ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਖ਼ਿਲਾਫ਼ ED ਦਾ ਵੱਡਾ ਐਕਸ਼ਨ, ਜ਼ਬਤ ਕੀਤੀ 97 ਕਰੋੜ ਦੀ ਜਾਇਦਾਦ
Thursday, Apr 18, 2024 - 02:39 PM (IST)
ਮੁੰਬਈ (ਬਿਊਰੋ) : ਇਕ ਵਾਰ ਫਿਰ ਸ਼ਿਲਪਾ ਸ਼ੈੱਟੀ ਦਾ ਪਤੀ ਰਾਜ ਕੁੰਦਰਾ ਮੁਸ਼ਕਿਲਾਂ 'ਚ ਘਿਰਦਾ ਨਜ਼ਰ ਆ ਰਿਹਾ ਹੈ। ਦਰਅਸਲ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਦਾਕਾਰਾ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਖ਼ਿਲਾਫ਼ ਅਡਲਟ ਫ਼ਿਲਮਾਂ ਦੇ ਨਿਰਮਾਣ ਅਤੇ ਪ੍ਰਸਾਰ ਦੇ ਸਬੰਧ 'ਚ ਦਰਜ ਕੀਤੇ ਗਏ 'ਮਨੀ ਲਾਂਡਰਿੰਗ' ਮਾਮਲੇ 'ਚ ਵੱਡਾ ਐਕਸ਼ਨ ਲਿਆ ਹੈ। ਈਡੀ ਨੇ ਦੱਸਿਆ ਕਿ PMLA (ਪੀਐਮਐਲਏ), 2002 ਦੀਆਂ ਵਿਵਸਥਾਵਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਅਸਥਾਈ ਤੌਰ 'ਤੇ ਕੁਰਕ ਕੀਤੀਆਂ ਗਈਆਂ ਹਨ।
ਖ਼ਬਰਾਂ ਮੁਤਾਬਕ, ਈਡੀ ਨੇ ਰਾਜ ਕੁੰਦਰਾ ਦੀਆਂ ਜਿਹੜੀਆਂ ਜਾਇਦਾਦਾਂ ਨੂੰ ਅਟੈਚ ਕੀਤਾ ਹੈ, ਉਸ 'ਚ ਉਨ੍ਹਾਂ ਦਾ ਜੂਹੁ ਬੰਗਲਾ ਵੀ ਸ਼ਾਮਲ ਹੈ। ਕਾਰੋਬਾਰੀ ਖ਼ਿਲਾਫ਼ ਇਹ ਕਾਰਵਾਈ ਮਨੀ ਲਾਂਡਰਿੰਗ ਰੋਕੂ ਕਾਨੂੰਨ ਯਾਨੀ PMLA , 2002 ਦੇ ਤਹਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅਦਾਕਾਰ ਬਿਨੂੰ ਢਿੱਲੋਂ ਨੇ ਭਾਜਪਾ 'ਚ ਸ਼ਾਮਲ ਹੋਣ ਤੋਂ ਚੁੱਕਿਆ ਪਰਦਾ, ਸਿਆਸਤ 'ਚ ਜਾਣ ਬਾਰੇ ਕਰ 'ਤਾ ਵੱਡਾ ਖ਼ੁਲਾਸਾ
ਦੱਸਣਯੋਗ ਹੈ ਕਿ ਈਡੀ ਨੇ ਬਿਟਕੁਆਇਨ ਪੋਂਜੀ ਘੁਟਾਲੇ 'ਚ ਰਾਜ ਕੁੰਦਰਾ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਜੋੜੀਆਂ ਗਈਆਂ ਜਾਇਦਾਦਾਂ 'ਚ ਪੁਣੇ ਸਥਿਤ ਬੰਗਲਾ ਅਤੇ ਇਕੁਇਟੀ ਸ਼ੇਅਰ ਵੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਈਡੀ ਨੇ ਮਹਾਰਾਸ਼ਟਰ ਪੁਲਸ ਅਤੇ ਦਿੱਲੀ ਪੁਲਸ ਦੁਆਰਾ 'ਵਨ ਵੇਰੀਏਬਲ ਟੈਕ ਪ੍ਰਾਈਵੇਟ ਲਿਮਟਿਡ' ਅਤੇ ਦੋਸ਼ੀ ਮਰਹੂਮ ਅਮਿਤ ਭਾਰਦਵਾਜ, ਅਜੈ ਭਾਰਦਵਾਜ, ਵਿਵੇਕ ਭਾਰਦਵਾਜ, ਸਿੰਪੀ ਭਾਰਦਵਾਜ, ਮਹਿੰਦਰ ਭਾਰਦਵਾਜ ਅਤੇ ਹੋਰਾਂ ਖ਼ਿਲਾਫ਼ ਦਰਜ FIR ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।