ਗਾਇਕਾ ਸ਼ਾਰਦਾ ਸਿਨਹਾ ਦੀ ਮੁੜ ਵਿਗੜੀ ਹਾਲਤ , ICU 'ਚ ਕੀਤਾ ਗਿਆ ਸਿਫ਼ਟ

Tuesday, Nov 05, 2024 - 10:10 AM (IST)

ਗਾਇਕਾ ਸ਼ਾਰਦਾ ਸਿਨਹਾ ਦੀ ਮੁੜ ਵਿਗੜੀ ਹਾਲਤ , ICU 'ਚ ਕੀਤਾ ਗਿਆ ਸਿਫ਼ਟ

ਨਵੀਂ ਦਿੱਲੀ- ਬਿਹਾਰ ਦੀ ਸਵਰਾ ਕੋਕਿਲਾ ਅਤੇ ਪਦਮ ਵਿਭੂਸ਼ਣ ਨਾਲ ਸਨਮਾਨਿਤ ਗਾਇਕਾ ਸ਼ਾਰਦਾ ਸਿਨਹਾ ਦੀ ਤਬੀਅਤ ਮੁੜ ਤੋਂ ਵਿਗੜ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਦੇ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨਫੈਕਸ਼ਨ ਵਧਣ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ 'ਚ ਰੱਖਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ -ਸਲਮਾਨ ਖ਼ਾਨ ਨੂੰ ਮੁੜ ਮਿਲੀ ਧਮਕੀ, ਰੱਖੀ ਇਹ ਸ਼ਰਤ

ਦੱਸ ਦੇਈਏ ਕਿ ਸ਼ਾਰਦਾ ਸਿਨਹਾ ਦੀ ਸਿਹਤ ਵਿੱਚ ਕੁਝ ਸੁਧਾਰ ਹੋਣ ਤੋਂ ਬਾਅਦ ਗਾਇਕਾ ਨੂੰ ਦਿੱਲੀ ਏਮਜ਼ ਦੇ ਆਈਸੀਯੂ ਤੋਂ ਪ੍ਰਾਈਵੇਟ ਵਾਰਡ ਵਿੱਚ ਸ਼ਿਫਟ ਕਰ ਦਿੱਤਾ ਗਿਆ ਸੀ ਪਰ ਤਬੀਅਤ ਮੁੜ ਵਿਗੜਨ ਤੋਂ ਬਾਅਦ ਆਈ.ਸੀ.ਯੂ. ਦਾਖਲ ਕੀਤਾ ਗਿਆ ਹੈ। ਉਨ੍ਹਾਂ ਦੇ ਬੇਟੇ ਅੰਸ਼ੁਮਨ ਅਤੇ ਏਮਜ਼ ਦੇ ਸੂਤਰਾਂ ਨੇ ਦੱਸਿਆ ਹੈ ਕਿ ਸ਼ਾਰਦਾ ਸਿਨਹਾ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਅਜਿਹੇ 'ਚ ਡਾਕਟਰ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਲਿਆ ਇਹ ਫੈਸਲਾ!

30 ਅਕਤੂਬਰ ਨੂੰ ਉਨ੍ਹਾਂ ਦੇ ਬੇਟੇ ਅੰਸ਼ੁਮਨ ਸਿਨਹਾ ਨੇ ਸ਼ਾਰਦਾ ਸਿਨਹਾ ਦੇ ਨਵੇਂ ਗੀਤ ਦਾ ਆਡੀਓ ਰਿਲੀਜ਼ ਕਰਕੇ ਛਠ ਪ੍ਰੇਮੀਆਂ ਨੂੰ ਖੁਸ਼ਖਬਰੀ ਦਿੱਤੀ ਹੈ।ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਪਣੀ ਮਾਂ ਦੀ ਹਾਲਤ ਬਾਰੇ ਅਪਡੇਟ ਦਿੰਦੇ ਹੋਏ ਅੰਸ਼ੁਮਨ ਨੇ ਕਿਹਾ, 'ਇਸ ਵਾਰ ਇਹ ਸੱਚੀ ਖਬਰ ਹੈ। ਮਾਂ ਵੈਂਟੀਲੇਟਰ 'ਤੇ ਹੈ। ਅਰਦਾਸ ਕਰਦੇ ਰਹੋ। ਮਾਂ ਇੱਕ ਵੱਡੀ ਲੜਾਈ ਲੜ ਰਹੀ ਹੈ।' ਉਨ੍ਹਾਂ ਨੇ ਇਹ ਵੀ ਕਿਹਾ ਕਿ ਡਾਕਟਰ ਉਨ੍ਹਾਂ ਦੀ ਹਾਲਤ ਨੂੰ ਸਥਿਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਥਿਤੀ ਗੰਭੀਰ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News