ਆਥੀਆ ਸ਼ੈੱਟੀ ਤੇ ਕੇ. ਐੱਲ. ਰਾਹੁਲ ਦੇ ਵਿਆਹ ਦੇ ਮਹਿਮਾਨਾਂ ਦੀ ਲਿਸਟ ਵਾਇਰਲ, ਵੇਖੋ ਪੂਰੀ ਸੂਚੀ

Thursday, Jan 12, 2023 - 06:02 PM (IST)

ਆਥੀਆ ਸ਼ੈੱਟੀ ਤੇ ਕੇ. ਐੱਲ. ਰਾਹੁਲ ਦੇ ਵਿਆਹ ਦੇ ਮਹਿਮਾਨਾਂ ਦੀ ਲਿਸਟ ਵਾਇਰਲ, ਵੇਖੋ ਪੂਰੀ ਸੂਚੀ

ਨਵੀਂ ਦਿੱਲੀ (ਬਿਊਰੋ) : ਇਨ੍ਹੀਂ ਦਿਨੀਂ ਕ੍ਰਿਕਟਰ ਕੇ. ਐੱਲ. ਰਾਹੁਲ ਅਤੇ ਆਥੀਆ ਸ਼ੈੱਟੀ ਦੇ ਵਿਆਹ ਦੀਆਂ ਖ਼ਬਰਾਂ ਬਾਲੀਵੁੱਡ ਗਲਿਆਰਿਆਂ 'ਚ ਖ਼ੂਬ ਵਾਇਰਲ ਹੋ ਰਹੀਆਂ ਹਨ। ਹਾਲਾਂਕਿ, ਅਜੇ ਤਕ ਜੋੜੇ ਅਤੇ ਸ਼ੈੱਟੀ ਪਰਿਵਾਰ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਦੌਰਾਨ ਵਿਆਹ ਦਾ ਇੱਕ ਹੋਰ ਨਵਾਂ ਅਪਡੇਟ ਸਾਹਮਣੇ ਆਇਆ ਹੈ। ਇਸ ਵਿਆਹ 'ਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੀ ਸੂਚੀ ਸਾਹਮਣੇ ਆ ਗਈ ਹੈ।

PunjabKesari

ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ, ਆਥੀਆ ਅਤੇ ਕੇ. ਐੱਲ. ਰਾਹੁਲ ਦੇ ਵਿਆਹ ਦਾ ਜਸ਼ਨ ਤਿੰਨ ਦਿਨ ਤੱਕ ਚੱਲਣ ਵਾਲਾ ਹੈ। ਵਿਆਹ ਇਸੇ ਮਹੀਨੇ 23 ਜਨਵਰੀ ਨੂੰ ਹੋਵੇਗਾ। ਦੋਵਾਂ ਪਰਿਵਾਰਾਂ ਦੇ ਮੈਂਬਰਾਂ ਨੇ ਵੀ ਗੁਪਤ ਤਰੀਕੇ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਵਿਆਹ ਦੀਆਂ ਸਾਰੀਆਂ ਰਸਮਾਂ 21 ਜਨਵਰੀ ਤੋਂ 23 ਜਨਵਰੀ ਤਕ ਹੋਣਗੀਆਂ। 21-22 ਨੂੰ ਹਲਦੀ-ਮਹਿੰਦੀ ਅਤੇ ਸੰਗੀਤ ਸਮਾਰੋਹ ਮਨਾਇਆ ਜਾਵੇਗਾ।

PunjabKesari

ਆਥੀਆ ਅਤੇ ਕੇ. ਐੱਲ. ਰਾਹੁਲ ਦੀ ਗੈਸਟ ਲਿਸਟ ਦਾ ਵੀ ਖ਼ੁਲਾਸਾ ਹੋਇਆ ਹੈ। ਮਹਿਮਾਨ ਲਿਸਟ 'ਚ ਸਲਮਾਨ ਖ਼ਾਨ, ਜੈਕੀ ਸ਼ਰਾਫ, ਅਕਸ਼ੈ ਕੁਮਾਰ, ਮਹਿੰਦਰ ਸਿੰਘ ਧੋਨੀ ਅਤੇ ਵਿਰਾਟ ਕੋਹਲੀ ਵਰਗੀਆਂ ਵੱਡੀਆਂ ਹਸਤੀਆਂ ਸ਼ਾਮਲ ਹਨ। ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਤੋਂ ਬਾਅਦ ਹੁਣ ਪ੍ਰਸ਼ੰਸਕ ਇਸ ਜੋੜੀ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

PunjabKesari

ਖ਼ਬਰਾਂ ਹਨ ਕਿ ਇਹ ਸਾਰੀਆਂ ਰਸਮਾਂ ਖੰਡਾਲਾ ਸਥਿਤ ਸੁਨੀਲ ਸ਼ੈੱਟੀ ਦੇ ਬੰਗਲੇ 'ਚ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਆਥੀਆ ਅਤੇ ਕੇ. ਐੱਲ. ਰਾਹੁਲ ਦੱਖਣ ਭਾਰਤੀ ਰੀਤੀ-ਰਿਵਾਜਾਂ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਹਾਲਾਂਕਿ ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News