ਕੰਗਨਾ ਨੂੰ ਥੱਪੜ ਮਾਰਨ ਦਾ ਮਾਮਲਾ, ਗਾਇਕ ਰੇਸ਼ਮ ਸਿੰਘ ਅਨਮੋਲ ਨੇ ਕਿਹਾ- ਅੱਜ ਪਤਾ ਲੱਗਾ ਹੋਣਾ ਕਿ ਪੰਜਾਬੀ ਕੌਣ ਹੁੰਦੇ

06/07/2024 10:05:47 AM

ਚੰਡੀਗੜ੍ਹ (ਬਿਊਰੋ): ਬੀਤੇ ਦਿਨੀਂ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਮੰਡੀ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਸੀ. ਆਈ. ਐੱਸ. ਐੱਫ. ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਚੈਕਿੰਗ ਦੌਰਾਨ ਥੱਪੜ ਮਾਰ ਦਿੱਤਾ ਗਿਆ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬੀ ਕਲਾਕਾਰਾਂ ਵਲੋਂ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੀ ਤਾਰੀਫ਼ ਕੀਤੀ ਜਾ ਰਹੀ ਹੈ। ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਹੈ, ''ਬਹੁਤ ਵਧੀਆ ਕੀਤਾ....ਚੰਗੀ ਤਰ੍ਹਾਂ ਅੱਜ ਕੰਗਨਾ ਨੂੰ ਪਰਿਭਾਸ਼ਾ ਸਮਝ ਲੱਗ ਗਈ ਹੋਊ ਪੰਜਾਬੀ ਕੌਣ ਹੁੰਦੇ। ਇੱਕ ਥੱਪੜ ਨੇ ਇਸ ਦੇ ਦਿਮਾਗ ਦੇ ਪੁਰਜ਼ੇ ਹਿਲਾ ਦਿੱਤੇ ਹੋਣਗੇ, ਪੰਜਾਬ ਪੰਜਾਬ ਹੀ ਹੁਣ ਇਸ ਨੂੰ ਸੁਫ਼ਨਿਆਂ 'ਚ ਵੀ ਨਜ਼ਰ ਆਉ।''

ਇਸ ਤੋਂ ਬਾਅਦ ਕੰਗਨਾ ਦੇ ਸੁਰੱਖਿਆ ਗਾਰਡ ਅਤੇ ਹੋਰ ਸਟਾਫ ਨੇ ਸੀ. ਆਈ. ਐੱਸ. ਐੱਫ ਨੂੰ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ। ਸੀ. ਆਈ. ਐੱਸ. ਐੱਫ. ਕਮਾਂਡੈਂਟ ਮੌਕੇ 'ਤੇ ਪਹੁੰਚੇ। ਮਹਿਲਾ ਕਾਂਸਟੇਬਲ ਨੂੰ ਹਿਰਾਸਤ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀ. ਆਈ. ਐੱਸ. ਐੱਫ. ਅਧਿਕਾਰੀਆਂ ਦਾ ਕਹਿਣਾ ਹੈ ਕਿ ਸੰਸਦ ਕੰਗਨਾ ਰਣੌਤ ਦੀ ਸ਼ਿਕਾਇਤ ਏਅਰਪੋਰਟ ਥਾਣਾ ਨੂੰ ਭੇਜ ਦਿੱਤੀ ਹੈ। ਉੱਥੇ ਹੀ, ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਸਸਪੈਂਡ ਕਰਕੇ ਜਾਂਚ ਦੇ ਲਈ 4 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ।
 

PunjabKesari

ਕੰਗਨਾ ਦਾ ਇਹ ਮਾਮਲਾ ਸੋਸ਼ਲ ਮੀਡੀਆ ਤੇ ਫੇਸਬੁੱਕ ’ਤੇ ਛਾਇਆ ਹੋਇਆ ਹੈ। ਇਸ ਕਾਰਨ ਫੇਸਬੁੱਕ ’ਤੇ ਕੰਗਨਾ ਨੂੰ ਥੱਪੜ ਮਾਰਨ ਵਾਲੀ ਮਹਿਲਾ ਕਾਂਸਟੇਬਲ ਨੂੰ ਕੋਈ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕਰ ਰਿਹਾ ਹੈ ਤਾਂ ਕੋਈ 50,000 ਰੁਪਏ ਦੇਣ ਦੀ ਗੱਲ ਕਹਿ ਰਿਹਾ ਹੈ। ਇਸ ਤੋਂ ਇਲਾਵਾ ਨਵਤੇਜ ਨਾਂ ਦੇ ਵਿਅਕਤੀ ਨੇ ਉਕਤ ਮਹਿਲਾ ਕਾਂਸਟੇਬਲ ਨੂੰ ਨੌਕਰੀ ਦੇਣ ਦੀ ਗੱਲ ਕਹੀ ਹੈ।

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਸਣੇ 2 ਨਵੇਂ ਲੋਕ ਸਭਾ ਮੈਂਬਰ ਜੇਲ੍ਹ 'ਚ ਬੰਦ, ਕੀ ਹੋਵੇਗੀ ਅਗਲੀ ਪ੍ਰਕੀਰਿਆ? ਜਾਣੋ ਕਾਨੂੰਨ

ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਵੀਡਿਓ ਆਉਣੀ ਸ਼ੁਰੂ ਹੋ ਗਈ। ਇਕ ਵੀਡਿਓ ਵਿਚ ਸੀ. ਆਈ. ਐੱਸ. ਐੱਫ ਦੀ ਮਹਿਲਾ ਕਾਂਸਟੇਬਲ ਕਹਿ ਰਹੀ ਹੈ ਕਿ ਜਦੋਂ ਕਿਸਾਨ ਅੰਦੋਲਨ ਕਰ ਰਹੇ ਸੀ, ਉਦੋਂ ਕੰਗਨਾ ਨੇ ਕਿਹਾ ਸੀ ਕਿ ਇਹ ਕਿਸਾਨ ਨਹੀਂ ਬਲਕਿ 100-100 'ਚ ਲਿਆਏ ਹੋਏ ਲੋਕ ਹਨ। ਉਸ ਅੰਦੋਲਨ 'ਚ ਉਸ ਦੀ ਮਾਂ ਵੀ ਬੈਠੀ ਹੋਈ ਸੀ। ਇਸ ਤਰ੍ਹਾਂ ਦੇ ਬਿਆਨ ਕਿਸੇ ਨੂੰ ਨਹੀਂ ਦੇਣੇ ਚਾਹੀਦੇ।

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 


sunita

Content Editor

Related News