ਪ੍ਰਿਯੰਕਾ ਨੇ ਪਤੀ ਨਿੱਕ ਤੇ ਧੀ ਨਾਲ ਬਿਤਾਇਆ ਕੁਆਲਟੀ ਸਮਾਂ, ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ

07/02/2024 2:49:21 PM

ਮੁੰਬਈ (ਬਿਊਰੋ) - ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਸਟ੍ਰੇਲੀਆ 'ਚ ਆਪਣੀ ਆਉਣ ਵਾਲੀ ਫ਼ਿਲਮ 'ਦਿ ਬਲੱਫ' ਦੀ ਸ਼ੂਟਿੰਗ ਕਰ ਰਹੀ ਹੈ। ਹਾਲ ਹੀ 'ਚ ਅਦਾਕਾਰਾ ਨੇ ਇਕ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਚ ਪ੍ਰਿਯੰਕਾ ਧੀ ਮਾਲਤੀ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਸੀ ਅਤੇ ਆਪਣੇ ਪਤੀ ਨਿਕ ਜੋਨਸ ਨੂੰ ਮਿਸ ਕਰ ਰਹੀ ਸੀ।

PunjabKesari

ਹੁਣ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਦਿਖਾਇਆ ਗਿਆ ਹੈ ਕਿ ਪ੍ਰਿਅੰਕਾ ਨੇ ਸ਼ੂਟਿੰਗ ਤੋਂ ਬ੍ਰੇਕ ਲੈ ਕੇ ਆਪਣੇ ਪਤੀ ਨਿਕ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।

PunjabKesari

ਦੱਸ ਦਈਏ ਕਿ ਪ੍ਰਿਯੰਕਾ ਚੋਪੜਾ ਨੇ ਕਈ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ 'ਚੋਂ ਇਕ ਤਸਵੀਰ 'ਚ ਅਭਿਨੇਤਰੀ ਆਪਣੇ ਪਤੀ ਨਿਕ ਨਾਲ ਹਰੇ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ।

PunjabKesari

2 ਤਸਵੀਰਾਂ 'ਚ ਮਾਲਤੀ ਪਿਤਾ ਨਿਕ ਨਾਲ ਨਜ਼ਰ ਆ ਰਹੀ ਹੈ। ਇੱਕ ਤਸਵੀਰ 'ਚ ਪ੍ਰਿਅੰਕਾ ਦੀ ਮਾਂ ਮਧੂ ਚੋਪੜਾ ਵੀ ਨਜ਼ਰ ਆ ਰਹੀ ਹੈ।

PunjabKesari

ਤਸਵੀਰਾਂ ਸ਼ੇਅਰ ਕਰਦੇ ਹੋਏ ਪ੍ਰਿਅੰਕਾ ਨੇ ਲਿਖਿਆ- ''ਮੇਰੀ ਜ਼ਿੰਦਗੀ ਦੇ ਇਹ ਦਿਨ।''' ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਕਿ ਪ੍ਰਿਯੰਕਾ ਆਪਣੀ ਆਉਣ ਵਾਲੀ ਫ਼ਿਲਮ 'ਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ ਅਤੇ ਇਸ ਦੇ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਕਰ ਰਹੀ ਹੈ।

PunjabKesari

ਇਸ ਤੋਂ ਪਹਿਲਾਂ ਅਦਾਕਾਰਾ ਨੇ ਸਟੰਟ ਦੌਰਾਨ ਲੱਗੀ ਸੱਟ ਦੀ ਤਸਵੀਰ ਵੀ ਸ਼ੇਅਰ ਕੀਤੀ ਸੀ, ਜਿਸ 'ਚ ਉਸ ਦੇ ਚਿਹਰੇ 'ਤੇ ਸੱਟ ਦੇ ਨਿਸ਼ਾਨ ਸਾਫ਼ ਦੇਖੇ ਜਾ ਸਕਦੇ ਸਨ।

PunjabKesari

ਫ਼ਿਲਮ 'ਦਿ ਬਲੱਫ' ਇੱਕ ਸਾਬਕਾ ਮਹਿਲਾ ਸਮੁੰਦਰੀ ਡਾਕੂ (ਪ੍ਰਿਯੰਕਾ ਦੇ ਕਿਰਦਾਰ) ਦੀ ਕਹਾਣੀ ਹੈ। ਔਰਤ ਨੂੰ ਆਪਣੇ ਰਹੱਸਮਈ ਅਤੀਤ ਨਾਲ ਲੜਦੇ ਹੋਏ ਆਪਣੇ ਪਰਿਵਾਰ ਦੀ ਰੱਖਿਆ ਕਰਨੀ ਚਾਹੀਦੀ ਹੈ।
 


sunita

Content Editor

Related News