ਅਣਪਛਾਤੇ ਵਿਅਕਤੀ ਨੇ ਸਲਮਾਨ ਖ਼ਾਨ ਨੂੰ ਦਿੱਤੀ ਧਮਕੀ
Thursday, Dec 05, 2024 - 09:48 AM (IST)
ਮੁੰਬਈ- ਸਲਮਾਨ ਖਾਨ ਦੀ ਸ਼ੂਟਿੰਗ ਸਾਈਟ 'ਤੇ ਇਕ ਅਣਪਛਾਤਾ ਵਿਅਕਤੀ ਦਾਖਲ ਹੋਇਆ। ਬਾਅਦ ਵਿਚ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਵਿਅਕਤੀ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਲੈ ਕੇ ਉਸ ਨੂੰ ਧਮਕੀ ਦੇਣ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਇਹ ਵਿਅਕਤੀ ਸਲਮਾਨ ਖਾਨ ਦੀ ਸ਼ੂਟਿੰਗ ਸਾਈਟ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਇਆ ਸੀ। ਪੁੱਛਣ 'ਤੇ ਵਿਅਕਤੀ ਨੇ ਕਿਹਾ- 'ਮੈਂ ਬਿਸ਼ਨੋਈ ਨੂੰ ਕੀ ਦੱਸਾਂ?' ਜਾਣਕਾਰੀ ਅਨੁਸਾਰ ਸ਼ੱਕੀ ਵਿਅਕਤੀ ਨੂੰ ਪੁੱਛਗਿੱਛ ਲਈ ਸ਼ਿਵਾਜੀ ਪਾਰਕ ਥਾਣੇ ਲਿਜਾਇਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਮੁੰਬਈ ਦੇ ਜ਼ੋਨ 5 'ਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸ਼ੂਟਿੰਗ ਲੋਕੇਸ਼ਨ 'ਤੇ ਇਕ ਸ਼ੱਕੀ ਵਿਅਕਤੀ ਦਾਖਲ ਹੋਇਆ। ਦਾਦਰ ਇਲਾਕੇ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ।
ਇਹ ਵੀ ਪੜ੍ਹੋ- ਗਿੱਪੀ ਗਰੇਵਾਲ ਨੂੰ ਧਮਕੀਆਂ ਦੇ ਮਾਮਲੇ 'ਚ ਨਵਾਂ ਮੋੜ
ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਸਲਮਾਨ ਖਾਨ ਮੌਕੇ 'ਤੇ ਮੌਜੂਦ ਸਨ ਜਦੋਂ ਕੁਝ ਕਰੂ ਮੈਂਬਰਾਂ ਨੇ ਅਣਪਛਾਤੇ ਵਿਅਕਤੀ ਨੂੰ ਦੇਖਿਆ। ਸ਼ੱਕੀ ਨੇ ਕਥਿਤ ਤੌਰ 'ਤੇ ਲਾਰੈਂਸ ਬਿਸ਼ਨੋਈ ਦਾ ਨਾਮ ਲਿਆ ਹੈ। ਸ਼ਿਵਾਜੀ ਪਾਰਕ ਥਾਣੇ 'ਚ ਉਕਤ ਵਿਅਕਤੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲ ਹੀ ਦੇ ਮਹੀਨਿਆਂ 'ਚ ਸਲਮਾਨ ਖਾਨ ਨੂੰ ਬਿਸ਼ਨੋਈ ਗੈਂਗ ਵਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਅਪ੍ਰੈਲ ਵਿੱਚ, ਦੋ ਬੰਦੂਕਧਾਰੀਆਂ ਨੇ ਅਦਾਕਾਰ ਦੇ ਬਾਂਦਰਾ ਸਥਿਤ ਘਰ ਦੇ ਨੇੜੇ ਪੰਜ ਗੋਲੀਆਂ ਚਲਾਈਆਂ ਸਨ।
ਸਲਮਾਨ ਖਾਨ ਨੂੰ ਮਿਲੀ Y+ ਸੁਰੱਖਿਆ
ਸਲਮਾਨ ਨੂੰ Y+ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਦੇ ਘਰ ਦੇ ਬਾਹਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਉਨ੍ਹਾਂ ਦੀ ਰਿਹਾਇਸ਼ ਗਲੈਕਸੀ ਅਪਾਰਟਮੈਂਟ ਦੇ ਬਾਹਰ ਭਾਰੀ ਪੁਲਸ ਤਾਇਨਾਤ ਹੈ। ਇਸ ਤੋਂ ਇਲਾਵਾ, ਮੁੰਬਈ ਪੁਲਸ ਨੇ ਸੁਰੱਖਿਆ ਨੂੰ ਵਧਾਉਣ ਲਈ ਚਿਹਰੇ ਦੀ ਪਛਾਣ ਤਕਨਾਲੋਜੀ ਦੇ ਨਾਲ ਏਆਈ-ਪਾਵਰ, ਉੱਚ-ਰੈਜ਼ੋਲੂਸ਼ਨ ਸੀਸੀਟੀਵੀ ਕੈਮਰੇ ਲਗਾਏ ਹਨ।ਦੱਸ ਦੇਈਏ ਕਿ ਸਲਮਾਨ ਖਾਨ ਦੇ ਕਰੀਬੀ ਦੋਸਤ ਅਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਇਸ ਸਾਲ 12 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਜਿਸ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਸੁਪਰਸਟਾਰ ਨੂੰ ਸਰਕਾਰ ਤੋਂ ਵਾਈ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ।
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।