ਹੁਣ ਅੰਮ੍ਰਿਤਸਰ ਦੀ ਅਦਾਲਤ ’ਚ ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ, 19 ਮਈ ਨੂੰ ਹੋਵੇਗੀ ਸੁਣਵਾਈ

Wednesday, Mar 17, 2021 - 12:24 PM (IST)

ਹੁਣ ਅੰਮ੍ਰਿਤਸਰ ਦੀ ਅਦਾਲਤ ’ਚ ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ, 19 ਮਈ ਨੂੰ ਹੋਵੇਗੀ ਸੁਣਵਾਈ

ਅੰਮ੍ਰਿਤਸਰ (ਬਿਊਰੋ) — ਆਮ ਆਦਮੀ ਪਾਰਟੀ ਵਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਵਿੱਢੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੀ ਆਗੂ ਜੀਵਨਜੋਤ ਕੌਰ ਵਲੋਂ ਅੰਮ੍ਰਿਤਸਰ ਦੀ ਅਦਾਲਤ ’ਚ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ’ਤੇ ਸੁਣਵਾਈ ਹੋਈ। 

PunjabKesari

ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ’ਚ ਹਿੱਸਾ ਲੈ ਰਹੀ ਬਠਿੰਡਾ ਜ਼ਿਲ੍ਹੇ ਦੀ ਬਜੁਰਗ ਬੇਬੇ ਮਹਿੰਦਰ ਕੌਰ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਬਜਰੁਗ ਬੇਬੇ ਮਹਿੰਦਰ ਕੌਰ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਨਾਲ ਕਿਸਾਨਾਂ ਨੂੰ ਵੱਡੀ ਠੇਸ ਪਹੁੰਚੀ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਿਸਾਨਾਂ ਖ਼ਿਲਾਫ਼ ਟਿੱਪਣੀਆਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਦੀ ਇਕ ਮੁਹਿੰਮ ਵਿੱਢੀ ਸੀ। ਇਸ ਮੁਹਿੰਮ ਤਹਿਤ ਹੀ ਅੰਮ੍ਰਿਤਸਰ ਦੀ ਆਮ ਆਦਮੀ ਪਾਰਟੀ ਦੀ ਆਗੂ ਜੀਵਨਜੋਤ ਕੌਰ ਨੇ ਕੰਗਨਾ ਰਣੌਤ ਖ਼ਿਲਾਫ਼ ਕੇਸ ਦਾਇਰ ਕੀਤਾ ਹੈ। ਜੀਵਨਜੋਤ ਕੌਰ ਨੇ ਆਪਣੇ ਵਕੀਲ ਪਰਮਿੰਦਰ ਸੇਠੀ ਰਾਹੀਂ ਅਦਾਲਤ ’ਚ ਕੇਸ ਦਾਇਰ ਕਰਦੇ ਹੋਏ ਆਪਣੇ ਬਿਆਨ ਦਰਜ ਕਰਵਾਏ ਹਨ। ਅਦਾਲਤ ਵਲੋਂ ਉਨ੍ਹਾਂ ਨੂੰ ਸੁਣਨ ਤੋਂ ਬਾਅਦ ਅਗਲੀ ਪੇਸ਼ੀ 19 ਮਈ 2021 ਨਿਸ਼ਚਿਤ ਕੀਤੀ ਗਈ ਹੈ। 


author

sunita

Content Editor

Related News