ਬਾਲੀਵੁੱਡ ''ਚ ਛਾਇਆ ਮਾਤਮ, ਪ੍ਰਸਿੱਧ ਮਾਡਲ ਤੇ ਅਦਾਕਾਰਾ ਪੂਨਮ ਪਾਂਡੇ ਦਾ ਦਿਹਾਂਤ

02/02/2024 6:45:54 PM

ਐਂਟਰਟੇਨਮੈਂਟ ਡੈਸਕ : ਇਸ ਵੇਲੇ ਦੀ ਬਾਲੀਵੁੱਡ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਅਦਾਕਾਰਾ ਤੇ ਮਾਡਲ ਪੂਨਮ ਪਾਂਡੇ ਦੀ ਮੌਤ ਹੋ ਗਈ ਹੈ। ਅਦਾਕਾਰਾ ਦੀ ਮੌਤ ਦੀ ਖ਼ਬਰ ਪੂਨਮ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਹੈ। ਪੂਨਮ ਪਾਂਡੇ ਦੀ ਅਚਾਨਕ ਮੌਤ ਦੀ ਖ਼ਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਦੱਸ ਦਈਏ ਕਿ ਪੂਨਾਮ ਪਾਂਡੇ ਦਾ ਨਾਂ ਅਕਸਰ ਹੀ ਵਿਵਾਦਾਂ 'ਚ ਰਹਿੰਦਾ ਸੀ। ਕਿਸੇ ਨੇ ਇਹ ਸੋਚਿਆ ਵੀ ਨਹੀਂ ਸੀ ਕਿ ਬੇਬਾਕ ਬੋਲਣ ਵਾਲੀ ਇਹ ਅਦਾਕਾਰਾ ਇੰਝ ਅਚਾਨਕ ਦੁਨੀਆ ਤੋਂ ਰੁਖਸਤ ਹੋ ਜਾਵੇਗੀ। 

ਦੱਸ ਦਈਏ ਕਿ ਪੂਨਮ ਪਾਂਡੇ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਘੰਟੇ ਪਹਿਲਾਂ ਇਕ ਪੋਸਟ ਸ਼ੇਅਰ ਕੀਤੀ ਗਈ ਹੈ, ਜਿਸ 'ਚ ਲਿਖਿਆ- ''ਅੱਜ ਦੀ ਸਵੇਰ ਸਾਡੇ ਲਈ ਮੁਸ਼ਕਿਲ ਹੈ। ਸਾਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਅਸੀਂ ਸਰਵਾਈਕਲ ਕੈਂਸਰ ਕਾਰਨ ਆਪਣੀ ਪਿਆਰੀ ਪੂਨਮ ਨੂੰ ਗੁਆ ਦਿੱਤਾ ਹੈ।

ਹਰ ਜੀਵਿਤ ਰੂਪ ਜੋ ਕਦੇ ਵੀ ਉਸ ਦੇ ਸੰਪਰਕ 'ਚ ਆਇਆ ਸੀ, ਉਸ ਨੂੰ ਸ਼ੁੱਧ ਪਿਆਰ ਅਤੇ ਦਿਆਲਤਾ ਪ੍ਰਾਪਤ ਹੋਈ। ਇਸ ਦੁੱਖ ਦੀ ਘੜੀ 'ਚ, ਅਸੀਂ ਤੁਹਾਡੇ ਸਾਰਿਆਂ ਤੋਂ ਨਿੱਜਤਾ ਦੀ ਬੇਨਤੀ ਕਰਾਂਗੇ। ਅਸੀਂ ਉਸ ਨੂੰ ਹਰ ਉਸ ਚੀਜ਼ ਲਈ ਪਿਆਰ ਨਾਲ ਯਾਦ ਕਰਾਂਗੇ, ਜੋ ਅਸੀਂ ਸਾਂਝੀਆਂ ਕਰਦੇ ਹਾਂ।''

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

sunita

This news is Content Editor sunita