''ਐਮਰਜੈਂਸੀ'' ਰਿਲੀਜ਼ ਨਾ ਹੋਣ ''ਤੇ ਕੰਗਨਾ ਰਣੌਤ ਦਾ ਬਿਆਨ, ਸ਼ਰੇਆਮ ਆਖੀ ਇਹ ਗੱਲ
Monday, Sep 02, 2024 - 11:59 AM (IST)
ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' ਦੀ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਫ਼ਿਲਮ ਦਾ ਟਰੇਲਰ 14 ਅਗਸਤ ਨੂੰ ਰਿਲੀਜ਼ ਹੋਇਆ ਸੀ, ਜਿਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ ਸੀ। SGPC ਨੇ ਹਾਲ ਹੀ 'ਚ ਇੱਕ ਨੋਟਿਸ ਜਾਰੀ ਕਰਕੇ ਫ਼ਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਸੈਂਸਰ ਬੋਰਡ ਤੋਂ ਹਰੀ ਝੰਡੀ ਨਾ ਮਿਲਣ ਤੋਂ ਬਾਅਦ ਆਖਿਰ ਕੰਗਨਾ ਰਣੌਤ ਦੀ ਫ਼ਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਗਈ। ਹੁਣ ਇਹ ਫ਼ਿਲਮ 6 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਨਹੀਂ ਹੋਵੇਗੀ।
ਰਿਲੀਜ਼ ਟਲਣ ਤੋਂ ਬਾਅਦ ਹੁਣ ਇਸ ਮਾਮਲੇ 'ਤੇ ਕੰਗਨਾ ਰਣੌਤ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅਭਿਨੇਤਰੀ ਨੇ ਕਿਹਾ ਕਿ ਉਨ੍ਹਾਂ ਦੀ ਫ਼ਿਲਮ 'ਤੇ 'ਐਮਰਜੈਂਸੀ' ਲਗਾ ਦਿੱਤੀ ਗਈ ਹੈ। ਇਹ ਉਨ੍ਹਾਂ ਲਈ ਬਹੁਤ ਨਿਰਾਸ਼ਾਜਨਕ ਸਥਿਤੀ ਹੈ। ਉਸ ਨੇ ਕਿਹਾ ਕਿ ਭਾਰਤ ਦੀ ਅਖੰਡਤਾ ਅਤੇ ਏਕਤਾ 'ਤੇ ਬਣਾਈ ਗਈ ਫ਼ਿਲਮ ਨੂੰ ਰੋਕਿਆ ਜਾ ਰਿਹਾ ਹੈ। ਇਹ ਬਹੁਤ ਹੀ ਨਿਰਾਸ਼ਾਜਨਕ ਤੇ ਬੇਇਨਸਾਫੀ ਹੈ। ਸੈਂਸਰਸ਼ਿਪ ਸਾਡੇ 'ਚੋਂ ਕੁਝ ਲੋਕਾਂ ਲਈ ਹੈ, ਜੋ ਇਸ ਰਾਸ਼ਟਰ ਦੇ ਟੁਕੜੇ ਨਹੀਂ ਚਾਹੁੰਦੇ ਹਨ ਅਤੇ ਫ਼ਿਲਮਾਂ ਬਣਾਉਣਾ ਚਾਹੁੰਦੇ ਹਨ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ ਫ਼ਿਲਮ 'ਐਮਰਜੈਂਸੀ' ਨੂੰ ਲੈ ਕੇ ਹੋਇਆ ਇਕ ਹੋਰ ਐਲਾਨ
ਅਦਾਕਾਰਾ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਇਹ ਹੈ ਕਿ ਕੋਈ ਵੀ ਬਿਨਾਂ ਕਿਸੇ ਨਤੀਜੇ ਜਾਂ ਸੈਂਸਰਸ਼ਿਪ ਦੇ OTT ਪਲੇਟਫਾਰਮਾਂ ‘ਤੇ ਹਿੰਸਾ ਅਤੇ ਨਗਨਤਾ ਨੂੰ ਦਿਖਾ ਸਕਦਾ ਹੈ, ਕੋਈ ਵੀ ਆਪਣੇ ਸਿਆਸੀ ਤੌਰ ‘ਤੇ ਪ੍ਰੇਰਿਤ ਭੈੜੇ ਇਰਾਦਿਆਂ ਨੂੰ ਪੂਰਾ ਕਰਨ ਲਈ ਅਸਲ ਜੀਵਨ ਦੀਆਂ ਘਟਨਾਵਾਂ ਨੂੰ ਵਿਗਾੜ ਸਕਦਾ ਹੈ, ਇੱਥੇ ਕਮਿਊਨਿਸਟਾਂ ਜਾਂ ਖੱਬੇਪੱਖੀਆਂ ਲਈ ਸਾਰੀ ਆਜ਼ਾਦੀ ਹੈ ਪਰ ਇੱਕ ਰਾਸ਼ਟਰਵਾਦੀ ਹੋਣ ਦੇ ਨਾਤੇ ਕੋਈ ਵੀ OTT ਪਲੇਟਫਾਰਮ ਸਾਨੂੰ ਭਾਰਤ ਦੀ ਅਖੰਡਤਾ ਅਤੇ ਏਕਤਾ ਦੇ ਦੁਆਲੇ ਘੁੰਮਦੀ ਫਿਲਮਾਂ ਬਣਾਉਣ ਦੀ ਇਜਾਜ਼ਤ ਨਹੀਂ ਦਿੰਦਾ। ਅਜਿਹਾ ਲੱਗਦਾ ਹੈ ਕਿ ਸੈਂਸਰਸ਼ਿਪ ਸਾਡੇ 'ਚੋਂ ਕੁਝ ਲੋਕਾਂ ਲਈ ਹੈ, ਜੋ ਇਸ ਰਾਸ਼ਟਰ ਦੇ ਟੁਕੜੇ ਨਹੀਂ ਚਾਹੁੰਦੇ ਹਨ ਅਤੇ ਫ਼ਿਲਮਾਂ ਬਣਾਉਣਾ ਚਾਹੁੰਦੇ ਹਨ। ਇਹ ਬਹੁਤ ਹੀ ਨਿਰਾਸ਼ਾਜਨਕ ਅਤੇ ਬੇਇਨਸਾਫ਼ੀ ਹੈ।
ਇਹ ਖ਼ਬਰ ਵੀ ਪੜ੍ਹੋ - ਸਟੇਜ 'ਤੇ ਪਰਫਾਰਮ ਕਰਦਿਆਂ ਮਸ਼ਹੂਰ ਰੈਪਰ ਦੀ ਨਿਕਲੀ ਜਾਨ
ਜ਼ਿਕਰਯੋਗ ਹੈ ਕਿ ਫ਼ਿਲਮ ਦਾ ਟਰੇਲਰ 14 ਅਗਸਤ ਨੂੰ ਰਿਲੀਜ਼ ਹੋਇਆ ਸੀ, ਜਿਸ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ ਸੀ। SGPC ਨੇ ਹਾਲ ਹੀ 'ਚ ਇੱਕ ਨੋਟਿਸ ਜਾਰੀ ਕਰਕੇ ਫ਼ਿਲਮ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ। ਸੈਂਸਰ ਬੋਰਡ ਤੋਂ ਹਰੀ ਝੰਡੀ ਨਾ ਮਿਲਣ ਤੋਂ ਬਾਅਦ ਆਖਿਰ ਕੰਗਨਾ ਦੀ ਫ਼ਿਲਮ ਦੀ ਰਿਲੀਜ਼ 'ਤੇ ਰੋਕ ਲਗਾ ਦਿੱਤੀ ਗਈ। ਹੁਣ ਇਹ ਫ਼ਿਲਮ 6 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਨਹੀਂ ਹੋਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।