‘ਕੈਰੀ ਆਨ ਜੱਟਾ 3’ ਦੀ ਟੀਮ ਨੇ ‘ਦਿ ਕਪਿਲ ਸ਼ਰਮਾ ਸ਼ੋਅ’ ’ਚ ਲਾਈਆਂ ਰੌਣਕਾਂ, ਸਾਹਮਣੇ ਆਈਆਂ ਖ਼ਾਸ ਤਸਵੀਰਾਂ

05/30/2023 12:45:03 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਇਨ੍ਹੀਂ ਦਿਨੀਂ ਕਾਫੀ ਚਰਚਾ ’ਚ ਹੈ। ਇਸ ਫ਼ਿਲਮ ਦਾ ਟਰੇਲਰ ਅੱਜ ਯਾਨੀ 30 ਮਈ ਨੂੰ ਸ਼ਾਮ 6 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਟਰੇਲਰ ਰਿਲੀਜ਼ ਤੋਂ ਪਹਿਲਾਂ ਫ਼ਿਲਮ ਦੀ ਟੀਮ ਦੀਆਂ ਕੁਝ ਬੇਹੱਦ ਖ਼ਾਸ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ’ਚ ਫ਼ਿਲਮ ਦੀ ਟੀਮ ‘ਦਿ ਕਪਿਲ ਸ਼ਰਮਾ ਸ਼ੋਅ’ ’ਚ ਨਜ਼ਰ ਆ ਰਹੀ ਹੈ।

PunjabKesari

ਤਸਵੀਰਾਂ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਸਮੀਪ ਕੰਗ, ਭਾਨਾ ਐੱਲ. ਏ., ਨਰੇਸ਼ ਕਥੂਰੀਆ ਤੇ ਸੋਨਮ ਬਾਜਵਾ ਨਜ਼ਰ ਆ ਰਹੇ ਹਨ। ਨਾਲ ਫ਼ਿਲਮ ਦੇ ਹੋਰ ਮੈਂਬਰ ਵੀ ਦੇਖੇ ਜਾ ਸਕਦੇ ਹਨ।

PunjabKesari

ਦੱਸ ਦੇਈਏ ਕਿ ‘ਕੈਰੀ ਆਨ ਜੱਟਾ 3’ ਦੀ ਟੀਮ ਨੇ ਕਪਿਲ ਸ਼ਰਮਾ ਨਾਲ ਆਪਣੇ ਕਾਮੇਡੀ ਸ਼ੋਅ ’ਚ ਇਕ ਖ਼ਾਸ ਐਪੀਸੋਡ ਸ਼ੂਟ ਕੀਤਾ ਹੈ, ਜੋ ਕੁਝ ਹੀ ਦਿਨਾਂ ’ਚ ਆਨ ਏਅਰ ਕਰ ਦਿੱਤਾ ਜਾਵੇਗਾ।

PunjabKesari

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰ ਨਿਭਾਅ ਰਹੇ ਹਨ।

PunjabKesari

ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ। ਦੁਨੀਆ ਭਰ ’ਚ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News