ਕੋਈ ਵੀ ਮੈਨੂੰ ਇਸ ਗੇਮ ''ਚ ਚੁਣੌਤੀ ਦੇਣਾ ਚਾਹੁੰਦਾ ਹੈ?
Friday, Oct 04, 2024 - 11:04 AM (IST)
ਐਂਟਰਟੇਨਮੈਂਟ ਡੈਸਕ - ਅਦਾਕਾਰ ਸੋਨੂੰ ਸੂਦ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ, ਜਿਸ ‘ਚ ਉਹ ਸ਼ਟਾਪੂ ਖੇਡਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਸੋਨੂੰ ਸੂਦ ਆਖ ਰਹੇ ਹਨ ਕਿ ਮੈਂ ਬਚਪਨ ‘ਚ ਇਹ ਬਹੁਤ ਖੇਡਿਆ ਹੈ। ਕੀ ਕੋਈ ਮੈਨੂੰ ਇਸ ਖੇਡ ‘ਚ ਚੁਣੌਤੀ ਦੇ ਸਕਦਾ ਹੈ। ਉਨ੍ਹਾਂ ਨੇ ਅੱਗੇ ਲਿਖਿਆ 'ਕੋਈ ਵੀ ਮੈਨੂੰ ਇਸ ਗੇਮ ‘ਚ ਚੁਣੌਤੀ ਦੇਣਾ ਚਾਹੁੰਦਾ ਹੈ?’ ਸੋਨੂੰ ਸੂਦ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਲਗਾਤਾਰ ਕੁਮੈਂਟ ਕੀਤੇ ਜਾ ਰਹੇ ਹਨ ਅਤੇ ਫੈਨਸ ਉਨ੍ਹਾਂ ਨੂੰ ਜਵਾਬ ਦੇ ਰਹੇ ਹਨ। ਸੋਨੂੰ ਸੂਦ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ।
ਸੋਨੂੰ ਸੂਦ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਦੇ ਨਾਲ-ਨਾਲ ਸਾਊਥ ਦੀਆਂ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਉਨ੍ਹਾਂ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਜਲਦ ਹੀ ਜੈਕਲੀਨ ਫਰਨਾਡੇਜ਼ ਨਾਲ ਫ਼ਿਲਮ ‘ਫਤਿਹ’ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਸੋਨੂੰ ਸੂਦ ਹੋਰ ਵੀ ਕਈ ਪ੍ਰੋਜੈਕਟ ‘ਚ ਨਜ਼ਰ ਆਉਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਬਾਰੇ ਦਿੱਤੇ ਵਿਵਾਦਤ ਬਿਆਨ ਕਰਕੇ ਮੁੜ ਸੁਰਖੀਆਂ 'ਚ ਕੰਗਨਾ, ਫਿਰ ਮੰਗੇਗੀ ਮੁਆਫ਼ੀ!
ਇਹ ਖ਼ਬਰ ਵੀ ਪੜ੍ਹੋ - ਹਿਨਾ ਖ਼ਾਨ ਦਾ ਇਹ ਕਦਮ ਮਾਪਿਆ 'ਤੇ ਪਿਆ ਭਾਰੀ, ਰਿਸ਼ਤੇਦਾਰਾਂ ਨੇ ਵੀ ਮੋੜ ਲਿਆ ਮੂੰਹ
ਸੋਨੂੰ ਸੂਦ ਰੀਲ ਲਾਈਫ 'ਚ ਤਾਂ ਹੀਰੋ ਹਨ ਪਰ ਅਸਲ ਜ਼ਿੰਦਗੀ 'ਚ ਵੀ ਉਹ ਹੀਰੋ ਦਾ ਕਿਰਦਾਰ ਨਿਭਾ ਰਹੇ ਹਨ। ਉਨ੍ਹਾਂ ਨੇ ਲਾਕਡਾਊਨ ਦੌਰਾਨ ਲੋਕਾਂ ਦੀ ਸੇਵਾ ਦਾ ਬੀੜਾ ਚੁੱਕਿਆ ਸੀ ਅਤੇ ਲਾਕਡਾਊਨ ਦੌਰਾਨ ਫਸੇ ਲੋਕਾਂ ਨੂੰ ਘਰੋਂ ਘਰੀਂ ਪਹੁੰਚਾਇਆ ਸੀ। ਲਾਕਡਾਊਨ ਤੋਂ ਬਾਅਦ ਵੀ ਉਨ੍ਹਾਂ ਦੀ ਸੇਵਾ ਦਾ ਸਿਲਸਿਲਾ ਜਾਰੀ ਹੈ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਮਦਦ ਲਈ ਅਕਸਰ ਲੋਕਾਂ ਦੀਆਂ ਕਤਾਰਾਂ ਲੱਗੀਆਂ ਰਹਿੰਦੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।