ਕੱਲ ਨੂੰ ਰਿਲੀਜ਼ ਹੋਵੇਗਾ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਟਰੇਲਰ
Monday, May 29, 2023 - 02:55 PM (IST)
ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੁਨੀਆ ਭਰ ’ਚ ਇਹ ਫ਼ਿਲਮ 29 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦਾ ਚਿਰਾਂ ਤੋਂ ਉਡੀਕਿਆ ਜਾਣ ਵਾਲਾ ਟਰੇਲਰ ਕੱਲ ਯਾਨੀ 30 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।
‘ਕੈਰੀ ਆਨ ਜੱਟਾ 3’ ਦਾ ਟਰੇਲਰ ਕੱਲ ਸ਼ਾਮ 6 ਵਜੇ ਰਿਲੀਜ਼ ਹੋਵੇਗਾ। ਫ਼ਿਲਮ ਦਾ ਹੁਣ ਤਕ 1 ਟੀਜ਼ਰ ਤੇ 3 ਗੀਤ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਭਰਵਾਂ ਪਿਆਰ ਮਿਲਿਆ ਹੈ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਕਲਾਕਾਰਾਂ ਨੇ ਅੱਜ ਦੇ ਦਿਨ ਨੂੰ ਕਿਹਾ 'ਬਲੈਕ ਡੇਅ', ਸਾਂਝੀਆਂ ਕੀਤੀਆਂ ਭਾਵੁਕ ਪੋਸਟਾਂ
ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਸੋਨਮ ਬਾਜਵਾ, ਬੀਨੂੰ ਢਿੱਲੋਂ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰ ਨਿਭਾਅ ਰਹੇ ਹਨ।
ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਨੂੰ ਸਮੀਪ ਕੰਗ ਵਲੋਂ ਡਾਇਰੈਕਟ ਕੀਤਾ ਗਿਆ ਹੈ, ਜੋ ਇਸ ਦੇ ਪਹਿਲੇ ਦੋ ਪਾਰਟਸ ਵੀ ਡਾਇਰੈਕਟ ਕਰ ਚੁੱਕੇ ਹਨ। ਇਸ ਫ਼ਿਲਮ ਦੀ ਕਹਾਣੀ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖੀ ਹੈ, ਜਦਕਿ ਡਾਇਲਾਗਸ ਨਰੇਸ਼ ਕਥੂਰੀਆ ਦੇ ਲਿਖੇ ਹੋਏ ਹਨ।
ਨੋਟ– ਤੁਹਾਨੂੰ ‘ਕੈਰੀ ਆਨ ਜੱਟਾ 3’ ਦੀ ਕਿੰਨੀ ਉਡੀਕ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।