ਕੱਲ ਨੂੰ ਰਿਲੀਜ਼ ਹੋਵੇਗੀ ‘ਕੈਰੀ ਆਨ ਜੱਟਾ 3’ ਦੀ ਫਰਸਟ ਲੁੱਕ
Monday, Apr 03, 2023 - 05:35 PM (IST)

ਚੰਡੀਗੜ੍ਹ (ਬਿਊਰੋ)– ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਫਰਸਟ ਲੁੱਕ ਕੱਲ ਯਾਨੀ 4 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦੀ ਟੀਮ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਟੀਮ ਵਲੋਂ ਇਕ ਗਰੁੱਪ ਫੋਟੋ ਸਾਂਝੀ ਕੀਤੀ ਹੈ, ਜਿਸ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਸ਼ਿੰਦਾ ਗਰੇਵਾਲ, ਜਸਵਿੰਦਰ ਭੱਲਾ, ਨਰੇਸ਼ ਕਥੂਰੀਆ, ਬੀਨੂੰ ਢਿੱਲੋਂ, ਨਾਸਿਰ ਚਿਨਓਟੀ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਰੁਪਿੰਦਰ ਰੂਪੀ ਤੇ ਕਵਿਤਾ ਕੌਸ਼ਿਕ ਨਜ਼ਰ ਆ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਡਾਂਸ ਕਰਦਿਆਂ ਵਰੁਣ ਧਵਨ ਨੇ ਹਾਲੀਵੁੱਡ ਸੁਪਰਮਾਡਲ Gigi Hadid ਨੂੰ ਗੋਦ ’ਚ ਚੁੱਕਿਆ, ਭੜਕ ਉਠੇ ਲੋਕ
ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਦੁਨੀਆ ਭਰ ’ਚ ਇਸੇ ਸਾਲ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਫ਼ਿਲਮ ਦੇ ਡਾਇਲਾਗਸ ਨਰੇਸ਼ ਕਥੂਰੀਆ ਨੇ ਲਿਖੇ ਹਨ, ਜਦਕਿ ਫ਼ਿਲਮ ਦੇ ਗੀਤ ਜਾਨੀ ਵਲੋਂ ਲਿਖੇ ਤੇ ਕੰਪੋਜ਼ ਕੀਤੇ ਗਏ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।