ਤੀਜੇ ਹਫ਼ਤੇ ’ਚ ਸ਼ਾਮਲ ਹੋਈ ‘ਕੈਰੀ ਆਨ ਜੱਟਾ 3’, ਹੁਣ ਤਕ ਕਮਾਏ 91.73 ਕਰੋੜ

07/15/2023 12:04:04 PM

ਐਂਟਰਟੇਨਮੈਂਟ ਡੈਸਕ– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਸਫਲਤਾਪੂਰਵਕ ਤੀਜੇ ਹਫ਼ਤੇ ’ਚ ਸ਼ਾਮਲ ਹੋ ਗਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਤੇ ਪਿਆਰ ਮਿਲ ਰਿਹਾ ਹੈ। ਫ਼ਿਲਮ ਦੇ ਸਿਨੇਮਾਘਰਾਂ ’ਚ ਅਜੇ ਵੀ ਅਣਗਿਣਤ ਸ਼ੋਅਜ਼ ਦੇਖਣ ਨੂੰ ਮਿਲ ਰਹੇ ਹਨ।

ਫ਼ਿਲਮ ਨੇ 13 ਜੁਲਾਈ ਤਕ 91.73 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ, ਜੋ ਕਮਾਈ ਦੇ ਮਾਮਲੇ ’ਚ ਸਭ ਤੋਂ ਵੱਡੀ ਪੰਜਾਬੀ ਫ਼ਿਲਮ ਬਣ ਗਈ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੁਝ ਹੀ ਦਿਨਾਂ ’ਚ ਇਹ ਫ਼ਿਲਮ 100 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ।

ਇਹ ਖ਼ਬਰ ਵੀ ਪੜ੍ਹੋ : ‘ਆਊਟਲਾਅ’ ਦੇ ਟਰੇਲਰ ’ਚ ਦਿਸਿਆ ਗਿੱਪੀ ਗਰੇਵਾਲ ਦਾ ਗੈਂਗਸਟਰ ਸਟਾਈਲ

ਜੇਕਰ ਅਜਿਹਾ ਹੁੰਦਾ ਹੈ ਤਾਂ ਅਜਿਹਾ ਕਰਨ ਵਾਲੀ ‘ਕੈਰੀ ਆਨ ਜੱਟਾ 3’ ਪਹਿਲੀ ਫ਼ਿਲਮ ਹੋਵੇਗੀ।

ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News