ਅਦਾਕਾਰਾ ਨੇਹਾ ਧੂਪੀਆ ਨੇ ਪਤੀ ਅੰਗਦ ਬੇਦੀ ਨਾਲ ਪੰਜਾਬੀ ਗੀਤ ''ਤੇ ਕੀਤਾ ਰੋਮਾਂਟਿਕ ਡਾਂਸ, ਵੀਡੀਓ ਵਾਇਰਲ

Saturday, Jul 20, 2024 - 01:04 PM (IST)

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਅਤੇ ਅੰਗਦ ਬੇਦੀ ਦਾ ਰੋਮਾਂਟਿਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਤੀ ਨਾਲ ਪੰਜਾਬੀ ਗੀਤ 'ਤੇ ਰੋਮਾਂਟਿਕ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਜ਼ ਵੀ ਇਸ 'ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਵੀਡੀਓ 'ਤੇ ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਰਿਐਕਸ਼ਨ ਦਿੱਤੇ ਹਨ। ਕਿਸੇ ਨੇ ਦਿਲ ਵਾਲਾ ਇਮੋਜ਼ੀ ਪੋਸਟ ਕੀਤਾ ਹੈ ਅਤੇ ਕਿਸੇ ਨੇ ਕੁਮੈਂਟ ਕੀਤੇ ਹਨ। 

PunjabKesari

ਨੇਹਾ ਧੂਪੀਆ ਤੇ ਅੰਗਦ ਬੇਦੀ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਦੋਵਾਂ ਨੇ ਕੁਝ ਸਾਲ ਪਹਿਲਾਂ ਗੁਪਚੁੱਪ ਤਰੀਕੇ ਦੇ ਨਾਲ ਵਿਆਹ ਕਰਵਾਇਆ ਸੀ। ਦੋਵਾਂ ਦੇ ਵਿਆਹ ਬਾਰੇ ਉਸ ਵੇਲੇ ਲੋਕਾਂ ਨੂੰ ਪਤਾ ਲੱਗਿਆ ਸੀ ਜਦੋਂ ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ।

ਦਰਅਸਲ ਵਿਆਹ ਤੋਂ ਪਹਿਲਾਂ ਦੋਵੇਂ ਇੱਕ-ਦੂਜੇ ਨੂੰ ਡੇਟ ਕਰ ਰਹੇ ਸਨ ਅਤੇ ਵਿਆਹ ਤੋਂ ਪਹਿਲਾਂ ਹੀ ਅਦਾਕਾਰਾ ਪ੍ਰੈਗਨੇਂਟ ਹੋ ਗਈ ਸੀ। ਇਸ ਤੋਂ ਬਾਅਦ ਜਲਦਬਾਜ਼ੀ 'ਚ ਦੋਵਾਂ ਦਾ ਵਿਆਹ ਪਰਿਵਾਰ ਵਾਲਿਆਂ ਨੇ ਰੱਖ ਦਿੱਤਾ ਸੀ। ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਦੋ ਬੱਚਿਆਂ ਦਾ ਜਨਮ ਹੋਇਆ। ਇੱਕ ਧੀ ਅਤੇ ਇੱਕ ਪੁੱਤਰ, ਹੁਣ ਇਹ ਜੋੜੀ ਹੈਪਿਲੀ ਮੈਰਿਡ ਲਾਈਫ ਨੂੰ ਇਨਜੁਆਏ ਕਰ ਰਹੇ ਹਨ।  

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News