ਮੂਸੇਵਾਲਾ ਦੇ ਇਨਸਾਫ ਲਈ ਅੱਜ ਨਿਕਲੇਗਾ 'ਕੈਂਡਲ ਮਾਰਚ', ਭੋਗ ਵਾਲੀ ਥਾਂ ਤੋਂ ਸ਼ੁਰੂ ਹੋ ਕੇ ਜਾਵੇਗਾ 'ਲਾਸਟ ਰਾਈਡ' ਵੱਲ

Thursday, Aug 25, 2022 - 11:16 AM (IST)

ਮੂਸੇਵਾਲਾ ਦੇ ਇਨਸਾਫ ਲਈ ਅੱਜ ਨਿਕਲੇਗਾ 'ਕੈਂਡਲ ਮਾਰਚ', ਭੋਗ ਵਾਲੀ ਥਾਂ ਤੋਂ ਸ਼ੁਰੂ ਹੋ ਕੇ ਜਾਵੇਗਾ 'ਲਾਸਟ ਰਾਈਡ' ਵੱਲ

ਮਾਨਸਾ (ਬਿਊਰੋ) : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਦਾ ਇਨਸਾਫ ਹਾਲੇ ਤੱਕ ਨਹੀਂ ਮਿਲਿਆ। ਇਨਸਾਫ ਵਿਚ ਵਰਤੀ ਜਾ ਰਹੀ ਢਿੱਲ ਨੂੰ ਵੇਖਦੇ ਹੋਏ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ। 

PunjabKesari

ਦੱਸ ਦਈਏ ਕਿ ਬੀਤੇ ਦਿਨ ਸਿੱਧੂ ਦੇ ਪਿਤਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ। ਸਿੱਧੂ ਦੇ ਇਨਸਾਫ ਲਈ ਅੱਜ ਮਾਨਸਾ ਵਿਚ ਕੈਂਡਲ ਮਾਰਚ ਕੱਢਿਆ ਜਾਵੇਗਾ, ਜਿਸ ਦੀ ਅਗਵਾਈ ਬਲਕੌਰ ਸਿੰਘ ਅਤੇ ਚਰਨ ਕੌਰ ਕਰਨਗੇ। ਮੂਸੇਵਾਲਾ ਦੇ ਪਿਤਾ ਨੇ ਸਮੂਹ ਸਰੋਤਿਆਂ ਨੂੰ ਦੱਸਿਆ ਕਿ ਇਹ ਕੈਂਡਲ ਮਾਰਚ ਸ਼ਾਮ 4 ਵਜੇ ਤੋਂ ਬਾਅਦ ਬਾਹਰੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ। ਦੱਸ ਦਈਏ ਕਿ ਇਹ ਉਹੀ ਸਥਾਨ ਹੈ, ਜਿਥੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਭੋਗ ਪਿਆ ਸੀ। ਇਹ ਮਾਰਚ ਮੂਸੇਵਾਲਾ ਦੀ 'ਲਾਸਟ ਰਾਈਡ' ਵੱਲ ਜਾਵੇਗਾ। ਇਹ ਉਹੀ ਥਾਂ ਹੈ ਜਿੱਥੇ 29 ਮਈ ਨੂੰ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਦੇ ਮਾਪਿਆਂ ਨੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਬਾਜ਼ਾਰ ਨਾ ਜਾਵੇ। ਇਸ ਦੇ ਨਾਲ ਹੀ ਆਗੂ ਇਸ ਵਿੱਚ ਹਿੱਸਾ ਲੈ ਸਕਦੇ ਹਨ ਪਰ ਕੋਈ ਸਿਆਸੀ ਬਿਆਨ ਨਹੀਂ ਦੇ ਸਕਦੇ।

PunjabKesari

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਦਿਆਂ ਦੱਸਿਆ ਸੀ  ਕਿ ਪੰਜਾਬ ਦੇ ਪੁੱਤ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਵਾਸਤੇ 25 ਅਗਸਤ ਨੂੰ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਇਹ ਕੈਂਡਲ ਮਾਰਚ ਸ਼ਾਮ 4 ਵਜੇ ਮਾਨਸਾ ਤੋਂ ਲੈ ਕੇ ਪਿੰਡ ਜਵਾਹਰਕੇ ਤੱਕ ਸ਼ਾਂਤਮਈ ਢੰਗ ਨਾਲ ਕੱਢਿਆ ਜਾਵੇਗਾ। ਇਹ ਕੈਂਡਲ ਮਾਰਚ ਲਕਸ਼ਮੀ ਨਰਾਇਣ ਮੰਦਿਰ, ਨੇੜੇ ਪੁਰਾਣੀ ਅਨਾਜ ਮੰਡੀ ਤੋਂ ਸ਼ੁਰੂ ਹੋਵੇਗਾ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਰਾਹੀਂ ਸਾਡੇ ਨਾਲ ਜ਼ਰੂਰ ਸਾਂਝੀ ਕਰੋ।
 


author

sunita

Content Editor

Related News