘ਫੂਲ’ ਬਣਾਇਆ ਗਿਆ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।