‘ਕੈਰੀ ਆਨ ਜੱਟਾ 3’ ਦਾ ਰੋਮਾਂਟਿਕ ਗੀਤ ‘ਬੁਰਾ ਹਾਲ’ ਆਤਿਫ ਅਸਲਮ ਦੀ ਆਵਾਜ਼ ’ਚ ਰਿਲੀਜ਼ (ਵੀਡੀਓ)

Thursday, Jun 22, 2023 - 12:38 PM (IST)

‘ਕੈਰੀ ਆਨ ਜੱਟਾ 3’ ਦਾ ਰੋਮਾਂਟਿਕ ਗੀਤ ‘ਬੁਰਾ ਹਾਲ’ ਆਤਿਫ ਅਸਲਮ ਦੀ ਆਵਾਜ਼ ’ਚ ਰਿਲੀਜ਼ (ਵੀਡੀਓ)

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਨਵਾਂ ਗੀਤ ਰਿਲੀਜ਼ ਹੋ ਗਿਆ ਹੈ। ‘ਬੁਰਾ ਹਾਲ’ ਨਾਂ ਨਾਲ ਰਿਲੀਜ਼ ਹੋਇਆ ਇਹ ਇਕ ਰੋਮਾਂਟਿਕ ਗੀਤ ਹੈ, ਜਿਸ ਨੂੰ ਆਪਣੀ ਮਿੱਠੀ ਆਵਾਜ਼ ਨਾਲ ਪਾਕਿਸਤਾਨੀ ਗਾਇਕ ਆਤਿਫ ਅਸਲਮ ਨੇ ਚਾਰ ਚੰਨ ਲਾ ਦਿੱਤੇ ਹਨ।

ਗੀਤ ਨੂੰ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ’ਤੇ ਫ਼ਿਲਮਾਇਆ ਗਿਆ ਹੈ, ਜਿਨ੍ਹਾਂ ਦੀ ਕੈਮਿਸਟਰੀ ਬੇਹੱਦ ਖ਼ੂਬਸੂਰਤ ਲੱਗ ਰਹੀ ਹੈ। ਨਾਲ ਹੀ ਬੀਨੂੰ ਢਿੱਲੋਂ ਵੀ ਗੀਤ ’ਚ ਥੋੜ੍ਹੀ ਮਸਤੀ ਕਰਦੇ ਨਜ਼ਰ ਆ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗਾਇਕ ਹਨੀ ਸਿੰਘ ਨੂੰ ਗੋਲਡੀ ਬਰਾੜ ਗੈਂਗ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਗੀਤ ਦੇ ਬੋਲ, ਸੰਗੀਤ ਤੇ ਕੰਪੋਜ਼ੀਸ਼ਨ ਜਾਨੀ ਦੀ ਹੈ। ਗੀਤ ਦੇ ਬੋਲਾਂ ’ਚ ਸਾਗਰ ਦਾ ਵੀ ਯੋਗਦਾਨ ਹੈ। ਈਸਟ ਸਨਸ਼ਾਈਨ ਪ੍ਰੋਡਕਸ਼ਨ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਹੋਏ ਇਸ ਗੀਤ ਨੂੰ ਖ਼ਬਰ ਲਿਖੇ ਜਾਣ ਤਕ 1.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਸੀ।

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News