ਕੰਗਨਾ ਰਣੌਤ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ
Tuesday, Jan 07, 2025 - 01:14 PM (IST)
ਮੁੰਬਈ (ਬਿਊਰੋ) - ਅਦਾਕਾਰਾ ਕੰਗਨਾ ਰਣੌਤ ਨੇ ਇੰਸਟਾਗ੍ਰਾਮ ’ਤੇ ਆਪਣੀ ਨਵੀਂ ਫਿਲਮ ਦੇ ਪ੍ਰਮੋਸ਼ਨ ਦੌਰਾਨ ਪਹਿਨੀ ਗਈ ਵ੍ਹਾਈਟ ਵਨ ਪੀਸ ਡਰੈੱਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਫੋਟੋਸ਼ੂਟ ਦੌਰਾਨ ਉਸ ਨੇ ਕਾਨਫੀਡੈਂਟ ਪੋਜ਼ ਦਿੱਤੇ। ਫੈਨਜ਼ ਉਸ ਦੀ ਨਵੀਂ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ। ਕੁਮੈਂਟ ’ਚ ਇਕ ਫੈਨ ਨੇ ਲਿਖਿਆ-‘ਤੁਸੀਂ ਇੰਡੀਆ ਦੀ ਫੈਸ਼ਨ ਆਈਕਨ ਹੋ।’
ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਕੰਗਨਾ ਰਣੌਤ ਦੀ ਫ਼ਿਲਮ 'ਐਮਰਜੈਂਸੀ' 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਕੰਗਨਾ ਨੇ ਫ਼ਿਲਮ ਦਾ ਨਵਾਂ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਰਿਲੀਜ਼ ਕੀਤਾ ਹੈ, ਜਿਸ 'ਚੋਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਖਾਲਿਸਤਾਨ ਨਾਲ ਸਬੰਧਿਤ ਦ੍ਰਿਸ਼ ਹਟਾ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਕੰਗਨਾ ਦੁਆਰਾ ਨਿਰਦੇਸ਼ਿਤ ਫ਼ਿਲਮ 'ਐਮਰਜੈਂਸੀ' 6 ਸਤੰਬਰ 2024 ਨੂੰ ਰਿਲੀਜ਼ ਹੋਣੀ ਸੀ ਪਰ ਇਸ ਨੂੰ ਸੈਂਟਰਲ ਬੋਰਡ ਆਫ ਫ਼ਿਲਮ ਸਰਟੀਫਿਕੇਸ਼ਨ (ਸੀ. ਬੀ. ਐੱਫ. ਸੀ.) ਤੋਂ ਮਨਜ਼ੂਰੀ ਨਹੀਂ ਮਿਲੀ ਸੀ। ਕਰੀਬ 5 ਮਹੀਨੇ ਪਹਿਲਾਂ ਸਿੱਖ ਜਥੇਬੰਦੀਆਂ ਨੇ ਟ੍ਰੇਲਰ 'ਚ ਦਿਖਾਏ ਗਏ ਦ੍ਰਿਸ਼ਾਂ 'ਤੇ ਇਤਰਾਜ਼ ਜਤਾਇਆ ਸੀ।
ਕੰਗਨਾ ਰਣੌਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫ਼ਿਲਮ 'ਐਮਰਜੈਂਸੀ' ਟਰੇਲਰ ਨਾਲ ਕੈਪਸ਼ਨ 'ਚ ਲਿਖਿਆ, ''1975, ਐਮਰਜੈਂਸੀ, ਭਾਰਤੀ ਇਤਿਹਾਸ ਦਾ ਇੱਕ ਨਿਰਣਾਇਕ ਅਧਿਆਏ।''
ਕੰਗਨਾ ਨੇ ਦੇਸ਼ ਦੀ ਪਹਿਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਬਾਰੇ ਅੱਗੇ ਲਿਖਿਆ, ''ਇੰਦਰਾ-ਭਾਰਤ ਦੀ ਸਭ ਤੋਂ ਸ਼ਕਤੀਸ਼ਾਲੀ ਔਰਤ। ਉਸ ਦੀ ਲਾਲਸਾ ਨੇ ਦੇਸ਼ ਨੂੰ ਬਦਲ ਦਿੱਤਾ ਪਰ ਉਸ ਦੀ 'ਐਮਰਜੈਂਸੀ' ਨੇ ਇਸ ਨੂੰ ਅਰਾਜਕਤਾ 'ਚ ਸੁੱਟ ਦਿੱਤਾ।''