ਸਲਮਾਨ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
Thursday, Nov 07, 2024 - 02:09 PM (IST)

ਮੁੰਬਈ- ਬਾਲੀਵੁੱਡ ਦੇ ਕਿੰਗ ਖਾਨ ਦੀ ਜਾਨ ਨੂੰ ਖਤਰਾ ਹੈ। ਮਿਲੀ ਜਾਣਕਾਰੀ ਮੁਤਾਬਕ ਹਾਲ ਹੀ 'ਚ ਰਾਏਪੁਰ ਦੇ ਰਹਿਣ ਵਾਲੇ ਫੈਜ਼ਾਨ ਖਾਨ ਨਾਂ ਦੇ ਵਿਅਕਤੀ ਨੇ ਸ਼ਾਹਰੁਖ ਖਾਨ ਨੂੰ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਹੁਣ ਇਸ ਮਾਮਲੇ ਵਿੱਚ ਇੱਕ ਵੱਡੀ ਅਪਡੇਟ ਮਿਲੀ ਹੈ।
ਇਸ ਮਾਮਲੇ 'ਚ ਦਰਜ ਐਫਆਈਆਰ ਦੀ ਕਾਪੀ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਨੂੰ ਮਿਲੀ ਧਮਕੀ ਦੀ ਸ਼ਿਕਾਇਤ 5 ਨਵੰਬਰ 2024 ਯਾਨੀ ਮੰਗਲਵਾਰ ਨੂੰ ਦਰਜ ਕਰਵਾਈ ਗਈ ਸੀ। ਬਾਂਦਰਾ ਪੁਲਸ ਸਟੇਸ਼ਨ, ਮੁੰਬਈ 'ਚ ਐਫਆਈਆਰ ਦਰਜ ਕੀਤੀ ਗਈ ਹੈ। ਇਸ FIR ਦੀ ਕਾਪੀ 'ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ।
ਇਹ ਵੀ ਪੜ੍ਹੋ- ਸਲਮਾਨ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ 'ਚ ਨਵਾਂ ਮੋੜ
ਐਫਆਈਆਰ ਵਿੱਚ ਧਮਕੀ ਦੀ ਜਾਣਕਾਰੀ ਦਿੱਤੀ ਗਈ ਹੈ। ਇਸ 'ਚ ਫਿਰੌਤੀ ਮੰਗਣ ਵਾਲੇ ਵਿਅਕਤੀ ਨੇ ਕਿਹਾ ਹੈ, 'ਸ਼ਾਹਰੁਖ ਖਾਨ ਮੰਨਤ ਬੈਂਡਸਟੈਂਡ ਤੋਂ ਹਨ? ਜੇਕਰ ਉਸ ਨੇ ਮੈਨੂੰ 50 ਲੱਖ ਰੁਪਏ ਨਾ ਦਿੱਤੇ ਤਾਂ ਮੈਂ ਉਸ ਨੂੰ ਮਾਰ ਦੇਵਾਂਗਾ।'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।