ਸ੍ਰੀ ਹਰਿਮੰਦਰ ਸਾਹਿਬ ਵਿਖੇ ਧੀਆਂ ਸਣੇ ਮੱਥਾ ਟੇਕਣ ਪਹੁੰਚੇ ਰਾਜ ਬੱਬਰ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

12/09/2023 12:27:32 PM

ਅੰਮ੍ਰਿਤਸਰ(ਸਰਬਜੀਤ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਸਟਾਰ ਰਾਜ ਬੱਬਰ ਪਰਿਵਾਰ ਦੇ ਨਾਲ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਉਨ੍ਹਾਂ ਰਸ ਭਿੰਨੀ ਬਾਣੀ ਦਾ ਆਨੰਦ ਮਾਣਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਬੱਬਰ ਨੇ ਦੱਸਿਆ ਕਿ ਉਹ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਵਾਹਿਗੁਰੂ ਸਭ ਨੂੰ ਚੜ੍ਹਦੀ ਕਲਾ ਵਿਚ ਰੱਖਣ।

PunjabKesari

PunjabKesari

ਇਹ ਵੀ ਪੜ੍ਹੋ-  ਇੰਗਲੈਂਡ ’ਚ ਪਤੀ ਵਲੋਂ ਕਤਲ ਕੀਤੀ ਮਹਿਕ ਦੀ ਪਿੰਡ ਪਹੁੰਚੀ ਲਾਸ਼, ਧੀ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਈ ਮਾਂ

ਇਸ ਮੌਕੇ ਜੂਹੀ ਬੱਬਰ ਨੇ ਦੱਸਿਆ ਕਿ ਅੱਜ ਪਹਿਲੀ ਵਾਰ ਪਿਤਾ ਨਾਲ ਇਸ ਰੂਹਾਨੀਅਤ ਦੇ ਕੇਂਦਰ ਵਿਖੇ  ਨਤਮਸਤਕ ਹੋਣ ਦਾ ਮੌਕਾ ਮਿਲਿਆ ਅਤੇ ਸਮੂਹ ਪਰਿਵਾਰ ਵਲੋਂ ਭੈਣ ਕਜ਼ਰੀ ਦੇ ਵਿਆਹ ਦੀ ਅਰਦਾਸ ਕਰਨ ਪੰਹੁਚੇ ਹਾਂ ਅਤੇ ਮਨ ਨੂੰ ਬਹੁਤ ਹੀ ਅਲੌਕਿਕ ਸ਼ਾਂਤੀ ਮਿਲੀ ਹੈ।

PunjabKesari

 ਇਹ ਵੀ ਪੜ੍ਹੋ-  ਯੂਕੇ ਦੇ ਨਵੇਂ ਵੀਜ਼ਾ ਨਿਯਮਾਂ ਨਾਲ ਪੰਜਾਬ 'ਚ ਕਾਨਟਰੈਕਟ ਵਿਆਹਾਂ 'ਤੇ ਪੈ ਸਕਦੈ ਵੱਡਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News