ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਕੈਰੀ ਆਨ ਜੱਟਾ 3’ ਦਾ ਹੋਇਆ ਐਲਾਨ, ਇਸ ਦਿਨ ਹੋਵੇਗੀ ਰਿਲੀਜ਼

04/01/2022 12:38:30 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਦੀ ਉਡੀਕ ਕਰ ਰਹੇ ਲੋਕਾਂ ਲਈ ਚੰਗੀ ਖ਼ਬਰ ਸਾਹਮਣੇ ਆ ਗਈ ਹੈ। ‘ਕੈਰੀ ਆਨ ਜੱਟਾ 3’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਾ ਹੈ। ਗਿੱਪੀ ਗਰੇਵਾਲ ਵਲੋਂ ਇਸ ਫ਼ਿਲਮ ਦਾ ਐਲਾਨ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਯੌਨ ਸ਼ੋਸ਼ਣ ਤੇ ਪਿੱਛਾ ਕਰਨ ਦੇ ਦੋਸ਼ ’ਚ ਮਸ਼ਹੂਰ ਕੋਰੀਓਗ੍ਰਾਫਰ ਗਣੇਸ਼ ਆਚਾਰੀਆ ਖ਼ਿਲਾਫ਼ ਚਾਰਜਸ਼ੀਟ ਦਾਇਰ

ਗਿੱਪੀ ਗਰੇਵਾਲ ਨੇ ਫ਼ਿਲਮ ਦਾ ਪੋਸਟਰ ਸਾਂਝਾ ਕਰਦਿਆਂ ਲਿਖਿਆ, ‘ਹੱਸਦੇ ਹੋਏ ਫਰਸ਼ ’ਤੇ ਲੋਟ-ਪੋਟ ਹੋਣ ਲਈ ਤਿਆਰ ਹੋ ਜਾਓ ਕਿਉਂਕਿ ਵੱਡੀ ਫ਼ਿਲਮ ਵਿਰਾਸਤ ਇਸ ਅਕਤੂਬਰ ਤੋਂ ਮੁੜ ਵਾਪਸੀ ਕਰ ਰਹੀ ਹੈ। ‘ਕੈਰੀ ਆਨ ਜੱਟਾ 3’ 29 ਜੂਨ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।’

ਦੱਸ ਦੇਈਏ ਕਿ ਫ਼ਿਲਮ ਨੂੰ ਸਮੀਪ ਕੰਗ ਡਾਇਰੈਕਟ ਕਰ ਰਹੇ ਹਨ ਤੇ ਇਸ ਨੂੰ ਗਿੱਪੀ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਫ਼ਿਲਮ ਦੀ ਸ਼ੂਟਿੰਗ 1 ਅਕਤੂਬਰ 2022 ਤੋਂ ਸ਼ੁਰੂ ਹੋਵੇਗੀ।

ਫ਼ਿਲਮ ’ਚ ਗਿੱਪੀ ਗਰੇਵਾਲ ਤੋਂ ਇਲਾਵਾ ਬੀਨੂੰ ਢਿੱਲੋਂ, ਜਸਵਿੰਦਰ ਬੱਲਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਤੇ ਨਰੇਸ਼ ਕਥੂਰੀਆ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਹਾਲਾਂਕਿ ਇਸ ਫ਼ਿਲਮ ਦੀ ਕਹਾਣੀ ਕਿਸ ਨੇ ਲਿਖੀ ਹੈ, ਇਸ ਬਾਰੇ ਜਾਣਕਾਰੀ ਨਹੀਂ ਮਿਲੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News