ਰਣਬੀਰ-ਆਲੀਆ ਦੀ ਫ਼ਿਲਮ ‘ਬ੍ਰਹਮਾਸਤਰ’ ਦੀ ਓ. ਟੀ. ਟੀ. ਰਿਲੀਜ਼ ਡੇਟ ਆਈ ਸਾਹਮਣੇ, ਇਸ ਐਪ ’ਤੇ ਹੋਵੇਗੀ ਸਟ੍ਰੀਮ

Sunday, Oct 23, 2022 - 05:34 PM (IST)

ਰਣਬੀਰ-ਆਲੀਆ ਦੀ ਫ਼ਿਲਮ ‘ਬ੍ਰਹਮਾਸਤਰ’ ਦੀ ਓ. ਟੀ. ਟੀ. ਰਿਲੀਜ਼ ਡੇਟ ਆਈ ਸਾਹਮਣੇ, ਇਸ ਐਪ ’ਤੇ ਹੋਵੇਗੀ ਸਟ੍ਰੀਮ

ਮੁੰਬਈ (ਬਿਊਰੋ)– ਬਾਕਸ ਆਫਿਸ ’ਤੇ ਧਮਾਕੇਦਾਰ ਪ੍ਰਦਰਸ਼ਨ ਕਰਨ ਵਾਲੀ ਸੁਪਰਸਟਾਰ ਰਣਬੀਰ ਕਪੂਰ ਤੇ ਆਲੀਆ ਭੱਟ ਦੀ ਸੁਪਰਹਿੱਟ ਫ਼ਿਲਮ ‘ਬ੍ਰਹਮਾਸਤਰ’ ਦੀ ਓ. ਟੀ. ਟੀ. ਰਿਲੀਜ਼ ਦਾ ਇੰਤਜ਼ਾਰ ਸਾਰਿਆਂ ਨੂੰ ਹੈ। ਇਸ ਵਿਚਾਲੇ ‘ਬ੍ਰਹਮਾਸਤਰ’ ਦੀ ਓ. ਟੀ. ਟੀ. ਰਿਲੀਜ਼ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ।

ਇਹ ਖ਼ਬਰ ਵੀ ਪੜ੍ਹੋ : ਮਹਾਠੱਗ ਸੁਕੇਸ਼ ਨੇ ਜੇਲ੍ਹ ਤੋਂ ਲਿਖੀ ਚਿੱਠੀ, ਜੈਕਲੀਨ ਨੂੰ ਲੈ ਕੇ ਕਿਹਾ– ‘ਉਹ ਮੇਰੇ ਤੋਂ ਪਿਆਰ ਚਾਹੁੰਦੀ ਸੀ ਤੇ...’

ਐਤਵਾਰ ਨੂੰ ਡਾਇਰੈਕਟਰ ਅਯਾਨ ਮੁਖਰਜੀ ਦੀ ‘ਬ੍ਰਹਮਾਸਤਰ’ ਦੀ ਓ. ਟੀ. ਟੀ. ਰਿਲੀਜ਼ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਫ਼ਿਲਮ ‘ਬ੍ਰਹਮਾਸਤਰ’ ਦੀ ਆਨਲਾਈਨ ਸਟ੍ਰੀਮਿੰਗ ਮਸ਼ਹੂਰ ਓ. ਟੀ. ਟੀ. ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ ’ਤੇ ਹੋਵੇਗੀ।

ਐਤਵਾਰ ਨੂੰ ਓ. ਟੀ. ਟੀ. ਐਪ ਡਿਜ਼ਨੀ ਪਲੱਸ ਹੌਟਸਟਾਰ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਹੈਂਡਲ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ’ਚ ਰਣਬੀਰ ਕਪੂਰ ਤੇ ਆਲੀਆ ਭੱਟ ਦੀ ਫ਼ਿਲਮ ‘ਬ੍ਰਹਮਾਸਤਰ’ ਦਾ ਟਰੇਲਰ ਦਿਖਾਇਆ ਗਿਆ ਹੈ। ਇਸ ਦੇ ਨਾਲ ਹੀ ਇਸ ਪੋਸਟ ’ਚ ‘ਬ੍ਰਹਮਾਸਤਰ’ ਦੀ ਓ. ਟੀ. ਟੀ. ਰਿਲੀਜ਼ ਡੇਟ ਦੀ ਜਾਣਕਾਰੀ ਵੀ ਦਿੱਤੀ ਗਈ ਹੈ।

ਦੱਸ ਦੇਈਏ ਕਿ ਅਗਲੇ ਮਹੀਨੇ 4 ਨਵੰਬਰ ਨੂੰ ਓ. ਟੀ. ਟੀ. ਪਲੇਟਫਾਰਮ ਡਿਜ਼ਨੀ ਪਲੱਸ ਹੌਟਸਟਾਰ ’ਤੇ ‘ਬ੍ਰਹਮਾਸਤਰ’ ਰਿਲੀਜ਼ ਹੋਵੇਗੀ। ਇਹੀ ਪੋਸਟ ਕਰਨ ਜੌਹਰ ਨੇ ਵੀ ਇੰਸਟਾਗ੍ਰਾਮ ’ਤੇ ਸਾਂਝੀ ਕਰਕੇ ਕਿਹਾ ਕਿ ਵੱਡੇ ਪਰਦੇ ਤੋਂ ਲੈ ਕੇ ਤੁਹਾਡੇ ਦਿਲਾਂ ਤਕ ਤੇ ਹੁਣ ਤੁਹਾਡੀ ਸਕ੍ਰੀਨ ’ਤੇ ਇਸ ਸਾਲ ਦੀ ਸਭ ਤੋਂ ਵੱਡੀ ਹਿੱਟ ਹਿੰਦੀ ਫ਼ਿਲਮ ‘ਬ੍ਰਹਮਾਸਤਰ’ ਓ. ਟੀ. ਟੀ. ’ਤੇ ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News