ਬੰਬੇ ਹਾਈਕੋਰਟ ਨੇ ਕੰਗਨਾ ਰਣੌਤ ਦੀ ''ਐਮਰਜੈਂਸੀ'' ਨੂੰ ਲੈ ਕੇ ਸੈਂਸਰ ਬੋਰਡ'' ਨੂੰ ਲਗਾਈ ਫਟਕਾਰ

Thursday, Sep 19, 2024 - 04:00 PM (IST)

ਮੁੰਬਈ- ਫਿਲਮ ਅਭਿਨੇਤਰੀ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੀ ਅਪਕਮਿੰਗ ਫਿਲਮ 'ਐਮਰਜੈਂਸੀ' ਦੀ ਰਿਲੀਜ਼ ਨੂੰ ਲੈ ਕੇ ਅੱਜ ਬੰਬਈ ਹਾਈ ਕੋਰਟ 'ਚ ਕੋਈ ਫੈਸਲਾ ਨਹੀਂ ਹੋ ਸਕਿਆ ਪਰ ਹਾਈ ਕੋਰਟ ਨੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੂੰ ਸਖਤ ਫਟਕਾਰ ਲਗਾਈ ਹੈ। ਅਦਾਲਤ ਨੇ ਸੀਬੀਐਫਸੀ ਨੂੰ ਐਮਰਜੈਂਸੀ ਸਰਟੀਫਿਕੇਟ ਬਾਰੇ 25 ਸਤੰਬਰ ਤੱਕ ਫੈਸਲਾ ਲੈਣ ਲਈ ਕਿਹਾ ਹੈ। ਸਖ਼ਤ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਕਿ ਅਵਿਵਸਥਾ ਦੇ ਡਰ ਕਾਰਨ ਕਿਸੇ ਦੀ ਰਚਨਾਤਮਕ ਆਜ਼ਾਦੀ 'ਤੇ ਰੋਕ ਨਹੀਂ ਲਗਾਈ ਜਾ ਸਕਦੀ।

ਇਹ ਖ਼ਬਰ ਵੀ ਪੜ੍ਹੋ- ਅਨੁਸ਼ਕਾ- ਵਿਰਾਟ ਦਾ ਫੇਕ ਵੀਡੀਓ ਹੋਇਆ ਵਾਇਰਲ

ਹਾਈ ਕੋਰਟ ਨੇ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ 'ਤੇ ਕੋਈ ਰੋਕ ਨਹੀਂ ਹੋਣੀ ਚਾਹੀਦੀ। ਬੋਰਡ ਕਿਸੇ ਫਿਲਮ ਨੂੰ ਸਰਟੀਫਿਕੇਟ ਦੇਣ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਇਸ ਨਾਲ ਕਾਨੂੰਨ ਅਤੇ ਵਿਵਸਥਾ ਦੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਪੂਰੀ ਫਿਲਮ ਦੇਖੇ ਬਿਨਾਂ ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ ਇਸ ਨਾਲ ਅਰਾਜਕਤਾ ਫੈਲ ਸਕਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Priyanka

Content Editor

Related News