ਅਦਾਕਾਰਾ ਦੀਪਿਕਾ-ਰਣਬੀਰ ਦੇ ਘਰ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ

Sunday, Sep 08, 2024 - 01:19 PM (IST)

ਐਂਟਰਟੇਨਮੈਂਟ ਡੈਸਕ : ਅਦਾਕਾਰਾ ਦੀਪਿਕਾ ਪਾਦੂਕੋਣ ਨੇ ਨੰਨ੍ਹੀ ਪਰੀ ਨੂੰ ਜਨਮ ਦਿੱਤਾ ਹੈ। ਜੀ ਹਾਂ ਦੀਪਿਕਾ ਪਾਦੂਕੌਣ ਤੇ ਰਣਵੀਰ ਸਿੰਘ ਇਕ ਧੀ ਦੇ ਮਾਤਾ-ਪਿਤਾ ਬਣ ਚੁੱਕੇ ਹਨ। ਅਜਿਹੇ 'ਚ ਦੀਪ-ਵੀਰ ਦੇ ਪਰਿਵਾਰ 'ਚ ਖੁਸ਼ੀ ਦਾ ਮਾਹੌਲ ਹੈ। 

ਇਹ ਖ਼ਬਰ ਵੀ ਪੜ੍ਹੋ ਪੰਜਾਬ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਸਕੂਲਾਂ-ਕਾਲਜਾਂ ਦੇ ਨਾਲ ਠੇਕੇ ਵੀ ਰਹਿਣਗੇ ਬੰਦ

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਦੀਪਿਕਾ ਪਾਦੂਕੋਣ ਨੇ ਆਪਣੇ ਪਤੀ ਰਣਵੀਰ ਸਿੰਘ ਨਾਲ ਮੁੰਬਈ 'ਚ ਗਣਪਤੀ ਬੱਪਾ ਦੇ ਦਰਸ਼ਨ ਕੀਤੇ। ਦੀਪਿਕਾ ਨੇ ਬੀਤੇ ਦਿਨੀਂ ਸਿੱਧਾਵਿਨਾਇਕ ਮੰਦਰ ਪਹੁੰਚੀ ਸੀ, ਜਿੱਥੇ ਉਸ ਨੇ ਮੱਥਾ ਟੇਕਿਆ ਅਤੇ ਭਗਵਾਨ ਗਣੇਸ਼ ਜੀ ਦਾ ਆਸ਼ੀਰਵਾਦ ਲਿਆ। ਦੀਪਿਕਾ ਮੁੰਬਈ ਦੇ ਗਿਰਗਾਮ ਚੌਪਾਟੀ ਸਥਿਤ ਸਰ ਐੱਚ. ਐੱਨ. ਰਿਲਾਇੰਸ ਹਸਪਤਾਲ 'ਚ ਹੈ।  

PunjabKesari

ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼

ਦੱਸਣਯੋਗ ਹੈ ਕਿ ਦੀਪਿਕਾ ਪਾਦੂਕੋਣ ਨੇ ਹਾਲ ਹੀ 'ਚ ਪਤੀ ਰਣਵੀਰ ਸਿੰਘ ਨਾਲ ਮੈਟਰਨਿਟੀ ਫੋਟੋਸ਼ੂਟ ਕਰਵਾਇਆ ਸੀ, ਜਿਸ 'ਚ ਉਹ ਆਪਣਾ 'ਬੇਬੀ ਬੰਪ' ਫਲਾਂਟ ਕਰਦੀ ਨਜ਼ਰ ਆ ਰਹੀ ਸੀ। ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਰਣਵੀਰ ਅਤੇ ਦੀਪਿਕਾ ਦਾ ਵਿਆਹ ਸਾਲ 2018 'ਚ ਹੋਇਆ ਸੀ ਅਤੇ ਹੁਣ ਵਿਆਹ ਦੇ 6 ਸਾਲ ਬਾਅਦ ਇਹ ਜੋੜਾ ਆਪਣੇ ਪਹਿਲੇ ਬੱਚੇ ਦੇ ਸਵਾਗਤ ਲਈ ਤਿਆਰ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News