ਅਭਿਸ਼ੇਕ-ਐਸ਼ਵਰਿਆ ਦੇ ਤਲਾਕ ਦੀਆਂ ਅਫਵਾਹਾਂ ਤੋਂ ਪਰੇਸ਼ਾਨ ਹੋਏ ਬਿੱਗ ਬੀ, ਆਖੀ ਇਹ ਗੱਲ

Monday, Dec 09, 2024 - 02:44 PM (IST)

ਐਂਟਰਟੇਨਮੈਂਟ ਡੈਸਕ : ਅਦਾਕਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਵਿਚਾਲੇ ਦਰਾਰ ਦੀਆਂ ਖਬਰਾਂ ਕਾਫੀ ਸਮੇਂ ਤੋਂ ਚੱਲ ਰਹੀਆਂ ਹਨ। ਅੰਬਾਨੀ ਦੇ ਵਿਆਹ 'ਚ ਜੋੜਾ ਵੱਖਰੇ ਤੌਰ 'ਤੇ ਪਹੁੰਚਣ ਤੋਂ ਬਾਅਦ ਤਲਾਕ ਦੀਆਂ ਅਫਵਾਹਾਂ ਨੇ ਜ਼ੋਰ ਫੜ ਲਿਆ। ਇਸ ਤੋਂ ਬਾਅਦ ਹਾਲ ਹੀ ਵਿੱਚ ਐਸ਼ਵਰਿਆ-ਅਭਿਸ਼ੇਕ ਇੱਕ ਵਿਆਹ ਵਿੱਚ ਇਕੱਠੇ ਨਜ਼ਰ ਆਏ ਸਨ। ਦੋਵਾਂ ਦੀ ਇਹ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਅਤੇ ਪ੍ਰਸ਼ੰਸਕਾਂ ਨੇ ਖੁਸ਼ੀ ਮਹਿਸੂਸ ਕੀਤੀ ਕਿ ਉਨ੍ਹਾਂ ਦੇ ਰਿਸ਼ਤੇ ਵਿੱਚ ਕੋਈ ਤਣਾਅ ਨਹੀਂ ਹੈ।
ਅਮਿਤਾਭ ਬੱਚਨ ਵੀ ਐਕਸ 'ਤੇ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਨੇ ਆਪਣੇ ਬੇਟੇ ਨੂੰ ਲੈ ਕੇ ਚੱਲ ਰਹੀਆਂ ਅਫਵਾਹਾਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ 'ਚੁੱਪ' ਲਿਖਿਆ ਸੀ।

ਇਹ ਵੀ ਪੜ੍ਹੋ- ਬਹੁਤ ਹੀ ਦਿਲਚਸਪ ਹੈ ਪਰਿਣੀਤੀ-ਰਾਘਵ ਦੀ ਲਵ ਸਟੋਰੀ
ਬਾਲੀਵੁੱਡ 'ਚ ਬਿੱਗ ਬੀ ਦੇ ਨਾਂ ਨਾਲ ਜਾਣੇ ਜਾਂਦੇ ਅਦਾਕਾਰ ਨੇ ਇਕ ਨਵੀਂ ਪੋਸਟ ਸ਼ੇਅਰ ਕੀਤੀ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਮਿਤਾਭ ਨੇ ਅਫਵਾਹਾਂ ਫੈਲਾਉਣ ਵਾਲਿਆਂ 'ਤੇ ਨਿਸ਼ਾਨਾ ਸਾਧਿਆ ਹੈ। ਮੈਗਾ ਸਟਾਰ ਨੇ ਆਪਣੀ ਹਾਲੀਆ ਐਕਸ ਪੋਸਟ 'ਚ ਲਿਖਿਆ, 'ਜੋ ਲੋਕ ਹਰ ਸ਼ਬਦ ਦਾ ਮਤਲਬ ਖੋਜਦੇ ਹਨ, ਉਹ ਆਪਣੀ ਜ਼ਿੰਦਗੀ ਦੀ ਬਦਕਿਸਮਤੀ ਨੂੰ ਲੁਕਾਉਣ ਦੀ ਕੋਸ਼ਿਸ਼ ਕਰਦੇ ਹਨ।' ਬਿੱਗ ਬੀ ਨੇ ਇਸ ਪੋਸਟ ਦੇ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਕੀਤਾ ਪਰ ਯੂਜ਼ਰਜ਼ ਨੇ ਅੰਦਾਜ਼ਾ ਲਗਾਉਣਾ ਸ਼ੁਰੂ ਕਰ ਦਿੱਤਾ ਕਿ ਉਹ ਅਭਿਸ਼ੇਕ-ਐਸ਼ਵਰਿਆ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਦੀ ਗੱਲ ਕਰ ਰਹੇ ਹਨ।

ਇਹ ਵੀ ਪੜ੍ਹੋ- 'Water Heating Rod' 'ਤੇ ਬਣ ਗਈ ਹੈ ਸਫੈਦ ਪਰਤ ਤਾਂ ਕਰੋ ਇਹ ਛੋਟਾ ਜਿਹਾ ਕੰਮ
ਮੂਰਖਾਂ ਨੂੰ ਵੀ ਨਿਸ਼ਾਨਾ ਬਣਾਇਆ
ਅਮਿਤਾਭ ਬੱਚਨ ਵੀ ਬਲੌਗ ਰਾਹੀਂ ਲੋਕਾਂ ਤੱਕ ਆਪਣੇ ਵਿਚਾਰ ਪਹੁੰਚਾਉਂਦੇ ਰਹਿੰਦੇ ਹਨ। ਬਾਲੀਵੁੱਡ ਦੇ ਸ਼ਹਿਨਸ਼ਾਹ ਨੇ ਆਪਣੇ ਤਾਜ਼ਾ ਨੋਟ 'ਚ ਲਿਖਿਆ, 'ਦੁਨੀਆਂ 'ਚ ਮੂਰਖਾਂ ਅਤੇ ਮੰਦਬੁੱਧੀ ਲੋਕਾਂ ਦੀ ਕੋਈ ਕਮੀ ਨਹੀਂ ਹੈ। ਉਹ ਲੋਕ ਅਕਸਰ ਦੂਜਿਆਂ ਦੀਆਂ ਬਣਾਈਆਂ ਚੀਜ਼ਾਂ ਦਾ ਜ਼ਿਕਰ ਕਰਦੇ ਰਹਿੰਦੇ ਹਨ। ਉਨ੍ਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਬਿੱਗ ਬੀ ਦੀ ਇਸ ਪੋਸਟ ਦਾ ਲਗਾਤਾਰ ਸਮਰਥਨ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Aarti dhillon

Content Editor

Related News