1.3 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ ਗਾਇਕ ਬ੍ਰਾਊਨੀ ਦਾ ਡੈਬਿਊ ਗੀਤ ‘5-7 ਗੱਲਾਂ’ (ਵੀਡੀਓ)
10/26/2022 12:32:43 PM

ਚੰਡੀਗੜ੍ਹ (ਬਿਊਰੋ)– ਗਾਇਕ ਬ੍ਰਾਊਨੀ ਦਾ ਡੈਬਿਊ ਗੀਤ ‘5-7 ਗੱਲਾਂ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਯੂਟਿਊਬ ’ਤੇ ਇਵੋਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲ ਕੇਸ ਨੂੰ ਲੈ ਕੇ NIA ਦੇ ਘੇਰੇ ’ਚ ਅਫਸਾਨਾ ਖ਼ਾਨ, ਅੱਜ 2 ਵਜੇ ਲਾਈਵ ਹੋ ਕਰੇਗੀ ਅਹਿਮ ਖ਼ੁਲਾਸੇ
ਬ੍ਰਾਊਨੀ ਵਲੋਂ ਗਾਇਆ ‘5-7 ਗੱਲਾਂ’ ਇਕ ਬੀਟ ਸੌਂਗ ਹੈ, ਜੋ ਸਰੋਤਿਆਂ ਵਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
ਗੀਤ ਨੂੰ ਖ਼ਬਰ ਲਿਖੇ ਜਾਣ ਤਕ ਯੂਟਿਊਬ ’ਤੇ 1.3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਸੀ।
ਗੀਤ ਦੇ ਬੋਲ ਵਿੱਕੀ ਗਿੱਲ ਵਲੋਂ ਲਿਖੇ ਗਏ ਹਨ। ਇਸ ਗੀਤ ਨੂੰ ਮਿਊਜ਼ਿਕ ਰੁਬਲ ਜਾਵਾ ਨੇ ਦਿੱਤਾ ਹੈ। ਗੀਤ ਦੀ ਵੀਡੀਓ ਜਸਪ੍ਰੀਤ ਰਾਜਨ ਵਲੋਂ ਬਣਾਈ ਗਈ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।