ਬੋਨੀ ਕਪੂਰ ਨੇ ਜਨਮ ਦਿਨ ਮੌਕੇ ''ਤੇ ਪਤਨੀ ਸ਼੍ਰਦੇਵੀ ਨੂੰ ਕੀਤਾ ਯਾਦ, ਸਾਂਝੀ ਕੀਤੀ ਪੋਸਟ

Tuesday, Aug 13, 2024 - 11:54 AM (IST)

ਬੋਨੀ ਕਪੂਰ ਨੇ ਜਨਮ ਦਿਨ ਮੌਕੇ ''ਤੇ ਪਤਨੀ ਸ਼੍ਰਦੇਵੀ ਨੂੰ ਕੀਤਾ ਯਾਦ, ਸਾਂਝੀ ਕੀਤੀ ਪੋਸਟ


ਮੁੰਬਈ - ਮਰਹੂਮ ਅਦਾਕਾਰਾ ਸ਼੍ਰੀਦੇਵੀ ਦਾ ਅੱਜ ਜਨਮਦਿਨ ਹੈ। ਬੋਨੀ ਕਪੂਰ ਨੇ ਇਕ ਇੰਸਟਾਗ੍ਰਾਮ ਪੋਸਟ 'ਚ ਸ਼੍ਰੀਦੇਵੀ ਦੀ ਇਕ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਕੈਪਸ਼ਨ ਲਿਖਿਆ ਹੈ, 'ਹੈਪੀ ਬਰਥਡੇ ਮਾਈ ਲਵ'।

 

 
 
 
 
 
 
 
 
 
 
 
 
 
 
 
 

A post shared by Boney.kapoor (@boney.kapoor)

ਦੱਸ ਦਈਏ ਕਿ ਜੇਕਰ ਮਰਹੂਮ ਅਦਾਕਾਰਾ ਸ਼੍ਰੀਦੇਵੀ ਇਸ ਦੁਨੀਆ 'ਚ ਹੁੰਦੀ ਤਾਂ ਉਹ ਅੱਜ ਆਪਣਾ 61ਵਾਂ ਜਨਮਦਿਨ ਮਨਾ ਰਹੀ ਹੁੰਦੀ। ਅੱਜ 13 ਅਗਸਤ ਉਨ੍ਹਾਂ ਦਾ ਜਨਮ ਦਿਨ ਹੈ। ਅਦਾਕਾਰਾ ਨੇ ਸਾਲ 2018 'ਚ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਉਨ੍ਹਾਂ ਦੀ ਧੀ ਖੁਸ਼ੀ ਕਪੂਰ ਨੇ ਵੀ ਆਪਣੀ ਮਾਂ ਨੂੰ ਯਾਦ ਕਰਦੇ ਹੋਏ ਬਚਪਨ ਦੀ ਤਸਵੀਰ ਸਾਂਝੀ ਕੀਤੀ ਹੈ।ਇਸ ਤਸਵੀਰ ਵਿਚ ਉਹ ਆਪਣੀ ਮਾਂ ਦੀ ਗੋਦ 'ਚ ਬੈਠੀ ਹੈ ਅਤੇ ਜਾਹਨਵੀ ਦੋ ਗੁੱਤਾਂ 'ਚ ਬਹੁਤ ਪਿਆਰੀ ਲੱਗ ਰਹੀ ਹੈ।  

PunjabKesari

ਦਿਓਰ ਸੰਜੇ ਕਪੂਰ ਨੇ ਦਿੱਤੀ ਪ੍ਰਤੀਕਿਰਿਆ
ਬੋਨੀ ਕਪੂਰ ਦੀ ਪੋਸਟ 'ਤੇ ਯੂਜ਼ਰਸ ਕੁਮੈਂਟ ਕਰ ਰਹੇ ਹਨ। ਇਸ ਤੋਂ ਇਲਾਵਾ ਫਿਲਮ ਇੰਡਸਟਰੀ ਦੀਆਂ ਮਸ਼ਹੂਰ ਹਸਤੀਆਂ ਵੀ ਸ਼੍ਰੀਦੇਵੀ ਨੂੰ ਯਾਦ ਕਰ ਰਹੀਆਂ ਹਨ। ਬੋਨੀ ਕਪੂਰ ਦੇ ਛੋਟੇ ਭਰਾ ਸੰਜੇ ਕਪੂਰ ਨੇ ਦਿਲ ਦਾ ਇਮੋਜੀ ਪੋਸਟ ਕੀਤਾ ਹੈ। ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ। ਇਸ ਤੋਂ ਇਲਾਵਾ ਪ੍ਰਸ਼ੰਸਕ ਇਮੋਸ਼ਨਲ ਕੁਮੈਂਟਸ ਵੀ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਉਹ ਹਮੇਸ਼ਾ ਉੱਤਮ ਰਹੇਗੀ'। ਇਕ ਹੋਰ ਯੂਜ਼ਰ ਨੇ ਲਿਖਿਆ ਕਿ ਅਸੀਂ ਕੁਝ ਅਣਦੇਖੀ ਤਸਵੀਰਾਂ ਦੇਖਣਾ ਚਾਹੁੰਦੇ ਹਾਂ। ਕਿਰਪਾ ਕਰਕੇ ਉਨ੍ਹਾਂ ਨੂੰ ਸਾਂਝਾ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


author

Sunaina

Content Editor

Related News