'ਕੈਰੀ ਆਨ ਜੱਟਾ 3' ਨੇ ਰਚਿਆ ਇਤਿਹਾਸ, 100 ਕਰੋੜ ਕਲੱਬ 'ਚ ਸ਼ਾਮਲ ਹੋਣ ਵਾਲੀ ਬਣੀ ਪਹਿਲੀ ਪੰਜਾਬੀ ਫ਼ਿਲਮ

Saturday, Jul 22, 2023 - 11:03 AM (IST)

'ਕੈਰੀ ਆਨ ਜੱਟਾ 3' ਨੇ ਰਚਿਆ ਇਤਿਹਾਸ, 100 ਕਰੋੜ ਕਲੱਬ 'ਚ ਸ਼ਾਮਲ ਹੋਣ ਵਾਲੀ ਬਣੀ ਪਹਿਲੀ ਪੰਜਾਬੀ ਫ਼ਿਲਮ

ਐਂਟਰਟੇਨਮੈਂਟ ਡੈਸਕ – ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਪੰਜਾਬੀ ਫ਼ਿਲਮ ਇੰਡਸਟਰੀ 'ਚ ਨਵਾਂ ਇਤਿਹਾਸ ਰਚ ਦਿੱਤਾ ਹੈ। ਜੀ ਹਾਂ, 'ਕੈਰੀ ਆਨ ਜੱਟਾ 3' 100 ਕਰੋੜ ਕਲੱਬ 'ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ। ਪੰਜਾਬੀ ਸਿਨੇਮਾ ਲਈ ਇਹ ਸਭ ਤੋਂ ਵੱਡਾ ਤੇ ਮਾਣ ਵਾਲਾ ਦਿਨ ਹੈ ਕਿ 'ਕੈਰੀ ਆਨ ਜੱਟਾ 3' ਨੇ ਆਪਣੀ ਹੀ ਫਰੈਂਚਾਇਜ਼ੀ ਦਾ ਰਿਕਾਰਡ ਤੋੜ ਦਿੱਤਾ ਹੈ। 

ਪੰਜਾਬੀ ਫ਼ਿਲਮ ਇੰਡਸਟਰੀ 'ਚ ਕਈ ਅਜਿਹੀਆਂ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ, ਜੋ ਇੰਡਸਟਰੀ ਦਾ ਮਾਣ ਵਧਾ ਰਹੀਆਂ ਹਨ। ਜਿਨ੍ਹਾਂ 'ਚੋਂ ਇਕ ਹੈ ਗਿੱਪੀ ਗਰੇਵਾਲ ਦੀ ਫ਼ਿਲਮ 'ਕੈਰੀ ਆਨ ਜੱਟਾ 3', ਜਿਸ ਨਾਲ ਪੰਜਾਬੀ ਸਿਨੇਮਾ ਨੂੰ ਵੱਡਾ ਫ਼ਾਇਦਾ ਹੋਇਆ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵਲੋਂ ਲਗਾਤਾਰ ਭਰਵਾਂ ਹੁੰਗਾਰਾ ਤੇ ਪਿਆਰ ਮਿਲ ਰਿਹਾ ਹੈ। ਚੌਥੇ ਹਫ਼ਤੇ 'ਚ ਸ਼ਾਮਲ ਹੋਈ ਇਸ ਫ਼ਿਲਮ ਦੇ ਸਿਨੇਮਾਘਰਾਂ ’ਚ ਅਜੇ ਵੀ ਅਣਗਿਣਤ ਸ਼ੋਅਜ਼ ਦੇਖਣ ਨੂੰ ਮਿਲ ਰਹੇ ਹਨ। 

PunjabKesari

ਦੱਸ ਦਈਏ ਕਿ ਫ਼ਿਲਮ  'ਕੈਰੀ ਆਨ ਜੱਟਾ 3'’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

PunjabKesari

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

sunita

Content Editor

Related News