ਸਲਮਾਨ ਖ਼ਾਨ ਮੰਗੇ ਮੁਆਫੀ ਜਾਂ ਦੇਵੇ 50000000, ਨਹੀਂ ਤਾਂ...

Tuesday, Nov 05, 2024 - 11:52 AM (IST)

ਸਲਮਾਨ ਖ਼ਾਨ ਮੰਗੇ ਮੁਆਫੀ ਜਾਂ ਦੇਵੇ 50000000, ਨਹੀਂ ਤਾਂ...

ਮੁੰਬਈ- ਸਲਮਾਨ ਖਾਨ ਦੇ ਨਾਂ 'ਤੇ ਇਕ ਵਾਰ ਫਿਰ ਧਮਕੀ ਮਿਲੀ ਹੈ। ਟ੍ਰੈਫਿਕ ਕੰਟਰੋਲ ਰੂਮ 'ਚ ਧਮਕੀ ਭਰੇ ਸੰਦੇਸ਼ ਮਿਲੇ ਹਨ। ਇਨ੍ਹਾਂ ਸੰਦੇਸ਼ਾਂ ਵਿੱਚ ਕਰੋੜਾਂ ਰੁਪਏ ਦੀ ਮੰਗ ਕੀਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਜਾਂ ਤਾਂ ਮੰਦਰ 'ਚ ਮਾਫੀ ਮੰਗੋ ਜਾਂ 5 ਕਰੋੜ ਰੁਪਏ ਦਿਓ। ਇਹ ਧਮਕੀ ਵਿਸ਼ਨੋਈ ਗੈਂਗ ਦੇ ਨਾਂ 'ਤੇ ਜਾਰੀ ਕੀਤੀ ਗਈ ਹੈ। ਪੁਲਸ ਨੇ ਹੁਣ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਧਮਕੀਆਂ ਮਿਲਣ ਤੋਂ ਬਾਅਦ ਪੁਲਸ ਨੇ ਭਾਈਜਾਨ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਸੀ। ਇਸ ਦੇ ਨਾਲ ਹੀ ਮੁੰਬਈ ਦੇ ਬਾਂਦਰਾ ਵੈਸਟ ਸਥਿਤ ਉਨ੍ਹਾਂ ਦੇ ਘਰ ਗਲੈਕਸੀ ਅਪਾਰਟਮੈਂਟ 'ਤੇ ਵੀ ਸੁਰੱਖਿਆ ਸਖਤ ਹੈ।

ਇਹ ਖ਼ਬਰ ਵੀ ਪੜ੍ਹੋ - ਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਲਿਆ ਇਹ ਫੈਸਲਾ!

ਦੱਸਣਯੋਗ ਹੈ ਕਿ ਹਾਲ ਹੀ 'ਚ ਬੀਤੀ ਰਾਤ ਮੁੰਬਈ ਦੇ ਟਰੈਫਿਕ ਕੰਟਰੋਲ ਰੂਮ ਨੂੰ ਫਿਰ ਧਮਕੀ ਭਰਿਆ ਮੈਸੇਜ ਆਇਆ ਹੈ।  ਧਮਕੀ ਦੇਣ ਵਾਲੇ ਨੇ ਸਲਮਾਨ ਖਾਨ ਨੂੰ ਬਿਸ਼ਨੋਈ ਭਾਈਚਾਰੇ ਨੂੰ 5 ਕਰੋੜ ਰੁਪਏ ਜਾਂ ਮੁਆਫੀ ਮੰਗਣ ਲਈ ਕਿਹਾ ਹੈ। ਹੁਣ ਵਰਲੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਮੁੰਬਈ ਟਰੈਫਿਕ ਕੰਟਰੋਲ ਨੂੰ ਸਲਮਾਨ ਲਈ ਧਮਕੀ ਭਰਿਆ ਮੈਸੇਜ ਆਇਆ ਸੀ, ਜਿਸ 'ਚ 2 ਕਰੋੜ ਰੁਪਏ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਹੁਣ ਫਿਰ ਤੋਂ ਸਲਮਾਨ ਨੂੰ ਬਿਸ਼ਨੋਈ ਗੈਂਗ ਦੇ ਨਾਂ 'ਤੇ ਧਮਕੀ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਅਦਾਕਾਰ ਦੇ ਪ੍ਰਸ਼ੰਸਕ ਚਿੰਤਾ 'ਚ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News