''ਥੱਪੜ ਸਕੈਂਡਲ'' ਮਗਰੋਂ ਮੁਸ਼ਕਿਲ ''ਚ ਕੰਗਨਾ ਰਣੌਤ ਦੀ ਸੰਸਦ ਸੀਟ, ਲੱਗ ਗਏ ਕਈ ਗੰਭੀਰ ਦੋਸ਼, ਪੜ੍ਹੋ ਪੂਰਾ ਮਾਮਲਾ

Friday, Jul 26, 2024 - 12:03 PM (IST)

''ਥੱਪੜ ਸਕੈਂਡਲ'' ਮਗਰੋਂ ਮੁਸ਼ਕਿਲ ''ਚ ਕੰਗਨਾ ਰਣੌਤ ਦੀ ਸੰਸਦ ਸੀਟ, ਲੱਗ ਗਏ ਕਈ ਗੰਭੀਰ ਦੋਸ਼, ਪੜ੍ਹੋ ਪੂਰਾ ਮਾਮਲਾ

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਥੱਪੜ ਸਕੈਂਡਲ ਤੋਂ ਬਾਅਦ ਲਗਾਤਾਰ ਸੁਰਖੀਆਂ ਬਟੋਰ ਰਹੀ ਹੈ। ਇਸ ਮਾਮਲੇ ਮਗਰੋਂ ਸੰਸਦ ਮੈਂਬਰ ਹੋਰ ਨਵੇਂ ਵਿਵਾਦਾਂ ਨਾਲ ਘਿਰਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ, ਇਸ ਵਿਚਾਲੇ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਇਕ ਵਿਅਕਤੀ ਨੇ ਪਟੀਸ਼ਨ ਦਾਇਰ ਕੀਤੀ ਹੈ। ਵਿਅਕਤੀ ਦਾ ਦਾਅਵਾ ਹੈ ਕਿ ਲੋਕ ਸਭਾ ਹਲਕੇ ਤੋਂ ਚੋਣ ਲੜਨ ਲਈ ਉਸ ਦਾ ਨਾਮਜ਼ਦਗੀ ਪੱਤਰ ਕਥਿਤ ਤੌਰ 'ਤੇ ਗ਼ਲਤ ਤਰੀਕੇ ਨਾਲ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਕੰਗਨਾ ਰਣੌਤ ਨੂੰ ਨੋਟਿਸ ਭੇਜ ਕੇ 21 ਅਗਸਤ ਤੱਕ ਜਵਾਬ ਮੰਗਿਆ ਹੈ। ਉਸ ਦਾ ਨਾਂ ਲਾਇਕ ਰਾਮ ਨੇਗੀ ਹੈ, ਜੋ ਕੰਗਨਾ ਰਣੌਤ ਦੀ ਸੀਟ ਨੂੰ ਲੈ ਕੇ ਖ਼ਤਰਾ ਬਣ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਇਸ ਅਮਰੀਕੀ ਰੈਪਰ ਨਾਲ ਧਮਾਕਾ ਕਰਨਗੇ ਪੰਜਾਬੀਆਂ ਦੀ ਸ਼ਾਨ ਦਿਲਜੀਤ ਦੋਸਾਂਝ, ਜਾਣੋ ਕਦੋਂ ਰਿਲੀਜ਼ ਹੋਵੇਗਾ ਗੀਤ

ਚੋਣ ਰੱਦ ਕਰਨ ਦੀ ਕੀਤੀ ਮੰਗ
ਪਟੀਸ਼ਨ ਤੋਂ ਬਾਅਦ ਜਸਟਿਸ ਜਯੋਤਸਨਾ ਰੇਵਾਲ ਨੇ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਉਹ ਇਸ ਮਾਮਲੇ 'ਤੇ 21 ਅਗਸਤ ਤੱਕ ਜਵਾਬ ਦੇਣ। ਸਾਲ 2024 ਦੀਆਂ ਲੋਕ ਸਭਾ ਚੋਣਾਂ 'ਚ ਅਦਾਕਾਰਾ ਨੇ ਮੰਡੀ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਵਿਕਰਮਾਦਿੱਤਿਆ ਸਿੰਘ ਨੂੰ 74,755 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। ਕੰਗਨਾ ਰਣੌਤ ਦੀ ਚੋਣ ਰੱਦ ਕਰਨ ਦੀ ਮੰਗ ਕਰਦਿਆਂ ਪਟੀਸ਼ਨਰ ਲਾਇਕ ਰਾਮ ਨੇਗੀ ਨੇ ਕਿਹਾ ਕਿ ਰਿਟਰਨਿੰਗ ਅਫਸਰ ਵੱਲੋਂ ਉਨ੍ਹਾਂ ਦਾ ਨਾਮਜ਼ਦਗੀ ਪੱਤਰ ਗਲਤ ਤਰੀਕੇ ਨਾਲ ਰੱਦ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਵੀ ਧਿਰ ਬਣਾਇਆ ਗਿਆ ਹੈ। ਇਹ ਦੋਸ਼ ਕਾਫ਼ੀ ਗੰਭੀਰ ਹਨ ਅਤੇ ਅਦਾਲਤ ਇਸ 'ਤੇ ਪੂਰਾ ਧਿਆਨ ਦੇ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਖ਼ੂਬਸੂਰਤ ਬਾਲਾ ਨੂੰ ਮੌਤ ਨੇ ਇੰਝ ਪਾਇਆ ਘੇਰਾ, ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

ਲਗਾਏ ਕਈ ਦੋਸ਼ 
ਰਾਮ ਨੇਗੀ ਜੋ ਕਿ ਜੰਗਲਾਤ ਵਿਭਾਗ ਦਾ ਸਾਬਕਾ ਕਰਮਚਾਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੇ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ ਸੀ ਅਤੇ ਇਸ ਲਈ ਉਸ ਨੇ ਰਿਟਰਨਿੰਗ ਅਫਸਰ ਨੂੰ ਆਪਣੇ ਨਾਮਜ਼ਦਗੀ ਫਾਰਮ ਦੇ ਨਾਲ ਵਿਭਾਗ ਤੋਂ ਕੋਈ ਬਕਾਇਆ ਨਾ ਹੋਣ ਦਾ ਸਰਟੀਫਿਕੇਟ ਵੀ ਪੇਸ਼ ਕੀਤਾ ਸੀ। ਲਾਇਕ ਰਾਮ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਕਾਗਜ਼ ਇਸ ਸਮੇਂ ਸਵੀਕਾਰ ਕਰ ਲਏ ਜਾਂਦੇ ਤਾਂ ਉਹ ਕੰਗਨਾ ਰਣੌਤ ਨੂੰ ਹਰਾ ਕੇ ਚੋਣ ਜਿੱਤ ਸਕਦੇ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News