ਸਰਜਰੀ ਤੋਂ ਬਾਅਦ ਸੁਸ਼ਮਿਤਾ ਸੇਨ ਨੇ ''ਲੈਕਮੇ ਫੈਸ਼ਨ ਵੀਕ'' ''ਚ ਮਾਰੀ ਐਂਟਰੀ, ਪੀਲੇ ਲਹਿੰਗੇ ''ਚ ਕੀਤੀ ਰੈਂਪ ਵਾਕ

03/11/2023 5:45:05 PM

ਮੁੰਬਈ (ਬਿਊਰੋ) : ਬੀਤੇ ਕੁਝ ਦਿਨ ਪਹਿਲਾ ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਖ਼ਬਰ ਨੇ ਉਨ੍ਹਾਂ ਦੇ ਫੈਨਜ਼ ਨੂੰ ਹੈਰਾਨ ਕਰ ਦਿੱਤਾ ਸੀ। ਫਿਲਹਾਲ ਸੁਸ਼ਮਿਤਾ ਸੇਨ ਸਫ਼ਲ ਸਰਜਰੀ ਤੋਂ ਹੁਣ ਕੰਮ 'ਤੇ ਪਰਤ ਆਈ ਹੈ। ਅੱਜ 'ਲੈਕਮੇ ਫੈਸ਼ਨ ਵੀਕ' ਦੇ ਤੀਜੇ ਦਿਨ ਸੁਸ਼ਮਿਤਾ ਨੇ ਬੀਕੇਸੀ, ਮੁੰਬਈ 'ਚ ਚੱਲ ਰਹੇ 'ਲੈਕਮੇ ਫੈਸ਼ਨ ਵੀਕ' 'ਚ ਰਵਾਇਤੀ ਅੰਦਾਜ਼ 'ਚ ਆਪਣਾ ਜਲਵਾ ਬਿਖੇਰਿਆ।

PunjabKesari

ਸੁਸ਼ਮਿਤਾ ਨੇ ਫੈਸ਼ਨ ਡਿਜ਼ਾਈਨਰ ਅਨੁਸ਼੍ਰੀ ਰੈੱਡੀ ਲਈ ਰੈਂਪ ਵਾਕ ਕੀਤਾ ਅਤੇ ਇਸ ਦੌਰਾਨ ਉਹ ਕਾਫ਼ੀ ਉਤਸ਼ਾਹਿਤ ਨਜ਼ਰ ਆਈ। ਇਸ ਦੌਰਾਨ ਸੁਸ਼ਮਿਤਾ ਨੇ ਪੀਲੇ ਰੰਗ ਦਾ ਲਹਿੰਗਾ ਪਾਇਆ ਸੀ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਸੁਸ਼ਮਿਤਾ ਸੇਨ ਰੈਂਪ 'ਤੇ ਸ਼ਾਨਦਾਰ ਢੰਗ ਨਾਲ ਚਲਦੀ ਨਜ਼ਰ ਆ ਰਹੀ ਹੈ। ਅਦਾਕਾਰਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

PunjabKesari

ਦੱਸ ਦਈਏ ਕਿ ਸੁਸ਼ਮਿਤਾ ਨੇ ਹਾਰਟ ਅਟੈਕ ਤੋਂ ਬਾਅਦ ਆਪਣੀ ਫਿਟਨੈੱਸ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਸੀ, ਜਿਸ 'ਚ ਉਹ ਯੋਗਾ ਕਰਦੀ ਨਜ਼ਰ ਆਈ ਸੀ। ਸੁਸ਼ਮਿਤਾ ਨੇ ਕੈਪਸ਼ਨ 'ਚ ਲਿਖਿਆ, ''ਵ੍ਹੀਲ ਆਫ ਲਾਈਫ। ਮੇਰੇ ਕਾਰਡੀਓਲੋਜਿਸਟ ਨੇ ਇਜਾਜ਼ਤ ਦੇ ਦਿੱਤੀ ਹੈ। ਖਿੱਚੋਤਾਣ ਸ਼ੁਰੂ ਹੋ ਗਈ ਹੈ। ਕਿੰਨਾ ਮਜ਼ਾਕੀਆ ਅਹਿਸਾਸ। ਇਹ ਮੇਰੀ ਹੈਪੀ ਹੋਲੀ ਹੈ, ਤੁਹਾਡਾ ਕੀ ਹਾਲ ਹੈ? ਤੁਹਾਡੇ ਲਈ ਬਹੁਤ ਸਾਰਾ ਪਿਆਰ। ਸੁਸ਼ਮਿਤਾ ਨੇ ਦੱਸਿਆ ਕਿ ਉਸ ਨੇ ਆਪਣੇ ਡਾਕਟਰ ਦੀ ਸਲਾਹ ਤੋਂ ਬਾਅਦ ਯੋਗਾ ਕਰਨਾ ਸ਼ੁਰੂ ਕੀਤਾ ਹੈ।''

PunjabKesari

ਦੱਸਣਯੋਗ ਹੈ ਕਿ ਸੁਸ਼ਮਿਤਾ ਸੇਨ ਨੇ ਦਿਲ ਦਾ ਦੌਰਾ ਪੈਣ ਦੀ ਜਾਣਕਾਰੀ ਖ਼ੁਦ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾ ਹੀ ਮੈਨੂੰ ਦਿਲ ਦਾ ਦੌਰਾ ਪਿਆ ਸੀ। ਸੁਸ਼ਮਿਤਾ ਸੇਨ ਦੀ ਇਹ ਪੋਸਟ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਇਸ ਇੰਸਟਾ ਪੋਸਟ 'ਚ ਸੁਸ਼ਮਿਤਾ ਨੇ ਆਪਣੇ ਪਿਤਾ ਨਾਲ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ਦੇ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਸੀ, ''ਮੇਰੇ ਪਿਤਾ ਸੁਬੀਰ ਸੇਨ ਦੇ ਕੁਝ ਸ਼ਬਦ, ਤੁਹਾਡੇ ਦਿਲ ਨੂੰ ਖੁਸ਼ ਰੱਖੋ ਅਤੇ ਮਜ਼ਬੂਤ ਰੱਖੋ ਅਤੇ ਇਹ ਹਮੇਸ਼ਾ ਤੁਹਾਡੇ ਨਾਲ ਖੜਾ ਰਹੇਗਾ।

PunjabKesari

ਕੁਝ ਦਿਨ ਪਹਿਲਾਂ ਮੈਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਐਂਜੀਓਪਲਾਸਟੀ ਕੀਤੀ ਗਈ ਅਤੇ ਇੱਕ ਸਟੈਂਟ ਪਾਇਆ ਗਿਆ ਅਤੇ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਮੇਰੇ ਦਿਲ ਦੇ ਮਾਹਿਰ ਨੇ ਪੁਸ਼ਟੀ ਕੀਤੀ ਕਿ ਮੇਰਾ ਦਿਲ ਵੱਡਾ ਹੈ। ਮੈਂ ਸਹੀ ਸਮੇਂ 'ਤੇ ਉਨ੍ਹਾਂ ਦੀ ਮਦਦ ਅਤੇ ਸਮਰਥਨ ਲਈ ਧੰਨਵਾਦ ਕਰਨਾ ਚਾਹੁੰਦੀ ਹਾਂ। ਮੈਂ ਆਪਣੇ ਸ਼ੁਭਚਿੰਤਕਾਂ ਅਤੇ ਸਨੇਹੀਆਂ ਨੂੰ ਇਸ ਖੁਸ਼ਖਬਰੀ ਨਾਲ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਸਭ ਕੁਝ ਠੀਕ ਹੈ ਅਤੇ ਮੈਂ ਦੁਬਾਰਾ ਜ਼ਿੰਦਗੀ ਜਿਊਣ ਲਈ ਤਿਆਰ ਹਾਂ। ਮੈਂ ਤੁਹਾਨੂੰ ਸਾਰਿਆਂ ਨੂੰ ਬਹੁਤ ਪਿਆਰ ਕਰਦੀ ਹਾਂ।''

PunjabKesari


ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News