ਇੰਡਸਟਰੀ ''ਚ ਪਸਰਿਆ ਮਾਤਮ, ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਹੋਇਆ ਦਿਹਾਂਤ

Wednesday, Apr 08, 2026 - 10:09 AM (IST)

ਇੰਡਸਟਰੀ ''ਚ ਪਸਰਿਆ ਮਾਤਮ, ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਹੋਇਆ ਦਿਹਾਂਤ

ਮੁੰਬਈ : ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਜ਼ਰੀਨ ਖ਼ਾਨ ਦੇ ਪ੍ਰਸ਼ੰਸਕਾਂ ਲਈ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਅਦਾਕਾਰਾ ਦੀ ਮਾਂ ਪਰਵੀਨ ਖ਼ਾਨ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਲੰਬੇ ਸਮੇਂ ਤੋਂ ਬਿਮਾਰ ਸੀ। ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਪਰਵੀਨ ਖ਼ਾਨ ਨੇ ਅੱਜ ਸਵੇਰੇ ਅੰਤਿਮ ਸਾਹ ਲਏ। ਉਨ੍ਹਾਂ ਨੂੰ ਅੱਜ 8 ਅਪ੍ਰੈਲ ਨੂੰ ਸਵੇਰੇ 10 ਵਜੇ ਮੁੰਬਈ ਦੇ ਵਰਸੋਵਾ ਮੁਸਲਿਮ ਕਬਰਸਤਾਨ (ਅੰਧੇਰੀ ਵੈਸਟ) ਵਿਖੇ ਸਪੁਰਦ-ਏ-ਖਾਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਫਿਰ ਟਲੀ ਸੰਸਦ ਮੈਂਬਰ ਕੰਗਣਾ ਰਣੌਤ ਦੇ ਮਾਣਹਾਨੀ ਮਾਮਲੇ ਦੀ ਸੁਣਵਾਈ, ਜਾਣੋ ਹੁਣ ਕਦੋਂ ਹੋਵੇਗੀ ਪੇਸ਼ੀ

PunjabKesari

ਲੰਬੇ ਸਮੇਂ ਤੋਂ ਸਨ ਬਿਮਾਰ

ਪ੍ਰਾਪਤ ਜਾਣਕਾਰੀ ਅਨੁਸਾਰ, ਜ਼ਰੀਨ ਖ਼ਾਨ ਦੀ ਮਾਂ ਪਿਛਲੇ ਕਾਫੀ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੀ ਸੀ। ਜ਼ਰੀਨ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੀ ਮਾਂ ਦੀ ਸਿਹਤ ਬਾਰੇ ਪ੍ਰਸ਼ੰਸਕਾਂ ਨੂੰ ਅਪਡੇਟ ਦਿੰਦੀ ਰਹਿੰਦੀ ਸੀ ਅਤੇ ਉਨ੍ਹਾਂ ਲਈ ਦੁਆਵਾਂ ਕਰਨ ਦੀ ਅਪੀਲ ਕਰਦੀ ਸੀ। ਉਨ੍ਹਾਂ ਦਾ ਮੁੰਬਈ ਦੇ ਇੱਕ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਏ। ਜ਼ਰੀਨ ਆਪਣੀ ਮਾਂ ਦੇ ਬੇਹੱਦ ਕਰੀਬ ਸੀ ਅਤੇ ਅਕਸਰ ਉਨ੍ਹਾਂ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਸੀ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News