‘ਕੈਰੀ ਆਨ ਜੱਟਾ 3’ ਦੇ ‘ਜੱਟੀ’ ਗੀਤ ਨੂੰ ਮਿਲਿਆ ਰੱਜਵਾਂ ਪਿਆਰ, 5 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ (ਵੀਡੀਓ)

05/22/2023 11:37:34 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ 29 ਜੂਨ ਨੂੰ ਦੁਨੀਆ ਭਰ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਦਰਸ਼ਕਾਂ ਵਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਫ਼ਿਲਮ ਦਾ ਉਤਸ਼ਾਹ ਇਸ ਦੇ ਗੀਤ ਹੋਰ ਵਧਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ‘ਅਸਿਤ ਮੋਦੀ ਨੇ ਮੈਨੂੰ ਮੱਖੀ ਵਾਂਗ ਬਾਹਰ ਸੁੱਟ ਦਿੱਤਾ’, ‘ਤਾਰਕ ਮਹਿਤਾ...’ ਦੀ ਪ੍ਰਿਆ ਨੇ ਦਿੱਤਾ ਵੱਡਾ ਬਿਆਨ

ਹਾਲ ਹੀ ’ਚ ਰਿਲੀਜ਼ ਹੋਇਆ ਫ਼ਿਲਮ ਦਾ ਤੀਜਾ ਗੀਤ ‘ਜੱਟੀ’ ਯੂਟਿਊਬ ’ਤੇ ਧੁੰਮਾਂ ਪਾ ਰਿਹਾ ਹੈ। ਇਸ ਗੀਤ ਨੂੰ ਖ਼ਬਰ ਲਿਖੇ ਜਾਣ ਤਕ 5 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਨੂੰ ਐਮੀ ਵਿਰਕ ਤੇ ਗਿੱਪੀ ਗਰੇਵਾਲ ਨੇ ਇਕੱਠਿਆਂ ਗਾਇਆ ਹੈ ਤੇ ਦੋਵਾਂ ਦੀ ਇਹ ਕੋਲੈਬੋਰੇਸ਼ਨ ਖਿੱਚ ਦਾ ਕੇਂਦਰ ਬਣੀ ਹੋਈ ਹੈ। ਗੀਤ ਦੇ ਬੋਲ ਜਾਨੀ ਨੇ ਲਿਖੇ ਹਨ ਤੇ ਇਸ ਨੂੰ ਲਿਖਿਆ ਤੇ ਕੰਪੋਜ਼ ਵੀ ਖ਼ੁਦ ਜਾਨੀ ਨੇ ਹੀ ਕੀਤਾ ਹੈ।

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰ ਨਿਭਾਅ ਰਹੇ ਹਨ।

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News