ਬੋਮਨ ਈਰਾਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ''ਚ ਹੋਏ ਨਤਮਸਤਕ, ਵੇਖੋ ਤਸਵੀਰਾਂ
Friday, Dec 03, 2021 - 09:50 AM (IST)

ਅੰਮ੍ਰਿਤਸਰ (ਬਿਊਰੋ) - ਬਾਲੀਵੁੱਡ ਅਦਾਕਾਰ ਬੋਮਨ ਈਰਾਨੀ ਆਪਣੇ ਜਨਮਦਿਨ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਸਨ। ਇਸ ਮੌਕੇ 'ਤੇ ਬੋਮਨ ਈਰਾਨੀ ਨੇ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਬੋਮਨ ਈਰਾਨੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੋਮਨ ਈਰਾਨੀ ਨੇ ਕਿਹਾ ਕਿ ਉਹ ਆਪਣੇ ਜਨਮਦਿਨ ਮੌਕੇ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਲਈ ਆਏ ਹਨ। ਬੋਮਨ ਈਰਾਨੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਬੋਮਨ ਈਰਾਨੀ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣਾ ਚਾਹੁੰਦੇ ਸਨ ਪਰ ਇਹ ਸੰਭਵ ਨਹੀਂ ਸੀ ਹੋ ਸਕਿਆ। ਗੁਰੂ ਘਰ 'ਚ ਨਤਮਸਤਕ ਹੋਣ ਦੀ ਤਾਂਘ ਚਿਰਾਂ ਤੋਂ ਸੀ ਪਰ ਮੈਂ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣਾ ਚਾਹੁੰਦਾ ਸੀ, ਜਿਸ ਤੋਂ ਬਾਅਦ ਜਨਮ ਦਿਨ ਦੇ ਮੌਕੇ 'ਤੇ ਮੈਂ ਆਸ਼ੀਰਵਾਦ ਲੈਣ ਪਹੁੰਚਿਆ ਹਾਂ।
ਦੱਸਣਯੋਗ ਹੈ ਕਿ ਇਸ ਮੌਕੇ ਬੋਮਨ ਈਰਾਨੀ ਨੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਵੀ ਮਾਣਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ 'ਚ ਉਨ੍ਹਾਂ ਨੇ ਕੰਮ ਕੀਤਾ ਹੈ। ਫ਼ਿਲਮਾਂ 'ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਭਾਵੇਂ ਉਹ ਸੰਜੀਦਾ ਹੋਣ, ਕੌਮਿਕ ਹੋਣ ਜਾਂ ਫਿਰ ਖਲਨਾਇਕ ਦਾ ਕਿਰਦਾਰ ਹੋਵੇ। ਹਰ ਕਿਰਦਾਰ ਨੂੰ ਉਨ੍ਹਾਂ ਨੇ ਬਹੁਤ ਹੀ ਬਿਹਤਰੀਨ ਢੰਗ ਨਾਲ ਨਿਭਾਇਆ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।