ਬਾਲੀਵੁੱਡ 'ਚ ਕੋਰੋਨਾ ਦਾ ਕਹਿਰ ਜਾਰੀ, ਹੁਣ ਤੱਕ ਇਹ ਸਿਤਾਰੇ ਆਏ ਚਪੇਟ 'ਚ

7/13/2020 9:26:33 AM

ਮੁੰਬਈ (ਬਿਊਰੋ) : ਬੱਚਨ ਪਰਿਵਾਰ ਦੇ ਘਰੋਂ ਕੋਰੋਨਾ ਵਾਇਰਸ ਦੀ ਖ਼ਬਰ ਆਉਣ ਤੋਂ ਬਾਅਦ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਵੀ ਆਪਣੇ ਪਰਿਵਾਰਕ ਮੈਂਬਰਾਂ ਦੇ ਕੋਰੋਨਾ ਪੋਜ਼ੇਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਅਨੁਮਪ ਖੇਰ ਦੇ ਮਾਂ-ਦੁਲਾਰੀ ਖੇਰ, ਭਰਾ ਰਾਜੂ ਖੇਰ, ਪਤਨੀ ਅਤੇ ਬੇਟੀ ਵਰਿੰਦਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਅਨੁਪਮ ਨੇ ਖੁਦ ਇਸ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀਡੀਓ ਸਾਂਝੀ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕੀ ਉਨ੍ਹਾਂ ਦੀ ਮਾਂ ਦੁਲਾਰੀ ਖੇਰ ਨੂੰ ਮੁੰਬਈ ਦੇ ਕੋਕੀਲਾਬੇਨ ਹਸਪਤਾਲ 'ਚ ਦਾਖ਼ਲ ਕਰਵਾਇਆ ਹੈ। ਇਸ ਤੋਂ ਇਲਾਵਾ ਅਨੁਪਮ ਖੇਰ ਨੇ ਵੀ ਆਪਣਾ ਕੋਵਿਡ-19 ਟੈਸਟ ਕਰਵਾਇਆ ਪਰ ਉਨ੍ਹਾਂ ਦੀ ਕੋਵਿਡ-19 ਰਿਪੋਰਟ ਨੈਗੇਟਿਵ ਆਈ ਹੈ।

ਟੀ. ਵੀ. ਸੀਰੀਅਰਲ 'ਕਸੌਟੀ ਜ਼ਿੰਦਗੀ ਕੀ' ਫੇਮ ਪਾਰਥ ਸਮਥਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਪਾਰਥ 'ਕਸੌਟੀ ਜ਼ਿੰਦਗੀ ਕੇ' ਸੀਰੀਅਰਲ 'ਚ ਅਨੁਰਾਗ ਬਾਸੂ ਦੇ ਕਿਰਦਾਰ ਨਾਲ ਪ੍ਰਸਿੱਧ ਹਨ ਅਤੇ ਕੁਝ ਦਿਨ ਪਹਿਲਾਂ ਹੀ ਮੁੜ ਤੋਂ ਸੀਰੀਅਲ ਦੀ ਸ਼ੂਟਿੰਗ ਹੋਈ ਸੀ। ਪਾਰਥ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਨਾਲ ਸੀਰੀਅਲ ਦੀ ਸ਼ੂਟਿੰਗ ਰੋਕ ਦਿੱਤੀ ਗਈ ਹੈ।

ਬਾਲੀਵੁੱਡ ਸਿਤਾਰਿਆਂ ਦੇ ਕੋਰੋਨਾ ਪੌਜ਼ੇਟਿਵ ਆਉਣ ਦੇ ਨਾਲ-ਨਾਲ ਕਈ ਸਿਤਾਰਿਆਂ ਦੇ ਸਟਾਫ਼ ਮੈਂਬਰਾਂ ਦੇ ਵੀ ਕੋਰੋਨਾ ਪੌਜ਼ੇਟਿਵ ਆਉਣ ਦੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਬਾਲੀਵੁੱਡ ਅਦਾਕਾਰਾ ਰੇਖਾ ਦੇ ਸੁਰੱਖਿਆ ਗਾਰਡ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ, ਜਿਸ ਤੋਂ ਬਾਅਦ ਹੁਣ ਬੀ. ਐਮ. ਸੀ. ਵੱਲੋਂ ਰੇਖਾ ਦੇ ਬੰਗਲੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਸ ਤੋਂ ਪਿਹਲਾ ਬਾਲੀਵੁੱਡ ਨਿਰਮਾਤਾ ਕਰਨ ਜੌਹਰ ਅਤੇ ਬੋਨੀ ਕਪੂਰ ਦੇ ਸਟਾਫ਼ ਮੈਂਬਰਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਸੀ। ਅਦਾਕਾਰ ਕਿਰਨ ਕੁਮਾਰ ਨੇ ਵੀ ਆਪਣੇ ਕੋਰੋਨਾ ਪਾਜ਼ੇਟਿਵ ਆਉਣ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ।ਹਾਲਾਂਕਿ ਕੁਝ ਦਿਨ ਬਾਅਦ ਕਿਰਨ ਕੁਮਾਰ ਨੇ ਆਪਣੇ ਆਪ ਨੂੰ ਰਿਕਵਰ ਕਰ ਲਿਆ ਸੀ।

ਮਿਊਜ਼ਿਕ ਡਾਇਰੈਕਟਰ ਵਾਜਿਦ ਖਾਨ ਦੀ ਮੌਤ ਤੋਂ ਬਾਅਦ, ਵੀ ਇਹ ਖ਼ਬਰ ਸਾਹਮਣੇ ਆਈ ਸੀ ਕੀ ਵਾਜਿਦ ਖ਼ਾਨ ਕੋਰੋਨਾ ਵਾਇਰਸ ਦੇ ਸ਼ਿਕਾਰ ਸਨ।

ਅਦਾਕਾਰਾ ਜ਼ੋਆ ਮੋਰਾਨੀ 'ਤੇ ਉਨ੍ਹਾਂ ਦੇ ਪਿਤਾ 'ਤੇ ਨਿਰਮਾਤਾ ਕਰੀਮ ਮੋਰਾਨੀ ਵੀ ਕੋਵਿਡ ਟੈਸਟ 'ਚ ਪਾਜ਼ੇਟਿਵ ਪਾਏ ਗਏ ਸਨ।

ਬਾਲੀਵੁੱਡ 'ਚ ਕੋਰੋਨਾ ਦੀ ਦਸਤਕ ਦੀ ਗੱਲ ਕਰੀਏ, ਤਾਂ ਸਭ ਤੋਂ ਪਹਿਲਾਂ ਗਾਇਕਾ ਕਨਿਕਾ ਕਪੂਰ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ।


sunita

Content Editor sunita