ਫ਼ਿਲਮ ''ਕੈਰੀ ਆਨ ਜੱਟਾ 3'' ਦਾ ਗੀਤ ''ਫਰਿਸ਼ਤੇ'' ਚਰਚਾ ''ਚ, ਮਿਲ ਰਿਹੈ ਭਰਵਾਂ ਹੁੰਗਾਰਾ (ਵੀਡੀਓ)

Friday, Apr 28, 2023 - 10:41 AM (IST)

ਫ਼ਿਲਮ ''ਕੈਰੀ ਆਨ ਜੱਟਾ 3'' ਦਾ ਗੀਤ ''ਫਰਿਸ਼ਤੇ'' ਚਰਚਾ ''ਚ, ਮਿਲ ਰਿਹੈ ਭਰਵਾਂ ਹੁੰਗਾਰਾ (ਵੀਡੀਓ)

ਚੰਡੀਗੜ੍ਹ (ਬਿਊਰੋ) – ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਦੂਜਾ ਗੀਤ ‘ਫਰਿਸ਼ਤੇ’ ਬੀਤੇ ਦਿਨੀਂ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਦੇ ਵਿਊਜ਼ ਯੂਟਿਊਬ 'ਤੇ ਲਗਾਤਾਰ ਵਧ ਰਹੇ ਹਨ। ਇਸ ਗੀਤ ਨੂੰ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੇ ਯੂਟਿਊਬ ਚੈਨਲ ਵਲੋਂ ਰਿਲੀਜ਼ ਕੀਤਾ ਗਿਆ ਹੈ।

ਦੱਸ ਦਈਏ ਕਿ ਗੀਤ 'ਫਰਿਸ਼ਤੇ' ਨੂੰ ਬੀ ਪਰਾਕ ਨੇ ਆਪਣੀ ਮਿੱਠੜੀ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਦੇ ਬੋਲ ਤੇ ਸੰਗੀਤ ਜਾਨੀ ਵਲੋਂ ਦਿੱਤਾ ਗਿਆ ਹੈ। ਰੋਮਾਂਸ ਨਾਲ ਭਰਪੂਰ ਇਸ ਗੀਤ ’ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਦਾ ਖ਼ੂਬਸੂਰਤ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਨਾਲ ਹੀ ਦੋਵਾਂ ਦੀ ਕੈਮਿਸਟਰੀ ਵੀ ਸੋਹਣੀ ਲੱਗ ਰਹੀ ਹੈ।

ਦੱਸਣਯੋਗ ਹੈ ਕਿ ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸਿਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਤਵ ਨੇ ਲਿਖਿਆ ਹੈ, ਜਿਸ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ। ਦੁਨੀਆ ਭਰ ’ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
 


author

sunita

Content Editor

Related News