ਮਾਣਹਾਨੀ ਮਾਮਲੇ ’ਚ ਕੰਗਨਾ ਰਣੌਤ ਦੀ ਪਟੀਸ਼ਨ ਖਾਰਜ

Saturday, Feb 03, 2024 - 01:54 PM (IST)

ਮਾਣਹਾਨੀ ਮਾਮਲੇ ’ਚ ਕੰਗਨਾ ਰਣੌਤ ਦੀ ਪਟੀਸ਼ਨ ਖਾਰਜ

ਮੁੰਬਈ (ਭਾਸ਼ਾ) - ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਅਦਾਕਾਰਾ ਕੰਗਨਾ ਰਣੌਤ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਉਸਨੇ ਗੀਤਕਾਰ ਜਾਵੇਦ ਅਖਤਰ ਵੱਲੋਂ ਉਸਦੇ ਖਿਲਾਫ ਦਾਇਰ ਮਾਣਹਾਨੀ ਦੀ ਸ਼ਿਕਾਇਤ ’ਚ ਕਾਰਵਾਈ ’ਤੇ ਰੋਕ ਲਗਾਉਣ ਦੀ ਅਪੀਲ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਜ਼ਿੰਦਾ ਹੈ ਪੂਨਮ ਪਾਂਡੇ, ਖ਼ੁਦ ਵੀਡੀਓ ਸਾਂਝੀ ਕਰ ਦਿੱਤੀ ਜਾਣਕਾਰੀ

ਜਸਟਿਸ ਪੀ. ਡੀ. ਨਾਇਕ ਦੇ ਸਿੰਗਲ ਬੈਂਚ ਨੇ ਕਿਹਾ ਕਿ ਅਖਤਰ ਵੱਲੋਂ ਦਾਇਰ ਸ਼ਿਕਾਇਤ ’ਤੇ ਸੁਣਵਾਈ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਲਈ ਰਣੌਤ ਵੱਲੋਂ ਮੰਗੀ ਗਈ ਰਾਹਤ ਇਸ ਪੜਾਅ ’ਤੇ ਨਹੀਂ ਦਿੱਤੀ ਜਾ ਸਕਦੀ। ਕੰਗਨਾ ਨੇ ਪਿਛਲੇ ਮਹੀਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਖਤਰ ਦੀ 2020 ’ਚ ਦਾਇਰ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

sunita

Content Editor

Related News